Welcome to Canadian Punjabi Post
Follow us on

06

May 2024
 
ਕੈਨੇਡਾ

ਓਟਵਾ ਦੇ ਇੱਕ ਘਰ ਵਿੱਚੋਂ ਮਿਲੀਆਂ 2 ਬਾਲਗਾਂ ਤੇ 4 ਬੱਚਿਆਂ ਦੀਆਂ ਲਾਸ਼ਾਂ

March 07, 2024 08:38 AM

ਓਟਵਾ, 7 ਮਾਰਚ (ਪੋਸਟ ਬਿਊਰੋ) : ਓਟਵਾ ਦੇ ਬਾਰਹੈਵਨ ਸਬਅਰਬ ਦੇ ਇੱਕ ਘਰ ਵਿੱਚ ਮ੍ਰਿਤਕ ਪਾਏ ਗਏ 2 ਬਾਲਗਾਂ ਤੇ 4 ਬੱਚਿਆਂ ਦੇ ਮਾਮਲੇ ਦੀ ਹੋਮੀਸਾਈਡ ਯੂਨਿਟ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਬੁੱਧਵਾਰ ਨੂੰ ਰਾਤੀਂ 11:00 ਵਜੇ ਦੇ ਨੇੜੇ ਤੇੜੇ ਬੈਰੀਗਨ ਡਰਾਈਵ ਦੇ 300ਵੇਂ ਬਲਾਕ ਵਿੱਚ ਸਥਿਤ ਇੱਕ ਘਰ ਵਿੱਚ ਓਟਵਾ ਪੁਲਿਸ ਸਰਵਿਸ (ਓਪੀਐਸ) ਨੂੰ ਸੱਦਿਆ ਗਿਆ। ਇਸ ਘਰ ਵਿੱਚ ਹੀ 2 ਬਾਲਗਾਂ ਤੇ 4 ਬੱਚਿਆਂ ਦੀਆਂ ਲਾਸ਼ਾਂ ਪਈਆਂ ਸਨ। ਮਾਰੇ ਗਏ ਲੋਕਾਂ ਦੀ ਸ਼ਨਾਖ਼ਤ ਬਾਰੇ ਅਜੇ ਪੁਸ਼ਟੀ ਨਹੀਂ ਕੀਤੀ ਗਈ ਹੈ। ਇੱਕ ਹੋਰ ਵਿਅਕਤੀ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।
ਪੁਲਿਸ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਤੇ ਜਨਤਾ ਨੂੰ ਕਿਸੇ ਕਿਸਮ ਦਾ ਕੋਈ ਖਤਰਾ ਨਹੀਂ ਹੈ। ਓਪੀਐਸ ਹੋਮੀਸਾਈਡ ਯੂਨਿਟ ਵੱਲੋਂ ਮਾਮਲੇ ਦੀ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਗਈ ਹੈ ਤੇ ਇਲਾਕੇ ਵਿੱਚ ਭਾਰੀ ਮਾਤਰਾ ਵਿੱਚ ਪੁਲਿਸ ਵੇਖਣ ਨੂੰ ਮਿਲ ਸਕਦੀ ਹੈ। ਓਪੀਐਸ ਨੇ ਸੋਸ਼ਲ ਮੀਡੀਆ ਉੱਤੇ ਪਾਈ ਪੋਸਟ ਵਿੱਚ ਆਖਿਆ ਕਿ ਇਹ ਬਹੁਤ ਹੀ ਦੁੱਖਦਾਈ ਘਟਨਾ ਵਾਪਰੀ ਹੈ ਤੇ ਇਸ ਦੀ ਜਾਂਚ ਵੀ ਗੁੰਝਲਦਾਰ ਹੋ ਸਕਦੀ ਹੈ। ਉਨ੍ਹਾਂ ਆਖਿਆ ਕਿ ਜਾਂਚ ਟੀਮਾਂ ਬੈਰੀਗਨ ਡਰਾਈਵ ਉੱਤੇ ਬਣੀਆਂ ਰਹਿਣਗੀਆਂ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿਚ ਸੁਧਾਰ ਅਫਸਰ ਬਣੀ ਪੰਜਾਬ ਦੀ ਬੇਟੀ ਕੰਜ਼ਰਵੇਟਿਵ ਆਗੂ ਪੀਅਰੇ ਪੋਇਲੀਵਰ ਨੇ ਡਾਊਨਟਾਊਨ ਟੋਰਾਂਟੋ ਦੇ ਨਾਥਨ ਫਿਲਿਪਸ ਸਕੁਏਅਰ ਵਿੱਚ ਖਾਲਸਾ ਦਿਵਸ ਸਮਾਰੋਹ ਵਿੱਚ ਹਾਜ਼ਰੀ ਲਗਵਾਈ ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ