ਚੰਡੀਗੜ੍ਹ, 21 ਫਰਵਰੀ (ਪੋਸਟ ਬਿਉਰੋ): ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ 'ਤੇ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਹਿਚਾਣ ਬੱਲੋ ਪਿੰਡ ਦੇ 20 ਸਾਲਾ ਕਿਸਾਨ ਸ਼ੁਭਕਰਨ ਸਿੰਘ ਵਜੋਂ ਹੋਈ ਹੈ। ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਕੋਲ ਸਿਰਫ਼ 3 ਏਕੜ ਜ਼ਮੀਨ ਸੀ। ਮ੍ਰਿਤਕ ਕਿਸਾਨ ਦੇ ਸਿਰ 'ਤੇ ਸੱਟ ਦੇ ਨਿਸ਼ਾਨ ਪਾਏ ਗਏ ਹਨ।
ਪਿਛਲੇ ਤਿੰਨ-ਚਾਰ ਦਿਨ ਪਹਿਲਾਂ ਕਿਸਾਨ ਅੰਦੋਲਨ ਵਿੱਚ ਖਨੌਰੀ ਪੰਜਾਬ ਹਰਿਆਣਾ ਬਾਰਡਰ ’ਤੇ ਗਿਆ ਸੀ। ਸ਼ੁਭਕਰਨ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਉਨ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ। ਸ਼ੁਭਕਰਨ ਦੀ ਲਾਸ਼ ਨੂੰ ਰਾਜਿੰਦਰਾ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਲਿਆਂਦਾ ਗਿਆ ਹੈ। ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।