Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਭਾਰਤ

ਕਿਸਾਨਾਂ ਦੇ 'ਦਿੱਲੀ ਚਲੋ' ਮਾਰਚ ਤੋਂ ਪਹਿਲਾਂ ਦਿੱਲੀ ਪ੍ਰਸ਼ਾਸਨ ਅਲਰਟ, ਕੰਕਰੀਟ ਦੇ ਬੈਰੀਕੇਡ ਲਗਾਏ, 2 ਸਟੇਡੀਅਮ ਬਣ ਗਏ ਆਰਜ਼ੀ ਜੇਲ੍ਹ

February 11, 2024 04:34 PM

ਨਵੀਂ ਦਿੱਲੀ, 11 ਫਰਵਰੀ (ਪੋਸਟ ਬਿਊਰੋ): ਕਿਸਾਨ ਯੂਨੀਅਨਾਂ ਦੇ ਮੰਗਲਵਾਰ ਨੂੰ ਪ੍ਰਸਤਾਵਿਤ 'ਦਿੱਲੀ ਚਲੋ' ਮਾਰਚ ਤੋਂ ਪਹਿਲਾਂ ਪ੍ਰਸ਼ਾਸਨ ਵਲੋਂ ਵਿਆਪਕ ਤਿਆਰੀਆਂ ਕੀਤੀਆਂ ਗਈਆਂ ਹਨ। ਹਰਿਆਣਾ ਅਤੇ ਦਿੱਲੀ ਵਿੱਚ ਕਈ ਥਾਵਾਂ ’ਤੇ ਕੰਕਰੀਟ ਦੇ ਬੈਰੀਅਰ, ਤਿੱਖੇ ਸੜਕੀ ਬੈਰੀਅਰ ਅਤੇ ਕੰਢਿਆਲੀ ਤਾਰ ਲਗਾ ਕੇ ਗੁਆਂਢੀ ਰਾਜਾਂ ਨਾਲ ਲੱਗਦੀਆਂ ਸਰਹੱਦਾਂ ਨੂੰ ਕਿਿਲ੍ਹਆਂ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹਜ਼ਾਰਾਂ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਹਰਿਆਣਾ ਸਰਕਾਰ ਵੱਲੋਂ ਚੌਧਰੀ ਦਲਬੀਰ ਸਿੰਘ ਇਨਡੋਰ ਸਟੇਡੀਅਮ ਸਿਰਸਾ ਅਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਡੱਬਵਾਲੀ ਨੂੰ ਆਰਜ਼ੀ ਜੇਲ੍ਹਾਂ ਬਣਾ ਦਿੱਤੀਆਂ ਗਈਆਂ ਹਨ। ਕਿਸੇ ਅਣਸੁਖਾਵੀਂ ਸਥਿਤੀ ਦੀ ਸੂਰਤ ਵਿੱਚ ਵੱਡੀ ਗਿਣਤੀ ਵਿੱਚ ਨਜ਼ਰਬੰਦ ਜਾਂ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਆਰਜ਼ੀ ਜੇਲ੍ਹ ਵਿੱਚ ਰੱਖਿਆ ਜਾਵੇਗਾ।
ਐਤਵਾਰ ਨੂੰ, ਰਾਸ਼ਟਰੀ ਰਾਜਧਾਨੀ ਦੇ ਉੱਤਰ-ਪੂਰਬੀ ਜ਼ਿਲ੍ਹੇ ਵਿੱਚ ਧਾਰਾ 144 ਦੇ ਹੁਕਮ ਲਾਗੂ ਕੀਤੇ ਗਏ ਸਨ, ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਸਾਰੇ ਯਤਨ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। 2020-21 ਦੇ ਕਿਸਾਨਾਂ ਦੇ ਪ੍ਰਦਰਸ਼ਨ ਦੇ ਸਥਾਨਾਂ ਵਿਚੋਂ ਇੱਕ, ਗਾਜ਼ੀਪੁਰ ਸਰਹੱਦ 'ਤੇ ਵੀ ਬੈਰੀਕੇਡ ਲਗਾਏ ਗਏ ਹਨ, ਅਤੇ ਪੁਲਿਸ ਜਾਂਚ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ, ਦਿੱਲੀ ਪੁਲਿਸ ਨੇ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀ ਸਰਹੱਦ 'ਤੇ 5,000 ਤੋਂ ਵੱਧ ਜਵਾਨ ਤਾਇਨਾਤ ਕੀਤੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾਈ, ਈਡੀ ਮਾਮਲੇ 'ਚ 31 ਜੁਲਾਈ ਤੱਕ ਜੇਲ 'ਚ ਰਹਿਣਗੇ ਰਾਹੁਲ ਗਾਂਧੀ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਕਿਹਾ- ਐੱਮ.ਐੱਸ.ਪੀ. ਬਾਰੇ ਸਰਕਾਰ 'ਤੇ ਦਬਾਅ ਬਣਾਵਾਂਗੇ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਵਿਗੜੀ, ਪਿਸ਼ਾਬ ਵਿੱਚ ਸਮੱਸਿਆ ਤੋਂ ਬਾਅਦ ਏਮਜ਼ ਵਿੱਚ ਦਾਖਲ ਬਿਹਾਰ ਵਿਧਾਨ ਸਭਾ `ਚ ਪੇਪਰ ਲੀਕ ਵਿਰੋਧੀ ਬਿੱਲ ਪਾਸ, 10 ਸਾਲ ਦੀ ਕੈਦ, 1 ਕਰੋੜ ਦੇ ਜ਼ੁਰਮਾਨੇ ਦੀ ਵਿਵਸਥਾ ਸੰਸਦ 'ਚ ਬਜਟ `ਤੇ ਵਿਰੋਧੀ ਧਿਰ ਨੇ ਕਿਹਾ- ਇਹ ਸਰਕਾਰ ਬਚਾਓ ਬਜਟ ਜੰਮੂ-ਕਸ਼ਮੀਰ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੱਕ ਜਵਾਨ ਸ਼ਹੀਦ, ਇਕ ਅੱਤਵਾਦੀ ਵੀ ਮਾਰਿਆ ਗਿਆ ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ, ਸੁਪਰੀਮ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਲਈ ਕਿਹਾ ਤੇਜਸਵੀ ਯਾਦਵ ਨੇ ਕਿਹਾ- ਥੱਕੇ ਹੋਏ ਲੀਡਰ ਅਤੇ ਸੇਵਾਮੁਕਤ ਅਧਿਕਾਰੀ ਚਲਾ ਰਹੇ ਹਨ ਬਿਹਾਰ ਨਿਤਿਨ ਗਡਕਰੀ ਨੇ ਕਿਹਾ- ਜ਼ਮੀਨ ਨਾ ਮਿਲੀ ਤਾਂ ਪੰਜਾਬ `ਚ ਚੱਲ ਰਹੇ ਨੈਸ਼ਨਲ ਹਾਈਵੇ ਪ੍ਰਾਜੈਕਟ ਰੱਦ ਹੋਣਗੇ ਮੁੰਬਈ 'ਚ ਸ਼ਾਇਰ ਦੇ ਘਰ ਚੋਰ ਨੇ ਚੋਰੀ ਕਰਕੇ ਸਮਾਨ ਵਾਪਿਸ ਕੀਤਾ, ਨੋਟ ਛੱਡ ਕੇ ਮੰਗੀ ਮੁਆਫ਼ੀ