Welcome to Canadian Punjabi Post
Follow us on

01

September 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 100 ਏਕੜ ਪੰਚਾਇਤੀ ਜ਼ਮੀਨ ਖ਼ੁਦ ਟਰੈਕਟਰ ਚਲਾ ਕੇ ਖ਼ਾਲੀ ਕਰਵਾਈ

December 05, 2023 03:42 PM

-ਡੇਰਾ ਬੱਸੀ ਬਲਾਕ ਵਿੱਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਅਗਵਾਈ ਕੀਤੀ
-ਨਾਜਾਇਜ਼ ਕਬਜ਼ੇ ਹੇਠਲੀ ਪੰਚਾਇਤੀ ਜ਼ਮੀਨ ਦਾ ਇੱਕ-ਇੱਕ ਇੰਚ ਵਾਪਸ ਲੈਣ ਦੀ ਵਚਨਬੱਧਤਾ ਦੁਹਰਾਈ
-ਕਿਹਾ, ਖ਼ਾਲੀ ਕਰਵਾਈਆਂ ਜ਼ਮੀਨਾਂ ਵਿਭਾਗ ਨੂੰ ਆਮਦਨ ਦੇ ਵਧੇਰੇ ਸਰੋਤ ਪੈਦਾ ਕਰਨ ਵਿੱਚ ਸਹਾਈ ਹੋ ਰਹੀਆਂ ਹਨ
ਚੰਡੀਗੜ੍ਹ, 5 ਦਸੰਬਰ (ਗਿਆਨ ਸਿੰਘ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ਦਾ ਇਕ-ਇਕ ਇੰਚ ਨਾਜਾਇਜ਼ ਕਬਜ਼ਿਆਂ ਤੋਂ ਖ਼ਾਲੀ ਕਰਵਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਦੇ ਸਿਲਸਿਲੇ ਵਿੱਚ ਅੱਜ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਦੇ ਪਿੰਡ ਸੁੰਡਰਾਂ ਵਿਖੇ 100 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਹੇਠੋਂ ਖ਼ੁਦ ਟਰੈਕਟਰ ਚਲਾ ਕੇ ਛੁਡਵਾਈ।

ਜ਼ਮੀਨ ਖ਼ਾਲੀ ਕਰਾਉਣ ਦੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਭੁੱਲਰ ਨੇ ਦੱਸਿਆ ਕਿ 100 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ 'ਤੇ ਵਸਨੀਕਾਂ ਵੱਲੋਂ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ ਵਿੱਚ ਆਉਂਦੀ ਹੈ ਅਤੇ ਇਸ ਦੀ ਬਾਜ਼ਾਰੀ ਕੀਮਤ ਕਰੀਬ 100 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਬਾਕੀ ਦੀ 12 ਏਕੜ ਜ਼ਮੀਨ ਅਦਾਲਤੀ ਸਟੇਅ ਅਧੀਨ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਭਾਗ ਦਾ ਹੱਕ ਵਾਪਸ ਦਿਵਾਉਣ ਲਈ ਇਸ ਕੇਸ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਨ।
ਭੁੱਲਰ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਵਿੱਚ ਕਬਜ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ ਅਤੇ ਹੁਣ ਤੱਕ ਕੁੱਲ 12100 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਵਾਪਸ ਲੈ ਕੇ ਸਬੰਧਤ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਸੌਂਪ ਦਿੱਤੀ ਗਈ ਹੈ ਤਾਂ ਜੋ ਇਸ ਨੂੰ ਸਥਾਨਕ ਵਸਨੀਕਾਂ ਨੂੰ ਚਕੌਤੇ 'ਤੇ ਦੇਣ ਦੇ ਨਾਲ-ਨਾਲ ਪੰਚਾਇਤ ਦੀ ਆਮਦਨ ਵਧਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਨੂੰ 100 ਫ਼ੀਸਦੀ ਖ਼ਾਲੀ ਕਰਵਾਉਣ ਤੱਕ ਕਬਜ਼ਿਆਂ ਵਿਰੁੱਧ ਕਾਰਵਾਈ ਜਾਰੀ ਰਹੇਗੀ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਨਾਜਾਇਜ਼ ਕਾਬਜ਼ਕਾਰਾਂ ਵੱਲੋਂ ਵੱਖ-ਵੱਖ ਅਦਾਲਤਾਂ ਵਿੱਚ ਦਾਇਰ ਮੁਕੱਦਮਿਆਂ ਦੀ ਵਿਭਾਗ ਦੇ ਦਾਅਵੇ ਨੂੰ ਮਜ਼ਬੂਤ ਕਰਨ ਲਈ ਨਿਯਮਤ ਤੌਰ 'ਤੇ ਪੈਰਵੀ ਕਰਨ ਤੋਂ ਇਲਾਵਾ ਉਨ੍ਹਾਂ ਕੋਲ ਚੱਲ ਰਹੇ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜਿਹੜੇ ਅਧਿਕਾਰੀ ਨਾਜਾਇਜ਼ ਕਬਜ਼ਿਆਂ ਨੂੰ ਕਾਇਮ ਰੱਖਣ ਲਈ ਨਾਜਾਇਜ਼ ਕਾਬਜ਼ਕਾਰਾਂ ਨਾਲ ਮਿਲੀਭੁਗਤ ਕਰ ਰਹੇ ਹਨ, ਉਨ੍ਹਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਕਾਬਜ਼ਕਾਰਾਂ ਤੋਂ ਜ਼ਮੀਨਾਂ ਕਬਜ਼ੇ ਵਿੱਚ ਲੈ ਕੇ ਵਿਭਾਗ ਨੂੰ ਮਾਲੀਏ ਦੇ ਹੋਰ ਸਰੋਤ ਪੈਦਾ ਕਰਨ ਵਿੱਚ ਮਦਦ ਮਿਲੀ ਹੈ ਅਤੇ ਵਿਭਾਗ ਵੱਲੋਂ ਕਬਜ਼ਿਆਂ ਵਿਰੁੱਧ ਮੁਹਿੰਮ ਜਾਰੀ ਰੱਖੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਾਬਜ਼ਕਾਰਾਂ ਨੂੰ ਵੀ ਸੁਚੇਤ ਕੀਤਾ ਕਿ ਜੇਕਰ ਉਨ੍ਹਾਂ ਨੇ ਫਿਰ ਤੋਂ ਖ਼ਾਲੀ ਕਰਵਾਈ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਖ਼ਿਲਾਫ਼ ਐਫ ਆਈ ਆਰ ਦਰਜ ਕਰਵਾਈ ਜਾਵੇਗੀ।
ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਸੰਯੁਕਤ ਡਾਇਰੈਕਟਰ (ਸ਼ਾਮਲਤ ਸੈੱਲ) ਜਗਵਿੰਦਰਜੀਤ ਸਿੰਘ ਸੰਧੂ, ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ, ਏ ਐਸ ਪੀ ਡੇਰਾਬੱਸੀ ਮਿਸ ਦਰਪਨ ਆਹਲੂਵਾਲੀਆ, ਡੀ ਡੀ ਪੀ ਓ ਅਮਨਿੰਦਰਪਾਲ ਸਿੰਘ ਚੌਹਾਨ, ਬੀ ਡੀ ਪੀ ਓ ਰਵਨੀਤ ਕੌਰ ਅਤੇ ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ