Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਖੇਡਾਂ

ਟੀ-20 ਵਿਸ਼ਵ ਕੱਪ 1 ਜੂਨ ਤੋਂ, ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ, ਭਾਰਤ-ਪਾਕਿਸਤਾਨ ਦਾ ਮੁਕਾਬਲਾ 9 ਜੂਨ ਨੂੰ ਨਿਊਯਾਰਕ ਵਿੱਚ

January 05, 2024 03:48 PM

-ਅਮਰੀਕਾ ਅਤੇ ਕੈਨੇਡਾ ਵਿਚਾਲੇ ਓਪਨਿੰਗ ਮੈਚ ਖੇਡਿਆ ਜਾਵੇਗਾ, ਫਾਈਨਲ ਹੋਵੇਗਾ ਬਾਰਬਾਡੋਸ ਵਿਚ


ਨਵੀਂ ਦਿੱਲੀ, 5 ਜਨਵਰੀ  (ਪੋਸਟ ਬਿਊਰੋ): ਆਈ.ਸੀ.ਸੀ. ਨੇ ਟੀ-20 ਵਿਸ਼ਵ ਕੱਪ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਹ ਟੂਰਨਾਮੈਂਟ 1 ਤੋਂ 29 ਜੂਨ ਤੱਕ ਵੈਸਟਇੰਡੀਜ਼ ਅਤੇ ਅਮਰੀਕਾ ਦੇ 9 ਸ਼ਹਿਰਾਂ ਵਿੱਚ ਖੇਡਿਆ ਜਾਵੇਗਾ। ਭਾਰਤ ਅਤੇ ਪਾਕਿਸਤਾਨ ਇੱਕੋ ਗਰੁੱਪ ਵਿੱਚ ਹਨ, ਦੋਵਾਂ ਵਿਚਾਲੇ ਮੈਚ 9 ਜੂਨ ਨੂੰ ਨਿਊਯਾਰਕ ਵਿੱਚ ਖੇਡਿਆ ਜਾਵੇਗਾ। ਫਾਈਨਲ ਮੈਚ 29 ਜੂਨ ਨੂੰ ਵੈਸਟਇੰਡੀਜ਼ ਦੇ ਬਾਰਬਾਡੋਸ ਸ਼ਹਿਰ ਵਿੱਚ ਹੋਵੇਗਾ।
ਟੀ-20 ਵਿਸ਼ਵ ਕੱਪ ਵਿੱਚ ਪਹਿਲੀ ਵਾਰ 20 ਟੀਮਾਂ ਸ਼ਾਮਿਲ ਕੀਤੀਆਂ ਗਈਆਂ ਹਨ, ਪਿਛਲੇ ਦੋ ਐਡੀਸ਼ਨਾਂ ਵਿੱਚ 16-16 ਟੀਮਾਂ ਸਨ। ਇੰਗਲੈਂਡ ਮੌਜੂਦਾ ਚੈਂਪੀਅਨ ਹੈ, ਜਦਕਿ ਭਾਰਤ ਪਹਿਲਾਂ ਹੀ 2007 'ਚ ਟੂਰਨਾਮੈਂਟ ਦਾ ਖਿਤਾਬ ਜਿੱਤ ਚੁੱਕਾ ਹੈ।
ਕੈਨੇਡਾ ਅਤੇ ਅਮਰੀਕਾ ਵਿਚਾਲੇ ਉਦਘਾਟਨੀ ਮੈਚ
ਟੂਰਨਾਮੈਂਟ ਦਾ ਉਦਘਾਟਨੀ ਮੈਚ ਕੈਨੇਡਾ ਅਤੇ ਘਰੇਲੂ ਟੀਮ ਅਮਰੀਕਾ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ 1 ਜੂਨ ਨੂੰ ਡਲਾਸ ਵਿੱਚ ਹੋਵੇਗਾ। ਕ੍ਰਿਕਟ ਇਤਿਹਾਸ ਦਾ ਪਹਿਲਾ ਮੈਚ ਵੀ 1844 ਵਿੱਚ ਅਮਰੀਕਾ ਅਤੇ ਕੈਨੇਡਾ ਵਿਚਾਲੇ ਖੇਡਿਆ ਗਿਆ ਸੀ।
ਵੈਸਟਇੰਡੀਜ਼ ਆਪਣਾ ਪਹਿਲਾ ਮੈਚ ਪਾਪੁਆ ਨਿਊ ਗਿਨੀ ਦੇ ਖਿਲਾਫ 2 ਜੂਨ ਨੂੰ ਗੁਆਨਾ 'ਚ ਖੇਡੇਗਾ। ਟੂਰਨਾਮੈਂਟ 'ਚ 20 ਟੀਮਾਂ ਵਿਚਾਲੇ 29 ਦਿਨਾਂ ਤੱਕ ਕੁੱਲ 55 ਮੈਚ ਖੇਡੇ ਜਾਣਗੇ, ਜੋ ਟੀ-20 ਵਿਸ਼ਵ ਕੱਪ ਦੇ ਇਤਿਹਾਸ 'ਚ ਪਹਿਲੀ ਵਾਰ ਹੋਵੇਗਾ।
1 ਤੋਂ 17 ਜੂਨ ਤੱਕ ਗਰੁੱਪ ਪੜਾਅ ਦੇ 40 ਮੈਚ ਹੋਣਗੇ। ਸੁਪਰ-8 ਪੜਾਅ ਦੇ 12 ਮੈਚ 19 ਤੋਂ 24 ਜੂਨ ਤੱਕ ਖੇਡੇ ਜਾਣਗੇ। ਪਹਿਲਾ ਸੈਮੀਫਾਈਨਲ 26 ਜੂਨ ਨੂੰ ਗੁਆਨਾ 'ਚ ਅਤੇ ਦੂਜਾ ਸੈਮੀਫਾਈਨਲ 27 ਜੂਨ ਨੂੰ ਤ੍ਰਿਨੀਦਾਦ 'ਚ ਖੇਡਿਆ ਜਾਵੇਗਾ। ਫਾਈਨਲ ਮੈਚ 29 ਜੂਨ ਨੂੰ ਬਾਰਬਾਡੋਸ ਵਿੱਚ ਖੇਡਿਆ ਜਾਵੇਗਾ।

 
Have something to say? Post your comment
ਹੋਰ ਖੇਡਾਂ ਖ਼ਬਰਾਂ
ਪੰਜਾਬ ਰਾਜ ਸਕੂਲ ਖੇਡਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਜਿਲ੍ਹਾ ਬਰਨਾਲਾ ਦੇ ਖਿਡਾਰੀਆਂ ਦਾ ਕੀਤਾ ਸਨਮਾਨ ਆਈ.ਪੀ.ਐੱਲ. 2024: ਸ਼ਸ਼ਾਂਕ ਦੀ ਪਾਰੀ ਦੀ ਬਦੌਲਤ ਪੰਜਾਬ ਨੇ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ ਚੌਥੇ ਟੈਸਟ ਮੈਚ ਵਿਚ ਭਾਰਤ ਨੇ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾਇਆ, 5 ਮੈਚਾਂ ਦੀ ਲੜੀ 'ਤੇ ਭਾਰਤ 3-1 ਨਾਲ ਅੱਗੇ ਛੇ ਵਾਰ ਦੀ ਵਿਸ਼ਵ ਚੈਂਪੀਅਨ ਮੈਰੀਕਾਮ ਨੇ ਸੰਨਿਆਸ ਲੈਣ ਦਾ ਐਲਾਨ ਕੀਤਾ ਸੂਰਿਆਕੁਮਾਰ ਯਾਦਵ ਨੂੰ ਆਈਸੀਸੀ ਨੇ ਦਿੱਤਾ ਸਭ ਤੋਂ ਵੱਡਾ ਐਵਾਰਡ ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਫਿਲਾਡੈਲਫੀਆ ਫਲਾਇਰਜ਼ ਨੇ ਵੈਨਕੁਵਰ ਕੈਨੱਕਸ ਨੂੰ 4-1 ਨਾਲ ਹਰਾਇਆ ਦੱਖਣੀ ਅਫਰੀਕਾ ਨੇ ਪਹਿਲੇ ਟੈਸਟ ਮੈਚ ਵਿਚ ਭਾਰਤ ਪਾਰੀ ਅਤੇ 32 ਦੌੜਾਂ ਨਾਲ ਹਰਾਇਆ ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ, ਦੋ ਨੂੰ ਮਿਲੇਗਾ ਖੇਡ ਰਤਨ ਅਰਸ਼ਦੀਪ ਸਿੰਘ ਨੇ ਇੱਕ ਦਿਨਾ ਵਿਚ 5 ਵਿਕਟਾਂ ਲੈ ਕੇ ਇਤਿਹਾਸ ਰਚਿਆ, ਅਜਿਹਾ ਕਰਨ ਵਾਲੇ ਪਹਿਲੇ ਭਾਰਤੀ ਗੇਂਦਬਾਜ਼ ਬਣੇ