Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਲਿਬਰਲਾਂ ਦੀ ਹਾਈਡਰੋ ਦਰਾਂ ਵਿੱਚ ਕਟੌਤੀਆਂ ਦੀ ਯੋਜਨਾ ਨੂੰ ਬਦਲੇਗੀ ਫੋਰਡ ਸਰਕਾਰ

March 22, 2019 08:56 AM

ਓਨਟਾਰੀਓ, 21 ਮਾਰਚ (ਪੋਸਟ ਬਿਊਰੋ) : ਘੱਟ ਊਰਜਾ ਦੀ ਖਪਤ ਵਾਲੇ ਲਾਈਟ ਬਲਬ ਖਰੀਦਣ ਤੇ ਹੋਰ ਛੋਟਾਂ ਆਦਿ ਨੂੰ ਫੋਰਡ ਸਰਕਾਰ ਵੱਲੋਂ ਰੱਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਫੋਰਡ ਸਰਕਾਰ ਹੁਣ ਸਾਬਕਾ ਲਿਬਰਲ ਪ੍ਰਸ਼ਾਸਨ ਦੀ ਹਾਈਡਰੋ ਯੋਜਨਾ ਵਿੱਚ ਤਬਦੀਲੀਆਂ ਕਰਨ ਦਾ ਮਨ ਬਣਾਈ ਬੈਠੀ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਇਹ ਸੰਕੇਤ ਵੀ ਦਿੱਤਾ ਗਿਆ ਹੈ ਕਿ ਬਿਜਲੀ ਦੀਆਂ ਦਰਾਂ ਮਹਿੰਗਾਈ ਦੀ ਦਰ ਦੇ ਮੁਤਾਬਕ ਹੀ ਰੱਖੀਆਂ ਜਾਣਗੀਆਂ।
ਊਰਜਾ ਮੰਤਰੀ ਗ੍ਰੈੱਗ ਰਿੱਕਫੋਰਡ ਨੇ ਆਖਿਆ ਕਿ ਫਿਕਸਿੰਗ ਦ ਹਾਈਡਰੋ ਮੈੱਸ ਐਕਟ ਨੂੰ ਵੀਰਵਾਰ ਨੂੰ ਪੇਸ਼ ਕੀਤਾ ਗਿਆ ਤੇ ਇਸ ਨਾਲ ਅਗਲੇ ਤਿੰਨ ਸਾਲਾਂ ਵਿੱਚ ਸਰਕਾਰ ਨੂੰ 442 ਮਿਲੀਅਨ ਡਾਲਰ ਦੀ ਬਚਤ ਹੋਵੇਗੀ। ਇਸ ਦੌਰਾਨ ਬਿਜਲੀ ਦੀ ਬਚਤ ਸਬੰਧੀ ਸਾਬਕਾ ਲਿਬਰਲ ਸਰਕਾਰ ਵੱਲੋਂ ਚਲਾਏ ਜਾਣ ਵਾਲੇ ਕਈ ਪ੍ਰੋਗਰਾਮਾਂ ਵਿੱਚ ਕਟੌਤੀ ਕੀਤੀ ਜਾਵੇਗੀ। ਫੋਰਡ ਸਰਕਾਰ ਵੱਲੋਂ ਬਿਜਲੀ ਦੇ ਬਿੱਲਾਂ ਉੱਤੇ 25 ਫੀ ਸਦੀ ਦੀ ਕੀਤੀ ਜਾਣ ਵਾਲੀ ਬਚਤ ਨੂੰ ਵੀ ਬਰਕਰਾਰ ਰੱਖਿਆ ਜਾਵੇਗਾ।
ਗ੍ਰੀਨ ਪਾਰਟੀ ਦੇ ਆਗੂ ਮਾਈਕ ਸ਼ਰੇਨਰ ਨੇ ਆਖਿਆ ਕਿ ਹਾਈਡਰੋ ਦਰਾਂ ਵਿੱਚ ਕਟੌਤੀ ਦੀ ਯੋਜਨਾ ਨੂੰ ਨਵੇਂ ਢੰਗ ਨਾਲ ਪੇਸ਼ ਕਰ ਰਹੇ ਹਨ ਕੰਜ਼ਰਵੇਟਿਵ। ਉਨ੍ਹਾਂ ਆਖਿਆ ਕਿ ਬਿਜਲੀ ਦੀ ਬਚਤ ਕਰਨਾ ਬਿਜਲੀ ਪੈਦਾ ਕਰਨ ਨਾਲੋਂ ਸਸਤਾ ਪੈਂਦਾ ਹੈ, ਇਹ ਗੱਲ ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ ਨੂੰ ਸਮਝਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਸਬਸਿਡੀਆਂ ਨਾਲ ਅਮੀਰਾਂ ਨੂੰ ਹੀ ਜਿ਼ਆਦਾ ਫਾਇਦਾ ਹੋਵੇਗਾ ਕਿਉਂਕਿ ਅਮੀਰ ਲੋਕ ਹੀ ਵਧੇਰੇ ਬਿਜਲੀ ਦੀ ਖਪਤ ਕਰਦੇ ਹਨ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ