Welcome to Canadian Punjabi Post
Follow us on

03

January 2025
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ 'ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ70000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂਦਸ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐੱਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ ਨੂੰ : ਕੁਲਦੀਪ ਸਿੰਘ ਧਾਲੀਵਾਲਓਸ਼ਵਾ ਵਿੱਚ ਹੋਈ ਗੋਲੀਬਾਰੀ `ਚ ਮਾਰੇ ਗਏ ਵਿਅਕਤੀ ਦੀ ਪੁਲਿਸ ਨੇ ਕੀਤੀ ਪਹਿਚਾਣ
 
ਪੰਜਾਬ

ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ, ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਅਹਿਮ ਮਸਲੇ ਵਿਚਾਰੇ ਗਏ

December 05, 2023 03:33 PM

ਚੰਡੀਗੜ੍ਹ, 5 ਦਸੰਬਰ (ਪੋਸਟ ਬਿਊਰੋ): ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਮੰਗਵਾਰ ਨੂੰ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਮੰਗਾਂ ਬਾਰੇ ਜਿੱਥੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਉਥੇ ਹੀ ਇੰਨ੍ਹਾਂ ਦੇ ਹੱਲ ਲਈ ਅਗਲੇਰੀ ਰਣਨੀਤੀ ਤੈਅ ਕੀਤੀ ਗਈ।
ਇਥੇ ਪੰਜਾਬ ਭਵਨ ਵਿਖੇ ਲਗਾਤਾਰ 6 ਘੰਟੇ ਤੋਂ ਵੱਧ ਚੱਲੀਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਸੰਯੁਕਤ ਕਿਸਾਨ ਮੋਰਚਾ (ਨਾਨ-ਪੌਲੀਟੀਕਲ), ਭਾਰਤੀ ਕਿਸਾਨ ਯੂਨੀਅਨ ਏਕਤਾ, ਸਿੱਧੂਪੁਰ ਅਤੇ ਸੰਯੁਕਤ ਗੰਨਾ ਸੰਘਰਸ਼ ਮੋਰਚਾ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਫਸਲਾਂ ਦੇ ਖਰਾਬੇ, ਹਾਈਵੇਅਜ ਲਈ ਇਕਵਾਇਰ ਹੋਣ ਵਾਲੀਆਂ ਜਮੀਨਾਂ ਸਬੰਧੀ ਮਸਲੇ ਅਤੇ ਗੰਨੇ ਦੀ ਕੀਮਤ ਸਮੇਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਇਸੇ ਦੌਰਾਨ ਕਬਨਿਟ ਸਬ-ਕਮੇਟੀ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਫਸਲਾਂ ਦੇ ਖਰਾਬੇ ਦੇ ਮੁਆਵਜੇ ਸਬੰਧੀ ਸਟੇਟ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿੱਚ ਜਲਦ ਹੀ ਫੈਸਲਾ ਲਿਆ ਜਾਵੇਗਾ ਅਤੇ ਹਾਈਵੇਅਜ ਲਈ ਇਕਵਾਇਰ ਹੋਣ ਵਾਲੀਆਂ ਜਮੀਨਾਂ ਦੇ ਮੁਆਵਜੇ ਸਬੰਧੀ ਸੂਬੇ ਦੇ ਸਾਰੇ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਕੇਸਾਂ ਦੇ ਨਿਪਟਾਰੇ ਨੂੰ 3 ਮਹੀਨਿਆਂ ਅੰਦਰ ਯਕੀਨੀ ਬਣਾਇਆ ਜਾਵੇਗਾ।
ਗੰਨੇ ਦੇ ਭਾਅ ਸਬੰਧੀ ਕੈਬਨਿਟ ਸਬ-ਕਮੇਟੀ ਨੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਵੱਲੋਂ ਪਹਿਲਾਂ ਹੀ ਦੇਸ਼ ਭਰ ਵਿੱਚ ਗੰਨੇ ਦੀ ਸੱਭ ਤੋਂ ਵੱਧ ਕੀਮਤ ਐਲਾਨੀ ਗਈ ਹੈ। ਕੈਬਨਿਟ ਸਬ-ਕਮੇਟੀ ਨੇ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਅਧਿਕਾਰੀਆਂ, ਗੰਨਾ ਮਾਹਿਰਾਂ ਅਤੇ ਗੰਨਾ ਕਿਸਾਨਾਂ ਤੇ ਆਧਾਰਤ ਇੱਕ ਕਮੇਟੀ ਦਾ ਗਠਨ ਕੀਤਾ ਜਾਵੇ ਤਾਂ ਜੋ ਗੰਨੇ ਦੀ ਲਾਗਤ ਕੀਮਤ, ਪੰਜਾਬ ਲਈ ਗੰਨੇ ਦੀ ਢੁਕਵੀ ਕਿਸਮ ਸਮੇਤ ਕਿਸਾਨਾਂ ਦੀਆਂ ਹੋਰਨਾਂ ਚਿੰਤਾਵਾਂ ਦੇ ਹੱਲ ਦੀ ਦਿਸ਼ਾ ਵਿੱਚ ਠੋਸ ਕਦਮ ਪੁੱਟੇ ਜਾ ਸਕਣ।
ਕਿਸਾਨਾਂ ਵੱਲੋਂ ਗੰਨੇ ਦਾ ਮੁੱਲ ਫਰਵਰੀ ਵਿੱਚ ਹੀ ਐਲਾਨੇ ਜਾਣ ਦੀ ਮੰਗ ਦੇ ਜਵਾਬ ਵਿੱਚ ਕੈਬਨਿਟ ਸਬ-ਕਮੇਟੀ ਨੇ ਕਿਹਾ ਕਿ ਇਸ ਬਾਰੇ ਵੀ ਫੈਸਲਾ ਵੀ ਮਾਹਿਰਾਂ ਤੇ ਕਿਸਾਨਾਂ ਤੇ ਆਧਾਰਤ ਇਸ ਕਮੇਟੀ ਵੱਲੋਂ ਵਿਚਾਰ-ਚਰਚਾ ਰਾਹੀਂ ਕੀਤਾ ਜਾਵੇ।
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਕੋਰੋਨਾ ਵਲੰਟੀਅਰਾਂ ਨਾਲ ਹੋਈ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਉਨ੍ਹਾਂ ਦੇ ਮਾਮਲੇ ਨੂੰ ਵਾਚਣ ਲਈ ਏ.ਡੀ.ਜੀ.ਪੀ (ਐਚ.ਆਰ) ਦੀ ਅਗਵਾਈ ਹੇਠ ਆਈ.ਜੀ. ਪੱਧਰ ਦੇ ਦੋ ਅਧਿਕਾਰੀਆਂ ਦੀ ਕਮੇਟੀ ਗਠਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਮੇਟੀ ਨੂੰ ਕੋਰੋਨਾ ਵਲੰਟੀਅਰਾਂ ਦੇ ਮਸਲਿਆਂ ਅਤੇ ਮੰਗਾਂ ਤੇ ਗੰਭੀਰਤਾ ਨਾਲ ਅਧਿਅਨ ਕਰਕੇ ਆਪਣੀ ਰਿਪੋਰਟ ਪੇਸ਼ ਕਰਨ ਲਈ ਕਿਹਾ।
ਪੰਜਾਬ ਸਟੇਟ ਮਨਿਸਟੀਰਅਲ ਸਰਵੀਸਿਜ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਉਨ੍ਹਾਂ ਦੇ ਮੰਗ ਪੱਤਰ ‘ਤੇ ਨੁਕਤਾ ਵਾਰ ਚਰਚਾ ਕੀਤੀ ਗਈ। ਕੈਬਨਿਟ ਸਬ-ਕਮੇਟੀ ਨੇ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਨੂੰ ਆਉਂਦੇ ਕੁਝ ਦਿਨਾਂ ਵਿੱਚ ਹੱਲ ਕਰ ਦਿੱਤਾ ਜਾਵੇਗਾ। ਇਸੇ ਦੌਰਾਨ ਵੈਟਨਰੀ ਏ.ਆਈ. ਵਰਕਰ ਯੂਨੀਅਨ ਪੰਜਾਬ ਨਾਲ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨ ਦੀ ਜਾਇਜ਼ ਮੁੱਦਿਆਂ ਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਇੰਨ੍ਹਾਂ ਨੂੰ ਜਲਦੀ ਹਲ ਕਰਨ ਲਈ ਕਿਹਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ ਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ 'ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ ਪੰਜਾਬ ਨੇ ਵਿੱਤੀ ਸਾਲ 2024-25 ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ : ਹਰਪਾਲ ਚੀਮਾ 70000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਦਸ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐੱਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸਥਾਨਕ ਸਰਕਾਰਾਂ ਮੰਤਰੀ ਨੇ ਰਾਜ ਸਭਾ ਮੈਂਬਰ ਸੀਚੇਵਾਲ ਨਾਲ ਗਊਸ਼ਾਲਾ ਆਈ.ਪੀ.ਐੱਸ ਸਾਈਟ ਨੇੜੇ ਅਸਥਾਈ ਪੰਪਿੰਗ ਸਟੇਸ਼ਨ ਸਥਾਪਤ ਕਰਨ ਲਈ ਚੱਲ ਰਹੇ ਕੰਮਾਂ ਦਾ ਕੀਤਾ ਨਿਰੀਖਣ ਉਚੇਰੀ ਸਿੱਖਿਆ : ਰੋਜ਼ਗਾਰ ਦੇ ਮੌਕਿਆਂ ਨਾਲ ਵਿਕਾਸ ਦੇ ਰਾਹ ’ਤੇ ਵਧਦਾ ਪੰਜਾਬ ਪੰਜਾਬ ਜੇਲ੍ਹ ਵਿਭਾਗ ਦਾ ਇਤਿਹਾਸਕ ਉਪਰਾਲਾ: ਪਹਿਲੀ ਵਾਰ ਜੇ.ਬੀ.ਟੀ. ਅਧਿਆਪਕਾਂ ਦੀ ਕੀਤੀ ਰੈਗੂਲਰ ਭਰਤੀ ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ ਬੈਕਫਿੰਕੋ ਦੀਆਂ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾੳਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ : ਚੇਅਰਮੈਨ ਸੰਦੀਪ ਸੈਣੀ