Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਮਾਨ ਸਰਕਾਰ ਨੇ ਬਦਲੀ ਪੰਜਾਬ ਦੇ ਸਕੂਲਾਂ ਦੀ ਦਸ਼ਾ : ਹਰਜੋਤ ਸਿੰਘ ਬੈਂਸ

November 29, 2023 02:11 PM

-31 ਮਾਰਚ, 2024 ਤੱਕ ਨਹੀਂ ਹੋਵੇਗਾ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ: ਸਕੂਲ ਸਿੱਖਿਆ ਮੰਤਰੀ
ਚੰਡੀਗੜ੍ਹ, 29 ਨਵੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਨੂੰ ਸੱਤਾ ਦਾ ਕੇਂਦਰ ਬਿੰਦੂ ਬਣਾ ਦਿੱਤਾ ਹੈ।

ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਕੀਤਾ। ਵਿਧਾਇਕ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ 16 ਮਾਰਚ, 2022 ਤੋਂ ਪਹਿਲਾਂ ਪੰਜਾਬ ਰਾਜ ਵਿੱਚ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲੇ ਸਕੂਲਾਂ ਦੀ ਗਿਣਤੀ 3500 ਤੋਂ ਵੱਧ ਸੀ, ਜੋ ਕਿ ਹੁਣ ਘੱਟ ਕੇ 600 ਦੇ ਕਰੀਬ ਰਹਿ ਗਈ ਹੈ।

ਉਹਨਾਂ ਸਦਨ ਨੂੰ ਭਰੋਸਾ ਦਵਾਇਆ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਏਗਾ ਜਿੱਥੇ ਸੂਬੇ ਦੇ ਸਾਰੇ ਸਕੂਲਾਂ ਵਿੱਚ 31 ਮਾਰਚ,2024 ਤੱਕ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ ਨਹੀਂ ਹੋਵੇਗਾ।

ਉਹਨਾਂ ਦੱਸਿਆ ਕਿ ਸਾਡੀ ਸਰਕਾਰ ਨੇ ਦੇਸ਼ ਦੇ ਮਹਾਨ ਸ਼ਹੀਦ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਸਕੂਲ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ ਜਿਸ ਬਾਰੇ ਪਿਛਲੇ 70 ਸਾਲਾਂ ਦੌਰਾਨ ਕਿਸੇ ਪਿਛਲੀ ਸਰਕਾਰ ਨੇ ਨਹੀਂ ਸੋਚਿਆ।

ਉਹਨਾਂ ਕਿਹਾ ਕਿ ਪੰਜਾਬ ਦੇ ਹਰ ਇੱਕ ਸਰਕਾਰੀ ਸਕੂਲ ਵਿੱਚ ਕੁਝ ਨਾ ਕੁਝ ਨਵਾਂ ਉਸਾਰੀ ਦਾ ਕੰਮ ਚੱਲ ਰਿਹਾ ਹੈ। ਉਹਨਾਂ ਦੱਸਿਆ ਕਿ ਮੇਰੇ ਵਿਧਾਨ ਸਭਾ ਹਲਕਾ ਅਨੰਦਪੁਰ ਸਾਹਿਬ ਅਧੀਨ ਆਉਂਦੇ ਨਾਨਗਰਾਂ ਸਕੂਲ ਨੂੰ 70 ਸਾਲ ਬਾਅਦ ਚਾਰ ਦੀਵਾਰੀ ਨਸੀਬ ਹੋਈ ਹੈ।

ਕੈਬਿਨੇਟ ਮੰਤਰੀ ਨੇ ਦੱਸਿਆ ਕਿ ਮੌਜੂਦ ਸਮੇਂ ਸਰਕਾਰੀ ਸਕੂਲਾਂ ਦੀ ਬਾਊਡਰੀਵਾਲ ਦੀ ਉਸਾਰੀ ਲਈ 323 ਕਰੋੜ ਰੱਖੇ ਗਏ ਸਨ, ਜਿਸ ਵਿੱਚੋਂ 290 ਕਰੋੜ ਖਰਚ ਹੋ ਗਏ ਹਨ। ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸੂਬੇ ਦੇ 7654 ਸਕੂਲਾਂ ਵਿੱਚ 1300 ਕਿਲੋਮੀਟਰ ਦੀ ਚਾਰ ਦੀਵਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਜਦਕਿ 10,000 ਨਵੇਂ ਕਮਰੇ ਬਣ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਜਿੱਥੇ ਸਕਿਊਰਟੀ ਤੈਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ 31 ਮਾਰਚ,2024 ਤੱਕ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਵਾਈ-ਫ਼ਾਈ ਸਿਸਟਮ ਲੱਗ ਜਾਵੇਗਾ।

ਬੈਂਸ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਬੰਗਾ ਸ਼ਹਿਰ ਵਿੱਚ ਜਲਦ ਹੀ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ਾਨਦਾਰ ਸਕੂਲ ਆਫ਼ ਐਮੀਨੈਂਸ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਸਾਡੀ ਸਰਕਾਰ ਦਾ ਉਦੇਸ਼ ਮਿਆਰੀ ਸਿੱਖਿਆ ਤੱਕ ਹਰ ਇੱਕ ਦੀ ਪਹੁੰਚ ਕਰਨਾ ਹੈ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਨੈਸ਼ਨਲ ਇੰਸਟੀਚਿਊਟ ਆਫ਼ ਫ਼ੈਸ਼ਨ ਟੈਕਨਾਲੋਜੀ ਤੋਂ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਦੀ ਵਰਦੀ ਡਿਜ਼ਾਈਨ ਕਰਵਾਈ ਗਈ ਹੈ, ਜਿਸ ਦੀ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਸਿਫ਼ਤ ਕੀਤੀ ਜਾ ਰਹੀ ਹੈ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ