Welcome to Canadian Punjabi Post
Follow us on

01

September 2024
ਬ੍ਰੈਕਿੰਗ ਖ਼ਬਰਾਂ :
 
ਟੋਰਾਂਟੋ/ਜੀਟੀਏ

ਪਿਤਾ ਦਾ ਕਤਲ ਕਰਨ ਵਾਲੇ 22 ਸਾਲਾ ਪੰਜਾਬੀ ਲੜਕੇ ਦੀ ਭਾਲ ਕਰ ਰਹੀ ਹੈ ਪੁਲਿਸ

February 11, 2024 10:50 PM

ਹੈਮਿਲਟਨ, 11 ਫਰਵਰੀ (ਪੋਸਟ ਬਿਊਰੋ) : ਹੋਮੀਸਾਈਡ ਡਿਟੈਕਟਿਵਜ਼ ਇੱਕ 56 ਸਾਲਾ ਵਿਅਕਤੀ ਦੀ ਹੋਈ ਮੌਤ ਦੇ ਮਾਮਲੇ ਦੀ ਜਾਂਚ ਕਰ ਰਹੇ ਹਨ, ਜਿਸ ਦਾ ਕਤਲ ਉਸ ਦੇ ਲੜਕੇ ਵੱਲੋਂ ਸ਼ਨਿੱਚਰਵਾਰ ਰਾਤ ਨੂੰ ਕੀਤਾ ਗਿਆ ਸੀ। ਇਹ ਜਾਣਕਾਰੀ ਹੈਮਿਲਟਨ ਪੁਲਿਸ ਨੇ ਦਿੱਤੀ।
ਐਤਵਾਰ ਦੁਪਹਿਰ ਨੂੰ ਜਾਰੀ ਕੀਤੀ ਗਈ ਇੱਕ ਨਿਊਜ਼ ਰਲੀਜ਼ ਵਿੱਚ ਪੁਲਿਸ ਵੱਲੋਂ ਇੱਕ 22 ਸਾਲਾ ਵਿਅਕਤੀ ਦੀ ਤਸਵੀਰ ਜਾਰੀ ਕੀਤੀ ਗਈ ਹੈ, ਜਿਹੜਾ ਆਪਣੇ ਪਿਤਾ ਦੇ ਫਰਸਟ ਡਿਗਰੀ ਮਰਡਰ ਦੇ ਮਾਮਲੇ ਵਿੱਚ ਵਾਂਟਿਡ ਹੈ। ਜਿ਼ਕਰਯੋਗ ਹੈ ਕਿ ਸ਼ਨਿੱਚਰਵਾਰ ਰਾਤ ਨੂੰ ਇੱਕ 56 ਸਾਲਾ ਵਿਅਕਤੀ ਆਪਣੇ ਸਟੋਨੀ ਕ੍ਰੀਕ ਸਥਿਤ ਘਰ ਵਿੱਚ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲਿਆ ਸੀ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਨਿੱਚਰਵਾਰ ਰਾਤ 7:40 ਦੇ ਨੇੜੇ ਤੇੜੇ ਟਰੈਫਲਗਰ ਡਰਾਈਵ ਤੇ ਮਡ ਸਟਰੀਟ ਨੇੜੇ ਇੱਕ ਘਰ ਵਿੱਚ ਸੱਦਿਆ ਗਿਆ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਹੋਇਆਂ ਉਸ ਨੇ ਦਮ ਤੋੜ ਦਿੱਤਾ।
ਚਸ਼ਮਦੀਦਾਂ ਨੇ ਦੱਸਿਆ ਕਿ ਆਪਣੇ ਪਿਤਾ ਨਾਲ ਲੜਾਈ ਹੋਣ ਤੋਂ ਬਾਅਦ ਮਸ਼ਕੂਕ ਘਰ ਤੋਂ ਫਰਾਰ ਹੋ ਗਿਆ। ਪੁਲਿਸ ਨੇ ਦੱਸਿਆ ਕਿ ਮਸ਼ਕੂਕ ਦੀ ਪਛਾਣ ਸੁਖਜ ਚੀਮਾ ਵਜੋਂ ਕੀਤੀ ਗਈ ਹੈ ਤੇ ਇਹ ਵੀ ਪਤਾ ਲੱਗਿਆ ਹੈ ਕਿ ਉਹ ਨਿੱਕੀ ਕਾਲੇ ਰੰਗ ਦੀ ਐਸਯੂਵੀ ਵਿੱਚ ਮੌਕੇ ਤੋਂ ਫਰਾਰ ਹੋਇਆ। ਇਸ ਗੱਡੀ ਨੂੰ ਆਖਰੀ ਵਾਰੀ ਟਰੈਫਲਗਰ ਦੇ ਉੱਤਰ ਵੱਲ ਮਡ ਸਟਰੀਟ ਵੱਲ ਜਾਂਦਿਆਂ ਵੇਖਿਆ ਗਿਆ। ਮ੍ਰਿਤਕ ਦੀ ਪਛਾਣ 56 ਸਾਲਾ ਕੁਲਦੀਪ ਚੀਮਾ ਵਜੋਂ ਹੋਈ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕਾਊਂਸਲਰ ਰੋਵੇਨਾ ਸੈਂਟੋਸ FCM ਦੀ ਫਾਈਨਾਂਸ ਐਂਡ ਇੰਫ੍ਰਾਸਟਰਕਚਰ ਕਮੇਟੀ ਦੇ ਫਿਰ ਤੋਂ ਪ੍ਰਧਾਨ ਨਿਯੁਕਤ ਟੀਟੀਸੀ ਸਟੇਸ਼ਨ `ਤੇ ਲੁੱਟ-ਖੌਹ ਦੌਰਾਨ ਇੱਕ ਵਿਅਕਤੀ `ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮਾਂ ਦੀ ਪੁਲਿਸ ਨੂੰ ਭਾਲ ਹਾਈਵੇ 401 `ਤੇ ਹਾਦਸੇ ਵਿਚ ਮਿਸੀਸਾਗਾ ਦੇ 82 ਸਾਲਾ ਵਿਅਕਤੀ ਦੀ ਮੌਤ ਜੂਨ ਵਿੱਚ ਹੋਏ ਸਾਈਬਰ ਹਮਲੇ ਵਿੱਚ ਕੁੱਝ ਵਿਦਿਆਰਥੀਆਂ ਦੀ ਜਾਣਕਾਰੀ ਹੋ ਸਕਦੀ ਹੈ ਉਜਾਗਰ : ਟੋਰਾਂਟੋ ਡਿਸਟਰਿਕਟ ਸਕੂਲ ਬੋਰਡ ਵਹਿਟਬੀ ਵਿੱਚ ਹਾਈਵੇ 401 `ਤੇ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ, ਦੋ ਜਖ਼ਮੀ ਹਰਦੀਪ ਗਰੇਵਾਲ ਦੇ ਬਾਰਬੇਕਿਊ `ਚ ਪਹੁੰਚੇ ਪ੍ਰੀਮਿਅਰ ਫੋਰਡ, ਕਿਹਾ- ਹਰਦੀਪ ਗਰੇਵਾਲ ਸਾਡੀ ਟੀਮ ਦੇ ਚੈਂਪੀਅਨ ਦਰਹਮ ਪੁਲਿਸ ਨੇ ਛੇ ਮਹੀਨੇ ਦੀ ਲੰਬੀ ਜਾਂਚ ਤੋਂ ਬਾਅਦ 32 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ ਬਲੈਕ ਓਕ ਸੀਨੀਅਰ ਕਲੱਬ ਨੇ ਮਨਾਇਆ ਭਾਰਤ ਦਾ 78ਵਾਂ ਅਜ਼ਾਦੀ ਦਿਹਾੜਾ ਡਾ. ਸੁਰਿੰਦਰ ਧੰਜਲ ਤੇ ਪ੍ਰੋ. ਰਾਜੇਸ਼ ਗੌਤਮ ਨਾਲ ਰੂ-ਬ-ਰੂ ਤੇ ਸਨਮਾਨ ਸਮਾਗ਼ਮ ਹਾਈਵੇ 401 `ਤੇ ਤਿੰਨ ਵਾਹਨਾਂ ਦੀ ਟੱਕਰ ਵਿੱਚ ਦੋ ਬੱਚਿਆਂ ਸਮੇਤ ਛੇ ਜ਼ਖਮੀ, ਹਸਪਤਾਲ `ਚ ਭਰਤੀ