Welcome to Canadian Punjabi Post
Follow us on

01

September 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਭਾਜਪਾ ਸੂਬਾ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਨੇ ਡੇਰਾ ਬਿਆਸ ਵਿਖੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

December 05, 2023 03:33 PM

-ਸ੍ਰੀ ਨਿਵਾਸੁਲੂ ਨੇ ਡੇਰਾ ਬਿਆਸ ਵੱਲੋਂ ਕੀਤੀ ਜਾ ਰਹੀ ਸਮਾਜ ਸੇਵਾ ਦੀ ਕੀਤੀ ਸ਼ਲਾਘਾ।।
ਚੰਡੀਗੜ੍ਹ, 5 ਦਸੰਬਰ (ਗਿਆਨ ਸਿੰਘ): ਭਾਰਤੀ ਜਨਤਾ ਪਾਰਟੀ ਦੇ ਸੂਬਾ ਸੰਗਠਨ ਮੰਤਰੀ ਮੰਥਰੀ ਸ੍ਰੀ ਨਿਵਾਸੁਲੂ ਅੱਜ ਬਿਆਸ ਵਿਖੇ ਰਾਧਾ ਸੁਆਮੀ ਸਤਿਸੰਗ ਡੇਰੇ ਵਿਚ ਪਹੁੰਚੇ ਅਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਉਨ੍ਹਾਂ ਦੇ ਨਿਵਾਸ ਅਸਥਾਨ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਰੀਬ ਇਕ ਘੰਟਾ ਡੇਰਾ ਮੁਖੀ ਨਾਲ ਬੈਠ ਕੇ ਧਾਰਮਿਕ ਅਤੇ ਸਮਾਜਿਕ ਸਰੋਕਾਰਾਂ ’ਤੇ ਚਰਚਾ ਕੀਤੀ। ਪ੍ਰੋ. ਸਰਚਾਂਦ ਸਿੰਘ ਨੇ ਦੱਸਿਆ ਕਿ ਇਸ ਸਮੇਂ ਸ੍ਰੀ ਨਿਵਾਸੁਲੂ ਨੇ ਡੇਰੇ ਵਿਚ ਚੱਲ ਰਹੀਆਂ ਧਾਰਮਿਕ ਅਤੇ ਸਮਾਜਕ ਸਰਗਰਮੀਆਂ ਬਾਰੇ ਜਾਣਕਾਰੀ ਹਾਸਲ ਕਰਨ ’ਚ ਗਹਿਰੀ ਦਿਲਚਸਪੀ ਦਿਖਾਈ। ਉਨ੍ਹਾਂ ਕਿਹਾ ਕਿ ਡੇਰੇ ’ਚ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸੰਗਤ ਕਰਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਅਤੇ ਸਕੂਨ ਮਿਲਿਆ ਹੈ। ਉਨ੍ਹਾਂ ਅਧਿਆਤਮਕ ਸੰਸਥਾ ਡੇਰਾ ਬਿਆਸ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਮੌਕੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਨੌਜਵਾਨੀ ਦੀ ਵਿਦੇਸ਼ਾਂ ਨੂੰ ਪਲਾਇਨ ਕਰਨ ਅਤੇ ਨਸ਼ਿਆਂ ਦੇ ਪ੍ਰਚਲਣ ਪ੍ਰਤੀ ਚਿੰਤਾ ਦਾ ਪ੍ਰਗਟਾਵਾ ਕੀਤਾ । ਉਨ੍ਹਾਂ ਨੌਜਵਾਨੀ ਨੂੰ ਆਪਣੇ ਗੌਰਵਮਈ ਇਤਿਹਾਸ ਤੋਂ ਸੇਧ ਲੈਣ ਅਤੇ ਅਧਿਆਤਮਕ ਮਾਰਗ ’ਤੇ ਚਲਦਿਆਂ ਸਮਾਜਕ ਸਰੋਕਾਰਾਂ ਪ੍ਰਤੀ ਸੇਵਾਵਾਂ ਨਿਭਾਉਣ ਲਈ ਹਮੇਸ਼ਾਂ ਯਤਨਸ਼ੀਲ ਰਹਿਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬ ਦੇ ਨੌਜਵਾਨ ਹਰ ਖੇਤਰ ’ਚ ਅੱਗੇ ਹਨ, ਲੋੜ ਕੇਵਲ ਉਨ੍ਹਾਂ ਨੂੰ ਉਸਾਰੂ ਸੇਧ ਦੇਣ ਦੀ ਹੈ। ਉਨ੍ਹਾਂ ਕਿਹਾ ਕਿ ਡੇਰਾ ਬਿਆਸ ਅਧਿਆਤਮ ਵਿਵਸਥਾ ਦੇ ਨਾਲ ਨਾਲ ਸਮਾਜਿਕ ਸਰੋਕਾਰਾਂ ਦੇ ਚੰਗੇ ਨਤੀਜਿਆਂ ਲਈ ਹਮੇਸ਼ਾਂ ਯਤਨਸ਼ੀਲ ਰਿਹਾ ਹੈ।
ਭਾਜਪਾ ਦੇ ਸੂਬਾ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਦੀ ਡੇਰਾ ਬਿਆਸ ਵਿਖੇ ਇਸ ਪਹਿਲੀ, ਵਿਸ਼ੇਸ਼ ਅਤੇ ਨਿੱਜੀ ਫੇਰੀ ਮੌਕੇ ਭਾਜਪਾ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ, ਗੁਰਪ੍ਰਤਾਪ ਸਿੰਘ ਟਿੱਕਾ, ਪ੍ਰੋ. ਸਰਚਾਂਦ ਸਿੰਘ ਖਿਆਲਾ, ਅਜੈਬੀਰ ਪਾਲ ਸਿੰਘ ਰੰਧਾਵਾ, ਹਰਦੀਪ ਸਿੰਘ ਗਿੱਲ ਅਤੇ ਪਰਮਦੀਪ ਸਿੰਘ ਤੇਜਾ ਵੀ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ