Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਲਈ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦਿੱਤੀ

February 28, 2024 06:56 AM

-ਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ-ਮੁੱਖ ਮੰਤਰੀ
ਚੰਡੀਗੜ੍ਹ, 28 ਫਰਵਰੀ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਰਗਰ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ 'ਤੇ ਪਾਇਆ ਹੈ।
ਅੱਜ ਇੱਥੇ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਐਸ.ਐਚ.ਓਜ਼ (ਥਾਣਾ ਮੁਖੀਆਂ) ਨੂੰ ਨਵੇਂ ਵਾਹਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੁਰਾਣੀ ਵਿਵਸਥਾ ਦੇ ਉਲਟ ਕੀਤੀ ਗਈ ਹੈ ਕਿਉਂਕਿ ਇਸ ਤੋਂ ਪਹਿਲਾਂ ਜ਼ਮੀਨੀ ਪੱਧਰ 'ਤੇ ਨਵੇਂ ਵਾਹਨ ਸਿਰਫ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵਿੱਚ ਐਸ.ਐਚ.ਓ. ਪੰਜਾਬ ਪੁਲਿਸ ਦਾ ਅਸਲ ਚਿਹਰਾ ਹਨ ਕਿਉਂ ਜੋ ਉਹ ਸਿੱਧੇ ਤੌਰ 'ਤੇ ਲੋਕਾਂ ਨਾਲ ਜੁੜੇ ਹੋਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਨੇ ਪੰਦਰਵਾੜੇ ਦੇ ਅੰਦਰ ਮੌਤ ਦਰ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲਾਂ ਔਸਤਨ 17 ਮੌਤਾਂ ਪ੍ਰਤੀ ਦਿਨ ਹੁੰਦੀਆਂ ਸਨ, ਜਦਕਿ ਇਕ ਫਰਵਰੀ ਨੂੰ ਜਦੋਂ ਤੋਂ ਇਸ ਫੋਰਸ ਨੂੰ ਸੜਕਾਂ ਉਤੇ ਤਾਇਨਾਤ ਕੀਤਾ ਗਿਆ ਹੈ, ਤੋਂ ਲੈ ਕੇ 15 ਦਿਨਾਂ ਦੇ ਅੰਦਰ 13 ਮੌਤਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਗਿਣਤੀ ਹੋਰ ਘਟਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਜ਼ਿਲ੍ਹਾ ਪੁਲਿਸ ਤੋਂ ਬੋਝ ਘਟਾਉਣ ਅਤੇ ਉਨ੍ਹਾਂ ਦੀ ਕਾਰਜਕੁਸ਼ਲਤਾ ਵਿੱਚ ਸੁਧਾਰ ਕਰਨ ਵਿੱਚ ਸਹਾਈ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਰੋਕਣ ਅਤੇ ਦੂਜੇ ਪਾਸੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਇਸ ਫੋਰਸ ਨੂੰ ਅੰਨ੍ਹੇਵਾਹ ਡਰਾਈਵਿੰਗ ਕਰਨ, ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ 129 ਵਾਹਨ ਹਰ 30 ਕਿਲੋਮੀਟਰ ਬਾਅਦ ਸੜਕਾਂ 'ਤੇ ਤਾਇਨਾਤ ਕੀਤੇ ਗਏ ਹਨ ਅਤੇ ਇਨ੍ਹਾਂ ਵਾਹਨਾਂ ਕੋਲ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਮੌਜੂਦ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਦੁਸ਼ਮਣ ਤਾਕਤਾਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਹੀ ਅਜਿਹੀਆਂ ਸਾਜ਼ਿਸ਼ਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ 'ਤੇ ਕਾਬੂ ਪਾਉਣ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਨਾਲ ਲੈਸ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਲਿਸ ਨੂੰ ਵਿਗਿਆਨਕ ਲੀਹਾਂ 'ਤੇ ਅਪਗ੍ਰੇਡ ਕਰਨ ਅਤੇ ਆਧੁਨਿਕ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਉਣ ਵਾਲੇ ਸਮੇਂ ਵਿੱਚ ਵੀ ਦੇਸ਼ ਦੀ ਨਿਰਸਵਾਰਥ ਸੇਵਾ ਦੀ ਆਪਣੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਮਨੋਰਥ ਨਾਲ ਔਰਤਾਂ ਦੀ ਸੁਰੱਖਿਆ ਅਤੇ ਹਿਫਾਜ਼ਤ ਲਈ ਅੱਠ ਵਿਸ਼ੇਸ਼ ਮਹਿਲਾ ਥਾਣੇ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਪਹਿਲਕਦਮੀਆਂ ਆਮ ਆਦਮੀ ਦੀ ਭਲਾਈ ਲਈ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਦੀ ਕਮੀ ਨੂੰ ਦੂਰ ਕਰਨ ਲਈ ਆਉਣ ਵਾਲੇ ਚਾਰ ਸਾਲਾਂ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਹਰ ਸਾਲ ਲਗਭਗ 2.50 ਲੱਖ ਉਮੀਦਵਾਰਾਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਗੇ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਰਥੀ ਪ੍ਰੀਖਿਆਵਾਂ ਪਾਸ ਕਰਨ ਲਈ ਅਕਾਦਮਿਕ ਤਿਆਰੀ ਦੇ ਨਾਲ-ਨਾਲ ਸਰੀਰਕ ਫਿਟਨੈੱਸ ਵੱਲ ਧਿਆਨ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਅਤੇ ਨਸ਼ਿਆਂ ਦੀ ਅਲਾਮਤ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਮਿਲ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਗੱਲ ਚੰਗੀ ਤਰ੍ਹਾਂ ਜਾਣਦੇ ਹਨ ਕਿ ‘ਵਿਹਲਾ ਮਨ, ਸ਼ੈਤਾਨ ਦਾ ਘਰ ਹੁੰਦਾ ਹੈ’, ਇਸ ਲਈ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਅਤੇ ਖੇਡਾਂ ਵਿੱਚ ਲੱਗੇ ਰਹਿਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਾਡੇ ਸਾਰੇ ਨੌਜਵਾਨ ਸਿਹਤ ਪੱਖੋਂ ਪੂਰੀ ਤਰ੍ਹਾਂ ਤੰਦਰੁਸਤ ਹੋਣ ਤਾਂ ਕਿ ਸਮਾਜ ਵਿੱਚ ਨਸ਼ਿਆਂ ਦੀ ਅਲਾਮਤ ਲਈ ਕੋਈ ਥਾਂ ਨਾ ਬਚੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਛੇਤੀ ਹੀ ਨਸ਼ਾ ਮੁਕਤ ਸੂਬਾ ਬਣ ਜਾਵੇਗਾ ਕਿਉਂਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਸਖਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਪਰ ਨਸ਼ੇ ਤੋਂ ਗ੍ਰਸਤ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ।
ਇਸ ਦੌਰਾਨ ਮੁੱਖ ਮੰਤਰੀ ਨੇ ਏ.ਐਸ.ਆਈ. ਹਰਦੇਵ ਸਿੰਘ, ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਅਤੇ ਕਾਂਸਟੇਬਲ ਸ਼ਾਲੂ ਰਾਣਾ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ। ਇਨ੍ਹਾਂ ਤਿੰਨਾਂ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਵਾਪਰੇ ਹਾਦਸੇ ਵਿੱਚ ਮੌਤ ਹੋ ਗਈ ਸੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ