Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ

March 10, 2024 11:20 PM

ਓਟਵਾ, 10 ਮਾਰਚ (ਪੋਸਟ ਬਿਊਰੋ) : ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਫੈਡਰਲ ਸਰਕਾਰ ਵੱਲੋਂ ਅਗਲੇ ਦੋ ਹੋਰ ਸਾਲਾਂ ਲਈ ਬੀਅਰ, ਸਪਿਰਿਟਸ ਤੇ ਵਾਈਨ ਆਦਿ ਉੱਤੇ ਲਾਏ ਜਾਣ ਵਾਲੇ ਸਾਲਾਨਾ ਅਲਕੋਹਲ ਐਕਸਾਈਜ਼ ਟੈਕਸ ਨੂੰ ਦੋ ਫੀ ਸਦੀ ਰੱਖਣ ਦਾ ਹੀ ਫੈਸਲਾ ਕੀਤਾ ਗਿਆ ਹੈ।
ਜਿ਼ਕਰਯੋਗ ਹੈ ਕਿ ਮਹਿੰਗਾਈ ਕਾਰਨ ਅਲਕੋਹਲ ਐਕਸਾਈਜ਼ ਟੈਕਸ ਵਿੱਚ ਪਹਿਲੀ ਅਪਰੈਲ ਨੂੰ 4·7 ਫੀ ਸਦੀ ਦਾ ਵਾਧਾ ਹੋਣਾ ਤੈਅ ਸੀ ਪਰ ਫਰੀਲੈਂਡ ਵੱਲੋਂ ਅੱਜ ਇਹ ਐਲਾਨ ਕੀਤਾ ਗਿਆ ਕਿ ਇਸ ਵਾਧੇ ਉੱਤੇ ਹਾਲ ਦੀ ਘੜੀ ਰੋਕ ਲਾ ਦਿੱਤੀ ਗਈ ਹੈ। ਉਨ੍ਹਾਂ ਨੇ ਕੁੱਝ ਲੋਕਲ ਬ੍ਰਿਊਰੀਜ਼ ਨੂੰ ਵੀ ਟੈਕਸ ਵਿੱਚ ਥੋੜ੍ਹੀ ਰਾਹਤ ਦੇਣ ਦੀ ਕੋਸਿ਼ਸ਼ ਕੀਤੀ ਹੈ। ਇਸ ਲਈ ਫਰੀਲੈਂਡ ਨੇ ਦੋ ਸਾਲਾਂ ਲਈ ਬੀਅਰ ਦੇ ਪਹਿਲੇ 15,000 ਹੈਕਟੋਲੀਟਰਜ਼ ਉੱਤੇ ਐਕਸਾਈਜ਼ ਡਿਊਟੀ ਰੇਟਾਂ ਵਿੱਚ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਫਰੀਲੈਂਡ ਦਾ ਕਹਿਣਾ ਹੈ ਕਿ ਕੈਨੇਡਾ ਦੇ ਸਮਾਲ ਕ੍ਰਾਫਟ ਬ੍ਰਿਊਅਰਜ਼ ਦੁਨੀਆਂ ਦੇ ਬਿਹਤਰੀਨ ਕਾਰੋਬਾਰੀਆਂ ਵਿੱਚ ਸ਼ਾਮਲ ਹਨ ਤੇ ਦੇਸ਼ ਦੇ ਅਰਥਚਾਰੇ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ।
ਰੈਸਟੋਰੈਂਟ ਕੈਨੇਡਾ ਵੱਲੋਂ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਰੈਸਟੋਰੈਂਟ ਕੈਨੇਡਾ ਦਾ ਕਹਿਣਾ ਹੈ ਕਿ ਮਹਿੰਗਾਈ ਦੇ ਇਸ ਦੌਰ ਵਿੱਚ ਐਨੀ ਵੱਡੀ ਵਿੱਤੀ ਰਾਹਤ ਨਾਲ ਆਪਰੇਟਰਜ਼ ਨੂੰ ਵੀ ਥੋੜ੍ਹਾ ਸਾਹ ਆਵੇਗਾ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼