Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਭਾਰਤ

ਦੇਸ਼ ਵਿੱਚ ਪਹਿਲੀ ਵਾਰ ਰਿਕਾਰਡ 5 ਲੋਕਾਂ ਨੂੰ ਭਾਰਤ ਰਤਨ ਮਿਿਲਆ

February 09, 2024 06:35 AM

ਨਵੀ ਦਿੱਲੀ, 9 ਫਰਵਰੀ (ਪੋਸਟ ਬਿਊਰੋ): ਇਸ ਸਾਲ ਪਹਿਲੀ ਵਾਰ 5 ਸ਼ਖਸੀਅਤਾਂ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੁਰੀ ਠਾਕੁਰ, ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਗ੍ਰਹਿ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ, ਹਰੀ ਕ੍ਰਾਂਤੀ ਦੇ ਪਿਤਾ ਐਮਐਸ ਸਵਾਮੀਨਾਥਨ, ਸਾਬਕਾ ਅਸਥਾਈ ਮੰਤਰੀ ਪੀਵੀ ਨਰਸਿਮਹਾ ਰਾਓ, ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਸ਼ਾਮਲ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਇਸ ਦਾ ਐਲਾਨ ਕੀਤਾ ਹੈ।
ਸ਼ੁੱਕਰਵਾਰ ਨੂੰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਜਾਣਕਾਰੀ ਦਿੰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਪੀਵੀ ਨਰਸਿਮਹਾ ਰਾਓ ਅਤੇ ਪ੍ਰਸਿੱਧ ਵਿਿਗਆਨੀ ਐਮਐਸ ਸਵਾਮੀਨਾਥਨ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰ 'ਭਾਰਤ ਰਤਨ' (ਮਰਨ ਉਪਰੰਤ) ਨਾਲ ਸਨਮਾਨਿਤ ਕੀਤਾ ਜਾਵੇਗਾ। ਕੁਝ ਦਿਨ ਪਹਿਲਾਂ ਹੀ ਮੋਦੀ ਸਰਕਾਰ ਨੇ ਲਾਲ ਕ੍ਰਿਸ਼ਨ ਅਡਵਾਨੀ ਅਤੇ ਕਰਪੂਰੀ ਠਾਕੁਰ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਸੀ।

ਇਨ੍ਹਾਂ ਪੰਜ ਸ਼ਖਸੀਅਤਾਂ ਨੂੰ ਮਿਿਲਆ ਭਾਰਤ ਰਤਨ:
ਚੌਧਰੀ ਚਰਨ ਸਿੰਘ:
ਚੌਧਰੀ ਚਰਨ ਸਿੰਘ ਦਾ ਜਨਮ 1902 ਵਿੱਚ ਮੇਰਠ, ਉੱਤਰ ਪ੍ਰਦੇਸ਼ ਵਿੱਚ ਹੋਇਆ। 28 ਜੁਲਾਈ 1979 ਤੋਂ 14 ਜਨਵਰੀ 1980 ਤੱਕ ਪ੍ਰਧਾਨ ਮੰਤਰੀ ਰਹੇ। ਉਹ ਪਹਿਲੀ ਵਾਰ 1937 ਵਿੱਚ ਛਪਰੌਲੀ ਤੋਂ ਉੱਤਰ ਪ੍ਰਦੇਸ਼ ਵਿਧਾਨ ਸਭਾ ਲਈ ਚੁਣੇ ਗਏ ਸਨ।

ਪੀਵੀ ਨਰਸਿਮਹਾ ਰਾE:
ਸਾਬਕਾ ਪ੍ਰਧਾਨ ਮੰਤਰੀ ਪੀਵੀ ਨਰਸਿਮਹਾ ਰਾਓਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਪੀਵੀ ਨਰਸਿਮਹਾ ਰਾਓ 21 ਜੂਨ 1991 ਤੋਂ 16 ਮਈ 1996 ਤੱਕ ਪ੍ਰਧਾਨ ਮੰਤਰੀ ਰਹੇ। ਉਨ੍ਹਾਂ ਦਾ ਜਨਮ 1921 ਵਿੱਚ ਕਰੀਮਨਗਰ, ਆਂਧਰਾ ਪ੍ਰਦੇਸ਼ ਵਿੱਚ ਹੋਇਆ ਸੀ ਅਤੇ ਉਨ੍ਹਾਂ ਨੇ ਹੈਦਰਾਬਾਦ ਵਿੱਚ Eਸਮਾਨੀਆ ਯੂਨੀਵਰਸਿਟੀ, ਬੰਬੇ ਯੂਨੀਵਰਸਿਟੀ ਅਤੇ ਨਾਗਪੁਰ ਯੂਨੀਵਰਸਿਟੀ ਵਿੱਚ ਪੜ੍ਹਾਈ ਕੀਤੀ ਸੀ।

ਐਮਐਸ ਸਵਾਮੀਨਾਥਨ:
ਐਮ ਐਸ ਸਵਾਮੀਨਾਥਨ ਦਾ ਜਨਮ 7 ਅਗਸਤ, 1925 ਨੂੰ ਤਾਮਿਲਨਾਡੂ ਵਿੱਚ ਹੋਇਆ ਸੀ। ਉਨ੍ਹਾਂ ਦਾ ਪੂਰਾ ਨਾਮ ਮਨਕੋਂਬੂ ਸੰਬਾਸੀਵਨ ਸਵਾਮੀਨਾਥਨ ਸੀ।1972 ਅਤੇ 1979 ਦੇ ਵਿਚਕਾਰ, ਡਾ[ ਸਵਾਮੀਨਾਥਨ ਨੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਡਾਇਰੈਕਟਰ ਜਨਰਲ ਅਤੇ ਭਾਰਤ ਸਰਕਾਰ ਵਿੱਚ ਖੇਤੀਬਾੜੀ ਖੋਜ ਅਤੇ ਸਿੱਖਿਆ ਵਿਭਾਗ ਦੇ ਸਕੱਤਰ ਵਜੋਂ ਕੰਮ ਕੀਤਾ।

ਲਾਲ ਕ੍ਰਿਸ਼ਨ ਅਡਵਾਨੀ:
ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ 1986-90, 1993-98 ਅਤੇ 2004-05 ਤੱਕ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਰਹੇ। ਲਗਭਗ ਤਿੰਨ ਦਹਾਕਿਆਂ ਤੱਕ ਫੈਲੇ ਸੰਸਦੀ ਕਰੀਅਰ ਵਿੱਚ, ਅਡਵਾਨੀ ਨੇ 1999 ਤੋਂ 2004 ਤੱਕ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਮੰਤਰੀ ਮੰਡਲ ਵਿੱਚ ਪਹਿਲਾਂ ਗ੍ਰਹਿ ਮੰਤਰੀ ਅਤੇ ਬਾਅਦ ਵਿੱਚ ਉਪ ਪ੍ਰਧਾਨ ਮੰਤਰੀ ਵਜੋਂ ਸੇਵਾ ਕੀਤੀ।

ਕਰਪੁਰੀ ਠਾਕੁਰ:
ਸਭ ਤੋਂ ਪਹਿਲਾਂ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੂਰੀ ਠਾਕੁਰ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਗਿਆ ਸੀ। ਕਰਪੂਰੀ ਠਾਕੁਰ 1970 ਦੇ ਦਹਾਕੇ ਵਿੱਚ ਦੋ ਵਾਰ ਬਿਹਾਰ ਦੇ ਮੁੱਖ ਮੰਤਰੀ ਰਹੇ, ਪਹਿਲਾਂ ਦਸੰਬਰ 1970 ਤੋਂ ਜੂਨ 1971 ਤੱਕ ਅਤੇ ਫਿਰ ਦਸੰਬਰ 1977 ਤੋਂ ਅਪ੍ਰੈਲ 1979 ਤੱਕ। ਉਹ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਸਮੇਤ ਰਾਜ ਦੇ ਕਈ ਮੌਜੂਦਾ ਪੀੜ੍ਹੀ ਦੇ ਨੇਤਾਵਾਂ ਦੇ ਸਲਾਹਕਾਰ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾਈ, ਈਡੀ ਮਾਮਲੇ 'ਚ 31 ਜੁਲਾਈ ਤੱਕ ਜੇਲ 'ਚ ਰਹਿਣਗੇ ਰਾਹੁਲ ਗਾਂਧੀ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਕਿਹਾ- ਐੱਮ.ਐੱਸ.ਪੀ. ਬਾਰੇ ਸਰਕਾਰ 'ਤੇ ਦਬਾਅ ਬਣਾਵਾਂਗੇ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਵਿਗੜੀ, ਪਿਸ਼ਾਬ ਵਿੱਚ ਸਮੱਸਿਆ ਤੋਂ ਬਾਅਦ ਏਮਜ਼ ਵਿੱਚ ਦਾਖਲ ਬਿਹਾਰ ਵਿਧਾਨ ਸਭਾ `ਚ ਪੇਪਰ ਲੀਕ ਵਿਰੋਧੀ ਬਿੱਲ ਪਾਸ, 10 ਸਾਲ ਦੀ ਕੈਦ, 1 ਕਰੋੜ ਦੇ ਜ਼ੁਰਮਾਨੇ ਦੀ ਵਿਵਸਥਾ ਸੰਸਦ 'ਚ ਬਜਟ `ਤੇ ਵਿਰੋਧੀ ਧਿਰ ਨੇ ਕਿਹਾ- ਇਹ ਸਰਕਾਰ ਬਚਾਓ ਬਜਟ ਜੰਮੂ-ਕਸ਼ਮੀਰ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੱਕ ਜਵਾਨ ਸ਼ਹੀਦ, ਇਕ ਅੱਤਵਾਦੀ ਵੀ ਮਾਰਿਆ ਗਿਆ ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ, ਸੁਪਰੀਮ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਲਈ ਕਿਹਾ ਤੇਜਸਵੀ ਯਾਦਵ ਨੇ ਕਿਹਾ- ਥੱਕੇ ਹੋਏ ਲੀਡਰ ਅਤੇ ਸੇਵਾਮੁਕਤ ਅਧਿਕਾਰੀ ਚਲਾ ਰਹੇ ਹਨ ਬਿਹਾਰ ਨਿਤਿਨ ਗਡਕਰੀ ਨੇ ਕਿਹਾ- ਜ਼ਮੀਨ ਨਾ ਮਿਲੀ ਤਾਂ ਪੰਜਾਬ `ਚ ਚੱਲ ਰਹੇ ਨੈਸ਼ਨਲ ਹਾਈਵੇ ਪ੍ਰਾਜੈਕਟ ਰੱਦ ਹੋਣਗੇ ਮੁੰਬਈ 'ਚ ਸ਼ਾਇਰ ਦੇ ਘਰ ਚੋਰ ਨੇ ਚੋਰੀ ਕਰਕੇ ਸਮਾਨ ਵਾਪਿਸ ਕੀਤਾ, ਨੋਟ ਛੱਡ ਕੇ ਮੰਗੀ ਮੁਆਫ਼ੀ