Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਭਾਰਤ

ਮੱਧ ਪ੍ਰਦੇਸ਼ ਵਿਚ ਸਾਗਰ ਤੋਂ ਕਾਂਗਰਸ ਉਮੀਦਵਾਰ ਜੋਤੀ ਪਟੇਲ 'ਤੇ ਜਾਨਲੇਵਾ ਹਮਲਾ

November 19, 2023 04:46 AM

ਸਾਗਰ, 19 ਨਵੰਬਰ (ਪੋਸਟ ਬਿਉਰੋ): ਮੱਧ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਖ਼ਤਮ ਹੋ ਗਈ ਹੈ। ਇਸ ਦੌਰਾਨ ਖ਼ਬਰ ਮਿਲੀ ਹੈ ਕਿ ਸਾਗਰ ਜਿ਼ਲ੍ਹੇ ਦੇ ਰਾਹਲੀ ਵਿਧਾਨਸਭਾ ਤੋਂ ਕਾਂਗਰਸ ਉਮੀਦਵਾਰ ਜੋਤੀ ਪਟੇਲ 'ਤੇ ਗੜ੍ਹਕੋਟਾ ਵਿਚ ਜਾਨਲੇਵਾ ਹਮਲਾ ਹੋਇਆ ਹੈ। ਕਾਂਗਰਸ ਨੇਤਾ ਜੋਤੀ ਨੇ ਲੋਕ ਨਿਰਮਾਣ ਮੰਤਰੀ ਗੋਪਾਲ ਭਾਰਗਵ 'ਤੇ ਹੱਤਿਆ ਦੀ ਸਾਜਿ਼ਸ਼ ਰਚਣ ਦਾ ਦੋਸ਼ ਲਗਾਇਆ ਹੈ। ਮੌਕੇ 'ਤੇ ਭਾਰੀ ਪੁਲਿਸ ਬਲ ਵੀ ਤਾਇਨਾਤ ਹੈ।
ਸਾਗਰ ਜਿ਼ਲੇ੍ਹ ਦੇ ਰਾਹਲੀ ਵਿਧਾਨ ਸਭਾ ਦੇ ਗਧਾਕੋਟਾ 'ਚ ਸ਼ਨੀਵਾਰ ਸ਼ਾਮ ਨੂੰ ਵੱਡਾ ਝਗੜਾ ਹੋਇਆ। ਰਾਹਲੀ ਵਿਧਾਨ ਸਭਾ ਤੋਂ ਕਾਂਗਰਸ ਦੀ ਉਮੀਦਵਾਰ ਜੋਤੀ ਪਟੇਲ 'ਤੇ ਜਾਨਲੇਵਾ ਹਮਲਾ ਹੋਇਆ ਹੈ। ਕਾਂਗਰਸ ਨੇਤਾ ਜੋਤੀ ਪਟੇਲ ਨੇ ਸ਼ਨੀਵਾਰ ਸ਼ਾਮ ਨੂੰ ਫੇਸਬੁੱਕ ਦੇ ਜ਼ਰੀਏ ਭਾਜਪਾ ਉਮੀਦਵਾਰ ਅਤੇ ਪੀ ਡਬਲਯੂ ਮੰਤਰੀ ਗੋਪਾਲ ਭਾਰਗਵ ਅਤੇ ਉਨ੍ਹਾਂਦੇ ਸਮਰਥਕਾਂ 'ਤੇ ਉਨ੍ਹਾਂ ਦੀ ਹੱਤਿਆ ਦੀ ਸਾਜਿ਼ਸ਼ ਰਚਣ ਦਾ ਦੋਸ਼ ਲਗਾਇਆ।
ਜੋਤੀ ਪਟੇਲ ਆਪਣੇ ਸਮਰਥਕਾਂ ਨਾਲ ਗੜ੍ਹਕੋਟਾ ਪਹੁੰਚੇ ਸਨ। ਇਸ ਦੌਰਾਨ ਕੁਝ ਲੋਕ ਉਥੇ ਪਹੁੰਚ ਗਏ ਅਤੇ ਜੋਤੀ ਪਟੇਲ ਦੀਆਂ ਗੱਡੀਆਂ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਭੰਨਤੋੜ ਨੂੰ ਅੰਜਾਮ ਦੇਣ ਵਾਲੇ ਲੋਕਾਂ ਦੇ ਹੱਥਾਂ ਵਿੱਚ ਪਿਸਤੌਲ ਵੀ ਸਨ। ਇਹ ਲੋਕ ਜੋਤੀ ਪਟੇਲ ਨੂੰ ਗਾਲ੍ਹਾਂ ਕੱਢ ਰਹੇ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾਈ, ਈਡੀ ਮਾਮਲੇ 'ਚ 31 ਜੁਲਾਈ ਤੱਕ ਜੇਲ 'ਚ ਰਹਿਣਗੇ ਰਾਹੁਲ ਗਾਂਧੀ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਕਿਹਾ- ਐੱਮ.ਐੱਸ.ਪੀ. ਬਾਰੇ ਸਰਕਾਰ 'ਤੇ ਦਬਾਅ ਬਣਾਵਾਂਗੇ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਵਿਗੜੀ, ਪਿਸ਼ਾਬ ਵਿੱਚ ਸਮੱਸਿਆ ਤੋਂ ਬਾਅਦ ਏਮਜ਼ ਵਿੱਚ ਦਾਖਲ ਬਿਹਾਰ ਵਿਧਾਨ ਸਭਾ `ਚ ਪੇਪਰ ਲੀਕ ਵਿਰੋਧੀ ਬਿੱਲ ਪਾਸ, 10 ਸਾਲ ਦੀ ਕੈਦ, 1 ਕਰੋੜ ਦੇ ਜ਼ੁਰਮਾਨੇ ਦੀ ਵਿਵਸਥਾ ਸੰਸਦ 'ਚ ਬਜਟ `ਤੇ ਵਿਰੋਧੀ ਧਿਰ ਨੇ ਕਿਹਾ- ਇਹ ਸਰਕਾਰ ਬਚਾਓ ਬਜਟ ਜੰਮੂ-ਕਸ਼ਮੀਰ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੱਕ ਜਵਾਨ ਸ਼ਹੀਦ, ਇਕ ਅੱਤਵਾਦੀ ਵੀ ਮਾਰਿਆ ਗਿਆ ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ, ਸੁਪਰੀਮ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਲਈ ਕਿਹਾ ਤੇਜਸਵੀ ਯਾਦਵ ਨੇ ਕਿਹਾ- ਥੱਕੇ ਹੋਏ ਲੀਡਰ ਅਤੇ ਸੇਵਾਮੁਕਤ ਅਧਿਕਾਰੀ ਚਲਾ ਰਹੇ ਹਨ ਬਿਹਾਰ ਨਿਤਿਨ ਗਡਕਰੀ ਨੇ ਕਿਹਾ- ਜ਼ਮੀਨ ਨਾ ਮਿਲੀ ਤਾਂ ਪੰਜਾਬ `ਚ ਚੱਲ ਰਹੇ ਨੈਸ਼ਨਲ ਹਾਈਵੇ ਪ੍ਰਾਜੈਕਟ ਰੱਦ ਹੋਣਗੇ ਮੁੰਬਈ 'ਚ ਸ਼ਾਇਰ ਦੇ ਘਰ ਚੋਰ ਨੇ ਚੋਰੀ ਕਰਕੇ ਸਮਾਨ ਵਾਪਿਸ ਕੀਤਾ, ਨੋਟ ਛੱਡ ਕੇ ਮੰਗੀ ਮੁਆਫ਼ੀ