Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ

March 07, 2024 10:40 PM

ਓਟਵਾ, 7 ਮਾਰਚ (ਪੋਸਟ ਬਿਊਰੋ) : ਓਟਵਾ ਪੁਲਿਸ ਵੱਲੋਂ ਓਟਵਾ ਸਬਅਰਬ ਵਿੱਚ ਮਾਰੇ ਗਏ ਛੇ ਵਿਅਕਤੀਆਂ, ਜਿਨ੍ਹਾਂ ਵਿੱਚ ਇੱਕ ਨਵ ਜੰਮਿਆਂ ਬੱਚਾ ਵੀ ਸ਼ਾਮਲ ਹੈ, ਦੀ ਪਛਾਣ ਕਰ ਲਈ ਗਈ ਹੈ। ਇਹ ਪਰਿਵਾਰ ਪਿੱਛੇ ਜਿਹੇ ਸ੍ਰੀ ਲੰਕਾ ਤੋਂ ਇੱਥੇ ਆ ਕੇ ਵੱਸਿਆ ਸੀ।
ਬੁੱਧਵਾਰ ਰਾਤ ਨੂੰ 911 ਉੱਤੇ ਕਾਲਜ਼ ਮਿਲਣ ਤੋਂ ਬਾਅਦ ਓਟਵਾ ਪੁਲਿਸ ਸਰਵਿਸ (ਓਪੀਐਸ) 10:52 ਉੱਤੇ ਬੈਰੀਗਨ ਡਰਾਈਵ ਦੇ 300ਵੇਂ ਬਲਾਕ ਵਿੱਚ ਸਥਿਤ ਇੱਕ ਘਰ ਵਿੱਚ ਪਹੁੰਚੀ।ਜਾਂਚਕਾਰਾਂ ਨੇ ਦੱਸਿਆ ਕਿ ਇੱਕ ਵਿਅਕਤੀ ਘਰ ਦੇ ਬਾਹਰ ਮਦਦ ਲਈ ਕੁਰਲਾਉਂਦਾ ਮਿਲਿਆ ਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਪਰ ਸਥਿਰ ਦੱਸੀ ਜਾਂਦੀ ਹੈ।
ਪੁਲਿਸ ਨੇ ਦੱਸਿਆ ਕਿ ਉਸ ਦੀ ਪਤਨੀ, ਚਾਰ ਬੱਚਿਆਂ ਤੇ ਉਨ੍ਹਾਂ ਦੀ ਜਾਣ-ਪਛਾਣ ਵਿੱਚੋਂ ਇੱਕ ਵਿਅਕਤੀ ਘਰ ਦੇ ਅੰਦਰ ਮ੍ਰਿਤਕ ਪਏ ਮਿਲੇ। ਮ੍ਰਿਤਕਾਂ ਦੀ ਪਛਾਣ ਹੇਠ ਲਿਖੇ ਅਨੁਸਾਰ ਹੋਈ :

· ਦਰਸ਼ਨੀ ਬੰਬਾਰਨਾਇਕਾ, ਹਮਾ ਵਾਲਵੇ ਦਰਸ਼ਨੀ ਦਿਲਾਂਥਿਕਾ ਏਕਨਯੇਕੇ, ਉਮਰ 35 ਸਾਲ
· ਇਨੁਕਾ ਵਿਕਰਮਾਸਿੰਘੇ, ਉਮਰ 7 ਸਾਲ
· ਅਸ਼ਵਿਨੀ ਵਿਕਰਮਾਸਿੰਘੇ, ਉਮਰ 4 ਸਾਲ
· ਰਿਨਯਾਨਾ ਵਿਕਰਮਾਸਿੰਘੇ, ਉਮਰ 2 ਸਾਲ
· ਕੈਲੀ ਵਿਕਰਮਾਸਿੰਘੇ, ਉਮਰ 2 ਮਹੀਨੇ
· ਅਮਰਾਕੂਨਮੁਬਿਯਾਨਸੇਲਾ ਜੀ ਗਾਮਿਨੀ ਅਮਰਾਕੂਨ, ਉਮਰ 40 ਸਾਲ

ਸ੍ਰੀ ਲੰਕਾ ਦੇ ਹਾਈ ਕਮਿਸ਼ਨ ਦਾ ਕਹਿਣਾ ਹੈ ਕਿ ਉਹ ਕੋਲੰਬੋ ਵਿੱਚ ਇਸ ਪਰਿਵਾਰ ਦੇ ਹੋਰਨਾਂ ਮੈਂਬਰਾਂ ਨਾਲ ਪੂਰਾ ਰਾਬਤਾ ਰੱਖ ਰਿਹਾ ਹੈ।
ਓਟਵਾ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ 19 ਸਾਲਾਂ ਦੇ ਫੈਬਰੀਓ ਡੀ ਜੌਇਸਾ ਨੂੰ ਫਰਸਟ ਡਿਗਰੀ ਮਰਡਰ ਦੇ ਛੇ ਮਾਮਲਿਆਂ ਤੇ ਕਤਲ ਕਰਨ ਦੀ ਕੋਸਿ਼ਸ਼ ਕਰਨ ਦੇ ਇੱਕ ਮਾਮਲੇ ਵਿੱਚ ਚਾਰਜ ਕੀਤਾ ਹੈ।ਉਨ੍ਹਾਂ ਦੱਸਿਆ ਕਿ ਇਹ ਲੜਕਾ ਇੱਕ ਵਿਦਿਆਰਥੀ ਹੈ ਤੇ ਇਹ ਪਰਿਵਾਰ ਦੀ ਜਾਣ-ਪਛਾਣ ਵਿੱਚੋਂ ਹੀ ਸੀ ਤੇ ਘਟਨਾ ਸਮੇਂ ਘਰ ਵਿੱਚ ਹੀ ਰਹਿ ਰਿਹਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਕਤਲੇਆਮ ਲਈ ਧਾਰਦਾਰ ਹਥਿਆਰ ਦੀ ਵਰਤੋਂ ਕੀਤੀ ਗਈ।ਨਿਊਜ਼ ਕਾਨਫਰੰਸ ਵਿੱਚ ਪੁਲਿਸ ਚੀਫ ਐਰਿਕ ਸਟੱਬਜ਼ ਨੇ ਆਖਿਆ ਕਿ ਇਸ ਹਿੰਸਕ ਘਟਨਾ ਨੇ ਓਟਵਾ ਵਾਸੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ।
ਓਟਵਾ ਦੇ ਮੇਅਰ ਮਾਰਚ ਸੁਟਕਲਿੱਫ ਨੇ ਆਖਿਆ ਕਿ ਇਹ ਘਟਨਾ ਤਬਹਾਕੁੰਨ ਸੀ। ਇਸ ਘਟਨਾ ਤੋਂ ਬਾਅਦ ਸਾਡੇ ਵਿੱਚੋਂ ਬਹੁਤਿਆਂ ਦਾ ਰੂਟੀਨ ਵੱਲ ਪਰਤਣਾ ਮੁਸ਼ਕਲ ਹੋਵੇਗਾ, ਹਾਲਾਂਕਿ ਆਮ ਜਨਤਾ ਨੂੰ ਕੋਈ ਖਤਰਾ ਨਹੀਂ ਹੈ ਪਰ ਲੋਕ ਸਹਿਮ ਚੁੱਕੇ ਹਨ।ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਵੱਲੋਂ ਵੀ ਇਸ ਘਟਨਾ ਉੱਤੇ ਦੁੱਖ ਪ੍ਰਗਟਾਇਆ ਗਿਆ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਵੀ ਇਸ ਘਟਨਾ ਉੱਤੇ ਦੁੱਖ ਪ੍ਰਗਟਾਇਆ ਗਿਆ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼