Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਨਗਰ ਨਿਗਮ ਮੁਲਾਜ਼ਮਾਂ ਦੇ ਨਾਮ 'ਤੇ 30 ਹਜ਼ਾਰ ਦੀ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਵੱਲੋਂ ਕਾਬੂ

February 21, 2024 06:08 AM

ਚੰਡੀਗੜ੍ਹ, 21 ਫਰਵਰੀ (ਪੋਸਟ ਬਿਊਰੋ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਮਰਪੁਰਾ, ਲੁਧਿਆਣਾ ਸ਼ਹਿਰ ਨਿਵਾਸੀ ਅਮਰਦੀਪ ਸਿੰਘ ਬਾਂਗੜ, ਜੋ ਜਗਜੀਤ ਨਗਰ, ਲੁਧਿਆਣਾ ਵਿਖੇ ਆਪਣਾ ਦਫ਼ਤਰ ਚਲਾ ਰਿਹਾ ਹੈ, ਨੂੰ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਦੇ ਨਾਂ 'ਤੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪ੍ਰੀਤ ਨਗਰ ਸ਼ਿਮਲਾਪੁਰੀ, ਲੁਧਿਆਣਾ ਦੇ ਵਸਨੀਕ ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸਿ਼ਕਾਇਤ ਵਿੱਚ ਦੋਸ਼ ਲਾਇਆ ਹੈ ਕਿ ਦੋਸ਼ੀ ਅਮਰਦੀਪ ਸਿੰਘ ਬਾਂਗੜ ਨੇ ਨਗਰ ਨਿਗਮ ਲੁਧਿਆਣਾ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ ਉਸ ਕੋਲੋਂ 30,000 ਰੁਪਏ ਰਿਸ਼ਵਤ ਲਈ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਸ਼ਿਕਾਇਤਕਰਤਾ ਦੇ ਪਿਤਾ ਮਦਨ ਲਾਲ ਨੇ ਸਾਲ 2022 ਵਿੱਚ ਮਕਾਨ ਖਰੀਦਿਆ ਸੀ ਅਤੇ ਉਸ ਨੂੰ ਉਕਤ ਮਕਾਨ ਨੂੰ ਅੱਗੇ ਵੇਚਣ ਲਈ ਐਨ.ਓ.ਸੀ. ਦੀ ਜ਼ਰੂਰਤ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਅਮਰਦੀਪ ਸਿੰਘ ਬਾਂਗੜ ਨੇ ਦਾਅਵਾ ਕੀਤਾ ਸੀ ਕਿ ਉਹ ਗਿੱਲ ਪਿੰਡ ਦੇ ਪਟਵਾਰਖਾਨੇ (ਮਾਲ ਦਫ਼ਤਰ) ਵਿੱਚ ਕੰਮ ਕਰਦਾ ਹੈ ਅਤੇ ਉਹ 30,000 ਰੁਪਏ ਰਿਸ਼ਵਤ ਦੇ ਕੇ ਜਲਦ ਐਨ.ਓ.ਸੀ. ਜਾਰੀ ਕਰਵਾ ਸਕਦਾ ਹੈ ਕਿਉਂਕਿ ਉਹ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਣਦਾ ਹੈ। ਉਸ ਦੇ ਭਰੋਸੇ 'ਤੇ ਸ਼ਿਕਾਇਤਕਰਤਾ ਨੇ 30,000 ਰੁਪਏ ਅਮਰਦੀਪ ਸਿੰਘ ਬਾਂਗੜ ਨੂੰ ਆਪਣੇ ਦੋਸਤ ਓਮ ਪ੍ਰਕਾਸ਼ ਦੀ ਮੌਜੂਦਗੀ 'ਚ ਉਸ ਦੇ ਦਫ਼ਤਰ ਵਿਖੇ ਦੇ ਦਿੱਤੇ। ਐਨ.ਓ.ਸੀ ਜਾਰੀ ਕਰਵਾਉਣ ਵਿੱਚ ਅਸਫ਼ਲ ਰਹਿਣ ‘ਤੇ ਦੋਸ਼ੀ ਅਮਰਦੀਪ ਸਿੰਘ ਬਾਂਗੜ ਨੇ ਸ਼ਿਕਾਇਤਕਰਤਾ ਨੂੰ 40,000 ਰੁਪਏ ਦਾ ਚੈੱਕ ਦਿੱਤਾ ਅਤੇ 40,000 ਰੁਪਏ ਕਢਵਾਉਣ ਤੋਂ ਬਾਅਦ ਉਸਨੂੰ 10,000 ਰੁਪਏ ਵਾਪਸ ਕਰਨ ਲਈ ਕਿਹਾ। ਪਰ ਦਸਤਖਤ ਮੇਲ ਨਾ ਹੋਣ ਕਾਰਨ ਇਹ ਚੈੱਕ ਪਾਸ ਨਹੀਂ ਹੋ ਸਕਿਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਤਫਤੀਸ਼ ਦੌਰਾਨ ਸ਼ਿਕਾਇਤਕਰਤਾ ਵੱਲੋਂ ਅਮਰਦੀਪ ਸਿੰਘ ਬਾਂਗੜ ਖਿਲਾਫ ਲਗਾਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਅਮਰਦੀਪ ਸਿੰਘ ਬਾਂਗੜ ਦੇ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਆਈਪੀਸੀ ਦੀ ਧਾਰਾ 420 ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ