Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਮਨ ਤਨ ਭਏ ਅਰੋਗਾ’ਪੁਸਤਕ ’ਤੇ ਵਿਚਾਰ ਚਰਚਾ

December 05, 2023 03:26 PM

ਮੋਹਾਲੀ, 5 ਦਸੰਬਰ (ਗਿਆਨ ਸਿੰਘ): ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਹੜੇ ਡਾ. ਹਰਮਿੰਦਰ ਸਿੰਘ ਸਿੱਧੂ ਦੀ ਪੁਸਤਕ ‘ਮਨ ਤਨ ਭਏ ਅਰੋਗਾ’ ’ਤੇ ਵਿਚਾਰ ਚਰਚਾ ਕੀਤੀ ਗਈ। ਆਰੰਭ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਪ੍ਰਧਾਨਗੀ ਮੰਡਲ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾ ਨੂੰ ‘ਜੀ ਆਇਆਂ ਨੂੰ’ ਕਿਹਾ ਗਿਆ। ਉਨ੍ਹਾਂ ਵੱਲੋਂ
ਡਾ. ਹਰਮਿੰਦਰ ਸਿੰਘ ਸਿੱਧੂ ਨੂੰ ‘ਮਨ ਤਨ ਭਏ ਅਰੋਗਾ’ ਲਈ ਮੁਬਾਰਕਬਾਦ ਦਿੰਦਿਆਂ ਇਸ ਪੁਸਤਕ ਨੂੰ ਅਜੋਕੀ ਭੱਜ-ਦੌੜ ਵਿਚ ਉਲਝੇ ਮਨੁੱਖ ਦੇ ਜ਼ਖ਼ਮੀ ਮਨ ਦੀ ਮਰ੍ਹਮ ਆਖਿਆ ਗਿਆ। ਡਾ. ਬੋਹਾ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਪ੍ਰਾਪਤੀਆਂ ਤੋਂ ਵੀ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ।

ਸਮੁੱਚੇ ਪ੍ਰਧਾਨਗੀ ਮੰਡਲ ਵੱਲੋਂ ਪੁਸਤਕ ਨੂੰ ਲੋਕ ਅਰਪਣ ਕਰਨ ਉਪਰੰਤ ਵਿਚਾਰ ਚਰਚਾ ਦੀ ਪ੍ਰਧਾਨਗੀ ਕਰ ਰਹੇ ਡਾ. ਦੀਪਕ ਮਨਮੋਹਨ ਸਿੰਘ ਵੱਲੋਂ ਕਿਹਾ ਗਿਆ ਕਿ ਹਥਲੀ ਪੁਸਤਕ ਮਨੁੱਖੀ ਜੀਵਨ ਵਿਚ ਸਰੀਰਕ ਸਿਹਤ ਦੇ ਸਾਮਾਨਾਂਤਰ ਮਾਨਸਿਕ ਸਿਹਤ ਦੀ ਮਹੱਤਤਾ ਨੂੰ ਦ੍ਰਿੜਾਉਂਦੀ ਹੈ।ਮੁੱਖ ਮਹਿਮਾਨ ਡਾ. ਪਰਮਿੰਦਰ ਸਿੰਘ ਵੱਲੋਂ ਕਿਹਾ ਗਿਆ ਕਿ ਇਸ ਕਿਤਾਬ ਵਿੱਚ ਮਨੋਵਿਗਿਆਨਕ ਥੈਰੇਪੀਆਂ ਦੇ ਹਵਾਲੇ ਨਾਲ ਮਾਨਸਿਕ ਨਿਰੋਗਤਾ ਦੀਆਂ ਵਿਧੀਆਂ ਬਾਰੇ ਚਰਚਾ ਕੀਤੀ ਗਈ ਹੈ। ਵਿਸ਼ੇਸ਼ ਮਹਿਮਾਨ ਸ਼੍ਰੀ ਲਤੀਫ਼ ਅਹਿਮਦ ਵੱਲੋਂ ਕਿਹਾ ਗਿਆ ਕਿ ਮਾਨਸਿਕ ਸਿਹਤ ਸਹੂਲਤਾਂ ਦੀ ਅਣਹੋਂਦ ਵਿਚ ਇਹ ਪੁਸਤਕ ਸਵੈ-ਇਲਾਜ ਦੇ ਰਾਹ ਤੋਰਦੀ ਹੈ। ਵਿਸ਼ੇਸ਼ ਮਹਿਮਾਨ ਡਾ.ਕੁਲਦੀਪ ਪੁਰੀ ਨੇ ਪੁਸਤਕ ਬਾਰੇ ਬੋਲਦਿਆਂ ਆਖਿਆ ਗਿਆ ਕਿ ਇਹ ਕਿਤਾਬ ਸਰੀਰਿਕ-ਮਾਨਸਿਕ ਤੰਦਰੁਸਤੀ ਵਿੱਚ ਸਿਹਤਮੰਦ ਚੌਗਿਰਦੇ ਦੀ ਭੂਮਿਕਾ ਨੂੰ ਅਗਰਭੂਮੀ ਵਿਚ ਲਿਆਉਂਦੀ ਹੈ। ਮੁੱਖ ਵਕਤਾ ਡਾ. ਕੁਲਵਿੰਦਰ ਸਿੰਘ ਵੱਲੋਂ ਹਥਲੀ ਪੁਸਤਕ ਬਾਬਤ ਬੋਲਦਿਆਂ ਕਿਹਾ ਗਿਆ ਕਿ ਅਜੋਕੇ ਮੰਡੀ ਦੇ ਦੌਰ ਵਿਚ ਮਨੁੱਖੀ ਕਦਰਾਂ-ਕੀਮਤਾਂ ਦੇ ਨਿਘਾਰ ਸਦਕਾ
ਆਉਣ ਵਾਲੀਆਂ ਪੀੜ੍ਹੀਆਂ ਦੇ ਸਨਮੁੱਖ ਜਿਹੜੀਆਂ ਚੁਣੌਤੀਆਂ ਹੋਣਗੀਆਂ, ਇਹ ਕਿਤਾਬ ਉਨ੍ਹਾਂ ਪ੍ਰਤੀ ਸਾਨੂੰ ਸਸ਼ੱਕਤ ਕਰਦੀ ਹੈ।

ਚਰਚਾ ਨੂੰ ਅੱਗੇ ਤੋਰਦਿਆਂ ਡਾ. ਸ਼ਿੰਦਰਪਾਲ ਸਿੰਘ ਵੱਲੋਂ ਸਾਹਿਤਕ ਪ੍ਰਦੂਸ਼ਣ ਦੇ ਅਜੋਕੇ ਦੌਰ ਵਿਚ ਸਮੇਂ ਦੀ ਨਬਜ਼ ਪਛਾਣ ਕੇ ਗੱਲ ਕਰਨੀ ਡਾ. ਹਰਮਿੰਦਰ ਸਿੰਘ ਸਿੱਧੂ ਦੇ ਹਿੱਸੇ ਆਇਆ ਹੈ। ਡਾ. ਕੰਵਰ ਜਸਮਿੰਦਰ ਪਾਲ ਸਿੰਘ ਵੱਲੋਂ ਆਖਿਆ ਗਿਆ ਕਿ ਇਹ ਕਿਤਾਬ ਸਾਡੇ ਸਾਰਿਆਂ ਨਾਲ ਸਬੰਧਤ ਹੈ ਕਿਉਂਕਿ ਇਸ ਵਿਚ ਮਨੁੱਖ ਅਤੇ ਮਨੁੱਖ ਦੇ ਅੰਤਰਮਨ ਬਾਰੇ ਬੜੀ ਸਰਲ ਭਾਸ਼ਾ ਵਿਚ ਗੱਲ ਕੀਤੀ ਗਈ ਹੈ। ਡਾ. ਅਮਰਜੀਤ ਸਿੰਘ ਵੱਲੋਂ ਆਖਿਆ ਗਿਆ ਕਿ ਇਸ ਕਿਤਾਬ ਦਾ ਛੋਟਿਆਂ ਅਤੇ ਵੱਡਿਆਂ ਸਭ ਲਈ ਲਾਭਕਾਰੀ ਹੈ। ਸ਼੍ਰੀ ਮਨਦੀਪ ਸਿੰਘ ਮਲੇਸ਼ੀਆ ਵੱਲੋਂ ਕਿਹਾ ਗਿਆ ਕਿ ਸਮਾਂ ਪ੍ਰਬੰਧਨ ਅਤੇ ਸਕਾਰਾਤਮਕ ਦ੍ਰਿਸ਼ਟੀਕੋਣ ਤੰਦਰੁਸਤ ਮਾਨਸਿਕ
ਸਿਹਤ ਦਾ ਰਾਜ਼ ਹਨ। ਪ੍ਰੋ. ਵੀਰਦੇਵ ਸਿੰਘ ਵੱਲੋਂ ਕਿਹਾ ਗਿਆ ਕਿ ਇਹ ਕਿਤਾਬ ਮਾਨਸਿਕ ਸਿਹਤ, ਸਮੱਸਿਆਵਾਂ ਅਤੇ ਉਪਾਆਂ ਬਾਰੇ ਅੰਕੜੇ ਭਰਪੂਰ ਕਿਤਾਬ ਹੈ। ਡਾ. ਹਰਪ੍ਰੀਤ ਸਿੰਘ ਰਾਣਾ ਵੱਲੋਂ ਆਖਿਆ ਗਿਆ ਕਿ ਸਿਹਤਮੰਦ ਆਦਤਾਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸਿਹਤ ਦਾ ਵੀ ਮੂਲ ਹਨ। ਪੁਸਤਕ ਦੇ ਲੇਖਕ ਡਾ. ਹਰਮਿੰਦਰ ਸਿੰਘ ਸਿੱਧੂ ਨੇ ਇਸ ਪੁਸਤਕ
ਨੂੰ ਲਿਖਣ ਦੇ ਉਦੇਸ਼ ਬਾਰੇ ਚਰਚਾ ਕਰਦਿਆਂ ਕਿਹਾ ਕਿ ਇਹ ਪੁਸਤਕ ਮੁੱਖ ਰੂਪ ਵਿਚ ਉਨ੍ਹਾਂ ਖੇਤਰਾਂ ਵਿਚਲੇ ਲੋਕਾਂ ਦੀ ਮਦਦ ਲਈ ਲਿਖੀ ਗਈ ਹੈ ਜਿਹੜੇ ਆਧੁਨਿਕ ਸਿਹਤ ਸਹੂਲਤਾਂ ਤੋਂ ਵਾਂਝੇ ਹਨ ਅਤੇ ਮਾਨਸਿਕ ਸਿਹਤ ਦੇ ਮਹੱਤਵ ਤੋਂ ਅਣਜਾਣ ਹਨ। ਸਮੂਹ ਬੁਲਾਰਿਆਂ ਵੱਲੋਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਦੀ ਕਾਰਜ਼ ਸ਼ੈਲੀ ਅਤੇ ਸੁਹਜਮਈ ਦਿੱਖ ਦੀ ਸ਼ਲਾਘਾ ਕਰਦਿਆਂ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਗਈ।

ਇਸ ਵਿਚਾਰ ਚਰਚਾ ਵਿਚ ਗੁਰਪ੍ਰੀਤ ਸਿੰਘ ਨਿਆਮੀਆਂ, ਗੁਰਚਰਨ ਸਿੰਘ, ਮਨਦੀਪ ਸਿੰਘ, ਡਾ. ਨਿੰਮੀ ਵਸ਼ਿਸ਼ਟ, ਰਾਜਿੰਦਰ ਵਸ਼ਿਸ਼ਟ, ਕੰਵਲਦੀਪ ਕੌਰ, ਜਤਿੰਦਰਪਾਲ ਸਿੰਘ, ਮਨਜੀਤਪਾਲ ਸਿੰਘ, ਜਪਨੀਤ ਕੌਰ, ਹਰਮਨਦੀਪ ਸਿੰਘ, ਪਲਵੀ ਭਾਰਦਵਾਜ, ਜਸਵੀਰ ਸਿੰਘ ਗੋਸਲ, ਅਰੁਣਾ ਚੌਧਰੀ, ਕਰਨਵੀਰ ਸਿੰਘ, ਸਿਮਰਨਜੀਤ ਕੌਰ, ਪ੍ਰਗਤੀ ਰਾਣਾ, ਸਤਵਿੰਦਰ ਕੌਰ, ਸਿਮਰਨ ਚੌਧਰੀ, ਹਰਜੋਤ ਕੌਰ, ਸਿਮਰਨਜੀਤ ਕੌਰ, ਪਰਵਿੰਦਰ ਸਿੰਘ, ਰਣਵੀਰ ਸਿੰਘ, ਗੁਰਸੇਵਕ ਸਿੰਘ ਆਦਿ ਵੱਲੋਂ ਵੀ ਸ਼ਿਰਕਤ ਕੀਤੀ ਗਈ।

ਸਮਾਗਮ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨਾਂ ਅਤੇ ਬੁਲਾਰਿਆਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਹੋਰ ਪਤਵੰਤੇ ਸੱਜਣਾਂ ਦਾ ਇਸ ਸਮਾਗਮ ਵਿਚ ਪਹੁੰਚਣ ਲਈ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ