Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਪੰਜਾਬ ਯੂਨੀਵਰਸਿਟੀ ਵਿੱਚ ਸਪਤ ਸਿੰਧੂ ਲਿਟ ਫੈਸਟ ਵਿੱਚ ਸਿੱਖਿਆ ਸ਼ਾਸਤਰੀ ਅੰਸ਼ੂ ਕਟਾਰੀਆ ਨੂੰ ਕੀਤਾ ਗਿਆ ਸਨਮਾਨਿਤ

February 29, 2024 06:34 AM

ਚੰਡੀਗੜ੍ਹ, 29 ਫਰਵਰੀ (ਪੋਸਟ ਬਿਊਰੋ): ਨਿਵੇਦਿਤਾ ਟਰੱਸਟ, ਸਪਤ ਸਿੰਧੂ ਫੋਰਮ ਵੱਲੋਂ ਆਯੋਜਿਤ ਸਪਤ ਸਿੰਧੂ ਲਿਟ ਫੈਸਟ, 24 ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਸਮਾਪਤ ਹੋ ਗਿਆ। ਇਸ ਮੌਕੇ ਸਮਾਜ ਵਿੱਚ ਆਪਣੇ-ਆਪਣੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਿੱਚ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਨੂੰ “ਸਪਤ ਸਿੰਧੂ ਸ਼੍ਰੋਮਣੀ ਪੁਰਸਕਾਰ” ਨਾਲ ਸਨਮਾਨਿਤ ਕੀਤਾ ਗਿਆ।
ਸੈਸ਼ਨ ਦੇ ਮੁੱਖ ਮਹਿਮਾਨ ਡਾ. ਐਚ.ਆਰ.ਗੰਧਾਰ ਜਦਕਿ ਮਹਿਮਾਨ ਬਾਬਾ ਕਸ਼ਮੀਰਾ ਸਿੰਘ ਸਨ। ਇਸ ਸੈਸ਼ਨ ਦੇ ਪੈਨਲਿਸਟ ਡਾ. ਜਗਦੀਸ਼ ਸਿੰਘ ਅਤੇ ਡਾ. ਅਲੰਕਾਰ ਸਨ। ਜਥੇਦਾਰ ਡਾ. ਹਰਪ੍ਰੀਤ ਸਿੰਘ ਨੇ ਸੈਸ਼ਨ ਦੀ ਪ੍ਰਧਾਨਗੀ ਕੀਤੀ। ਡਾ. ਯੋਗਰਾਜ ਸੈਸ਼ਨ ਦੇ ਬੁਲਾਰੇ ਸਨ।
ਡਾ. ਕਟਾਰੀਆ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਇੱਥੇ ਸਨਮਾਨਿਤ ਹੋਣਾ ਮੇਰੇ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਮੈਂ ਇਸ ਯੂਨੀਵਰਸਿਟੀ ਦਾ ਸਾਬਕਾ ਵਿਦਿਆਰਥੀ ਹਾਂ। ਉਨ੍ਹਾਂ ਕਿਹਾ ਕਿ ਗੁਰਬਾਣੀ ਨੂੰ ਪੂਰੀ ਤਰ੍ਹਾਂ ਸਮਝਣ ਨਾਲ ਹੀ ਭਾਰਤੀ ਫਲਸਫੇ ਨੂੰ ਜਾਣਿਆ ਜਾ ਸਕਦਾ ਹੈ ਅਤੇ ਇਸ ਲਈ ਸੰਸਕ੍ਰਿਤ ਦੀ ਲੋੜ ਹੈ। ਪੱਛਮੀ ਸੱਭਿਅਤਾ ਦਾ ਪਾਲਣ ਕਰਨ ਦੀ ਬਜਾਏ ਸਾਨੂੰ ਆਪਣੇ ਪੁਰਾਤਨ ਸੱਭਿਆਚਾਰ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਇਸ ਨੂੰ ਕਿਸੇ ਵੀ ਤਰ੍ਹਾਂ ਆਧੁਨਿਕ ਸੱਭਿਅਤਾ ਨਾਲੋਂ ਨੀਵਾਂ ਨਹੀਂ ਸਮਝਣਾ ਚਾਹੀਦਾ।
ਇਸ ਮੌਕੇ ਸਾਬਕਾ ਵੀ.ਸੀ. ਪ੍ਰੋ. ਬੀ ਐਸ ਘੁੰਮਣ, ਪ੍ਰੋ: ਮੁਕੇਸ਼ ਅਰੋੜਾ, ਅਸ਼ਵਨੀ ਸੇਖੜੀ, ਪ੍ਰੋ. ਜਤਿੰਦਰ ਗਰੋਵਰ, ਵਰਿੰਦਰ ਗਰਗ, ਸੁੱਖੀ ਚਾਹਲ (ਅਮਰੀਕਾ), ਮਦੀਪ ਅਗਰਵਾਲ ਆਦਿ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ