Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਡੇਰਾ ਬੱਸੀ ਦੇ ਪਿੰਡ ਭਗਵਾਸੀ ਦੀ 53 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ

December 01, 2023 10:55 AM

-ਛੁਡਵਾਈ ਗਈ ਜ਼ਮੀਨ ਦਾ ਬਾਜ਼ਾਰੀ ਮੁੱਲ 45 ਕਰੋੜ ਰੁਪਏ ਦੇ ਕਰੀਬ: ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ
-ਪੰਚਾਇਤੀ ਜ਼ਮੀਨਾਂ ਕਬਜ਼ਿਆਂ ਹੇਠੋਂ ਛੁਡਵਾਉਣ ਨਾਲ ਵਿਭਾਗ ਦੀ ਆਮਦਨੀ 'ਚ 50 ਕਰੋੜ ਰੁਪਏ ਦਾ ਵਾਧਾ ਹੋਇਆ
-ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਛੁਡਾਉਣ ਦੀ ਮੁਹਿੰਮ ਜਾਰੀ ਰਹੇਗੀ
ਚੰਡੀਗੜ੍ਹ, 1 ਦਸੰਬਰ (ਪੋਸਟ ਬਿਊਰੋ): ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਹੁਣ ਤੱਕ ਸੂਬੇ ਵਿੱਚ ਕਰੀਬ 12000 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਹੈ।

ਡੇਰਾ ਬੱਸੀ ਬਲਾਕ ਦੇ ਪਿੰਡ ਭਗਵਾਸੀ ਵਿਖੇ ਅੱਜ ਬਾਅਦ ਦੁਪਹਿਰ 53 ਏਕੜ ਪੰਚਾਇਤੀ ਜ਼ਮੀਨ ਨੂੰ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕਬਜ਼ਿਆਂ ਵਿਰੁੱਧ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿੱਚ ਕੁੱਲ 64 ਏਕੜ ਪੰਚਾਇਤੀ ਜ਼ਮੀਨ ਕਬਜ਼ੇ ਹੇਠ ਸੀ ਪਰ ਕਿਉਂਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੁੱਲ 64 ਵਿੱਚੋਂ 11 ਏਕੜ ਜ਼ਮੀਨ ’ਤੇ ਫ਼ਿਲਹਾਲ ਸਟੇਅ ਲਗਾ ਦਿੱਤੀ ਹੈ, ਇਸ ਲਈ ਅੱਜ ਬਾਕੀ ਰਹਿੰਦੀ 53 ਏਕੜ ਜ਼ਮੀਨ ਵਿਭਾਗ ਵਲੋਂ ਆਪਣੇ ਕਬਜ਼ੇ ਵਿੱਚ ਲੈ ਲਈ ਗਈ ਹੈ।

ਕਬਜਿ਼ਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹੁਣ ਤੱਕ ਕਰੀਬ 12000 ਏਕੜ ਜ਼ਮੀਨ ਕਬਜ਼ਿਆਂ ਤੋਂ ਮੁਕਤ ਕਰਵਾਈ ਜਾ ਚੁੱਕੀ ਹੈ, ਜਿਸ ਨਾਲ ਪੰਚਾਇਤੀ ਜ਼ਮੀਨਾਂ ਦੇ ਮਾਲੀਏ ਵਿੱਚ 50 ਕਰੋੜ ਰੁਪਏ ਦਾ ਵਾਧਾ ਹੋਇਆ ਹੈ ਕਿਉਂਕਿ ਕਬਜ਼ਾ-ਮੁਕਤ ਕਰਵਾਈਆਂ ਗਈਆਂ ਜ਼ਮੀਨਾਂ ਅੱਗੇ ਪਿੰਡ ਦੇ ਵਸਨੀਕਾਂ ਨੂੰ ਚਕੋਤੇ 'ਤੇ ਖੇਤੀ/ਵਾਹੀ ਲਈ ਦਿੱਤੀਆਂ ਗਈਆਂ ਹਨ।

ਭੁੱਲਰ ਨੇ ਦੱਸਿਆ ਕਿ ਅੱਜ ਖ਼ਾਲੀ ਕਰਵਾਈ ਗਈ ਪੰਚਾਇਤੀ ਜ਼ਮੀਨ ਦੀ ਕੀਮਤ 40 ਤੋਂ 45 ਕਰੋੜ ਰੁਪਏ ਹੈ ਕਿਉਂਕਿ ਇਹ ਉਦਯੋਗਿਕ ਜ਼ੋਨ ਵਿੱਚ ਆਉਂਦੀ ਹੈ।
ਕੈਬਨਿਟ ਮੰਤਰੀ ਨੇ ਪੰਚਾਇਤੀ ਜ਼ਮੀਨਾਂ ਦੇ ਕੇਸਾਂ ਨਾਲ ਨਜਿੱਠਣ ਵਾਲੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਤਾਂ ਜੋ ਜ਼ਮੀਨ ਵਾਪਸ ਲਈ ਜਾ ਸਕੇ ਅਤੇ ਇਹ ਪੰਚਾਇਤਾਂ ਲਈ ਆਮਦਨੀ ਦਾ ਸਰੋਤ ਬਣ ਸਕੇ।
ਉਨ੍ਹਾਂ ਨੇ ਸੂਬੇ ਭਰ ਵਿੱਚ ਉਹ ਪੰਚਾਇਤੀ ਜ਼ਮੀਨਾਂ ਜੋ ਅਜੇ ਵੀ ਨਾਜਾਇਜ਼ ਕਬਜ਼ਿਆਂ ਅਧੀਨ ਹਨ, ਦੇ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਸਵੈ-ਨਿਰਭਰ ਸੂਬਾ ਬਣਾਉਣ ਅਤੇ ਇਸ ਦੇ ਮਾਲੀਏ ਵਿੱਚ ਵਾਧਾ ਕਰਨ ਲਈ ਸੂਬਾ ਸਰਕਾਰ ਦੇ ਉਪਰਾਲੇ ਵਿੱਚ ਮਦਦ ਕਰਨ ਲਈ ਸਵੈ-ਇੱਛਾ ਨਾਲ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਛੱਡਣ।

ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਸੰਯੁਕਤ ਡਾਇਰੈਕਟਰ (ਸ਼ਾਮਲਾਤ ਸੈੱਲ) ਜਗਵਿੰਦਰਜੀਤ ਸਿੰਘ ਸੰਧੂ, ਐਸ.ਪੀ (ਦਿਹਾਤੀ) ਮਨਪ੍ਰੀਤ ਸਿੰਘ, ਏ.ਐਸ.ਪੀ ਡੇਰਾ ਬੱਸੀ ਸ੍ਰੀਮਤੀ ਦਰਪਨ ਆਹਲੂਵਾਲੀਆ, ਤਹਿਸੀਲਦਾਰ ਡੇਰਾ ਬੱਸੀ ਕੁਲਦੀਪ ਸਿੰਘ, ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਰਿੰਦਰਪਾਲ ਸਿੰਘ ਚੌਹਾਨ ਅਤੇ ਬੀ.ਡੀ.ਪੀ.ਓ ਬਲਾਕ ਡੇਰਾ ਬੱਸੀ ਰਵਨੀਤ ਕੌਰ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ