ਨਵੀਂ ਦਿੱਲੀ, 26 ਫ਼ਰਵਰੀ (ਪੋਸਟ ਬਿਊਰੋ): ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਚੌਥਾ ਮੈਚ ਬੇਹੱਦ ਰੋਮਾਂਚਕ ਰਿਹਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ ਆਪਣੀ ਪਹਿਲੀ ਪਾਰੀ 'ਚ 353 ਦੌੜਾਂ ਬਣਾਈਆਂ। ਜਵਾਬ 'ਚ ਭਾਰਤ ਦੀ ਪਹਿਲੀ ਪਾਰੀ 307 ਦੌੜਾਂ 'ਤੇ ਸਮਾਪਤ ਹੋ ਗਈ। ਇਸ ਤੋਂ ਬਾਅਦ ਇੰਗਲੈਂਡ ਦੀ ਟੀਮ ਦੂਜੀ ਪਾਰੀ 'ਚ 145 ਦੌੜਾਂ 'ਤੇ ਸਿਮਟ ਗਈ ਅਤੇ ਭਾਰਤ ਨੂੰ 192 ਦੌੜਾਂ ਦਾ ਟੀਚਾ ਮਿਲਿਆ।
ਭਾਰਤ ਨੇ ਚੌਥੇ ਟੈਸਟ ਵਿੱਚ ਇੰਗਲੈਂਡ ਨੂੰ ਪੰਜ ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਪੰਜ ਮੈਚਾਂ ਦੀ ਸੀਰੀਜ਼ 'ਚ 3-1 ਦੀ ਅਜੇਤੂ ਬੜ੍ਹਤ ਹਾਸਲ ਕਰ ਲਈ ਹੈ। ਭਾਰਤ ਲਈ ਧਰੁਵ ਜੁਰੇਲ ਅਤੇ ਸ਼ੁਭਮਨ ਗਿੱਲ ਨੇ ਛੇਵੀਂ ਵਿਕਟ ਲਈ 72 ਦੌੜਾਂ ਦੀ ਅਜੇਤੂ ਸਾਂਝੇਦਾਰੀ ਕੀਤੀ। ਜਿੱਤ ਦੀਆਂ ਦੌੜਾਂ ਜੁਰੇਲ ਦੇ ਬੱਲੇ ਤੋਂ ਆਈਆਂ। ਉਸ ਨੇ ਦੋ ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਜੁਰੇਲ 39 ਦੌੜਾਂ ਬਣਾ ਕੇ ਨਾਬਾਦ ਰਹੇ ਅਤੇ ਸ਼ੁਭਮਨ 52 ਦੌੜਾਂ ਬਣਾ ਕੇ ਨਾਬਾਦ ਰਹੇ। ਇਸ ਤੋਂ ਇਲਾਵਾ ਕਪਤਾਨ ਰੋਹਿਤ ਸ਼ਰਮਾ ਨੇ 55 ਦੌੜਾਂ ਦੀ ਪਾਰੀ ਖੇਡੀ।