Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਮਾਨ ਸਰਕਾਰ ਵੱਲੋਂ ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵਾਕਰਨ ਕੀਤਾ ਗਿਆ : ਹਰਪਾਲ ਸਿੰਘ ਚੀਮਾ

November 29, 2023 02:12 PM

-ਲਾਅ ਅਫਸਰਾਂ ਲਈ ਜਾਰੀ ਇਸ਼ਤਿਹਾਰ ਵਿੱਚ 178 ਜਨਰਲ ਅਤੇ 58 ਅਨੁਸੂਚਿਤ ਜਾਤੀਆਂ ਲਈ ਰਾਖਵੀਆਂ
-ਵਿਧਾਨ ਸਭਾ ਵਿੱਚ ਧਿਆਨ ਦਿਵਾਊ ਮਤੇ ਦੇ ਜਵਾਬ ਦੌਰਾਨ ਅੱਜ ਦੇ ਦਿਨ ਨੂੰ ਕਿਹਾ ਇਤਿਹਾਸਕ
ਚੰਡੀਗੜ੍ਹ, 29 ਨਵੰਬਰ (ਪੋਸਟ ਬਿਊਰੋ): ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਵਿੱਚ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀ ਭਰਤੀ ਲਈ ਜਾਰੀ ਇਸ਼ਤਿਹਾਰ ਵਿੱਚ ਪਹਿਲੀ ਵਾਰੀ 58 ਅਸਾਮੀਆਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਰੱਖੀਆਂ ਗਈਆਂ ਹਨ ਅਤੇ 178 ਅਸਾਮੀਆਂ ਜਨਰਲ ਕੈਟਗਰੀ ਲਈ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜਿੰਨ੍ਹਾ ਕੋਲ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੀ ਹੈ, ਤਰਫੋਂ ਨਵਾਂ ਸ਼ਹਿਰ ਦੇ ਵਿਧਾਇਕ ਵੱਲੋਂ ਲਿਆਂਦੇ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਸਰਦਾਰ ਭਗਵੰਤ ਸਿੰਘ ਮਾਨ ਦੀ ਸੋਚ ਨੂੰ ਮੈਂ ਸਲਾਮ ਕਰਦੇ ਹਨ ਜਿੰਨ੍ਹਾਂ ਦੀ ਅਗਵਾਈ ਹੇਠ ਇਹ ਅਸਾਮੀਆਂ ਕੁਝ ਦੇਰ ਪਹਿਲਾਂ ਵੀ ਕੱਢੀਆਂ ਗਈਆਂ ਸਨ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਇਸ ਬਾਰੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਰਿਟ ਪਟੀਸ਼ਨ ਦਾਖਿਲ ਹੋ ਗਈ। ਉਨ੍ਹਾਂ ਕਿਹਾ ਕਿ ਹੁਣ ਦੁਬਾਰਾ ਸਾਰੀਆਂ ਅਸਾਮੀਆਂ ਦੀ ਭਰਤੀ ਲਈ 23 ਨਵੰਬਰ 2023 ਨੂੰ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਕੁੱਲ 58 ਅਸਾਮੀਆਂ ਵਿੱਚ 12 ਐਡੀਸ਼ਨਲ ਐਡਵੇਕੇਟ ਜਨਰਲ, 5 ਸੀਨੀਅਰ ਡਿਪਟੀ ਐਡਵੋਕੇਟ ਜਨਰਲ, 16 ਡਿਪਟੀ ਐਡਵੋਕੇਟ ਜਨਰਲ, 23 ਅਸਿਸਟੈਂਟ ਐਡਵੋਕੇਟ ਜਨਰਲ ਅਤੇ 2 ਐਡਵੋਕੇਟ ਆਨ ਰਿਕਾਰਡ ਦੀਆਂ ਅਸਾਮੀਆਂ ਸ਼ਾਮਿਲ ਹਨ।

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਈ ਵਾਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਨੇ ਰਾਜ ਕੀਤਾ ਪਰ ਸੂਬੇ ਵਿੱਚ 34 ਫੀਸਦੀ ਆਬਾਦੀ ਅਨੁਸੂਚਿਤ ਜਾਤੀ ਦੇ ਲੋਕਾਂ ਦੀ ਹੋਣ ਦੇ ਬਾਵਜੂਦ ਕਿਸੇ ਵੀ ਸਰਕਾਰ ਨੇ ਲਾਅ ਅਫਸਰਾਂ ਦੀ ਨਿਯੁਕਤੀ ਵੇਲੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਕੀਲਾਂ ਲਈ ਰਾਖਵਾਂਕਰਨ ਨਹੀਂ ਕੀਤਾ। ਉਨ੍ਹਾਂ ਕਿਹਾ, “ਜਦੋਂ ਮੈਂ ਪਹਿਲੀ ਵਾਰ ਵਿਧਾਨ ਸਭਾ ਵਿੱਚ ਚੁਣ ਕੇ ਆਇਆ ਸੀ ਤਾਂ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਪਹਿਲਾ ਬਿੱਲ ਐਡਵੋਕੇਟ ਜਨਰਲ ਦੀ ਅਪਾਇੰਟਮੈਂਟ ਬਾਰੇ ਲੈ ਕੇ ਆਏ ਸਨ ਅਤੇ ਮੈਂ ਪਹਿਲਾ ਪ੍ਰਸ਼ਨ ਮੈਂ ਇਸ ਮੁਕੱਦਸ ਹਾਊਸ ਵਿੱਚ ਇਨ੍ਹਾਂ ਅਸਾਮੀਆਂ ਦੀ ਰਿਜਰਵੇਸ਼ ਬਾਰੇ ਚੁੱਕਿਆ ਸੀ। ਲੇਕਿਨ ਉਸ ਸਮੇਂ ਕਾਂਗਰਸ ਦੀ ਸਰਕਾਰ ਸੀ, ਜੋ ਮੈਂ ਸਮਝਦਾ ਸਦੀਆਂ ਤੋਂ ਦਲਿਤਾਂ ਦੇ ਨਾਂਅ ‘ਤੇ ਵੋਟਾਂ ਲੈ ਕੇ ਧੋਖਾ ਕਰਦੀ ਰਹੀ ਹੈ।“

ਵਿੱਤ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਸ ਨੇ ਪਹਿਲ ਵਾਰ ਪੰਜਾਬ ਦੇ ਉਨ੍ਹਾਂ ਗਰੀਬ ਲੋਕਾਂ ਦੇ ਬੱਚਿਆਂ ਨੂੰ, ਜਿਹੜੇ ਦਿਹਾੜੀ ਕਰਕੇ ਤੇ ਬੜੀ ਮਿਹਨਤ ਮੁਸ਼ੱਕਤ ਕਰਕੇ ਆਪਣੇ ਬੱਚਿਆਂ ਨੂੰ ਵਕੀਲ ਬਣਾਉਂਦੇ ਹਨ ਆਪਣੇ ਬੱਚਿਆਂ ਨੂੰ ਹਾਇਰ ਐਜੂਕੇਸ਼ਨ ਦਿਵਾਉਂਦੇ ਹਨ, ਲਈ ਰਾਖਵਾਂਕਰਨ ਲੈ ਕੇ ਆਈ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਦੇ ਅੰਦਰ-ਅੰਦਰ ਇਹ ਪੋਸਟਾਂ ਭਰ ਲਈਆਂ ਜਾਣਗੀਆਂ ਅਤੇ ਇਹ ਐਡਵੋਕੇਟ ਹਾਈਕੋਰਟ ਵਿੱਚ ਆਪਣੀ ਡਿਊਟੀ ਨਿਭਾਉਣਗੇ।

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਦਲਿਤ ਭਾਈਚਾਰੇ ਲਈ ਅੱਜ ਇਤਿਹਾਸਕ ਦਿਨ ਹੈ ਅਤੇ ਉਹ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਨਾ ਚਾਹੁੰਦੇ ਹਨ ਉਥੇ ਹੀ ਇਹ ਧਿਆਨ ਦਿਵਾਊ ਮਤਾ ਲਿਆਉਣ ਲਈ ਮੈਂਬਰ ਸਾਹਿਬ ਦਾ ਵੀ ਧੰਨਵਾਦ ਕਰਨਾ ਚਾਹੁੰਦੇ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ