Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ

March 19, 2024 07:19 AM

ਨਵੀਂ ਦਿੱਲੀ, 19 ਮਾਰਚ (ਪੋਸਟ ਬਿਊਰੋ): ਸੁਪਰੀਮ ਕੋਰਟ ਨੇ ਬਾਬਾ ਰਾਮਦੇਵ ਅਤੇ ਆਯੁਰਵੈਦਿਕ ਕੰਪਨੀ ਪਤੰਜਲੀ ਆਯੁਰਵੇਦ ਦੇ ਮੈਨੇਜਿੰਗ ਡਾਇਰੈਕਟਰ ਆਚਾਰੀਆ ਬਾਲਕ੍ਰਿਸ਼ਨ ਨੂੰ ਤਲਬ ਕੀਤਾ ਹੈ। ਅਦਾਲਤ ਨੇ ਇਹ ਕਾਰਵਾਈ ਪਤੰਜਲੀ ਆਯੁਰਵੇਦ ਦੇ ਗੁੰਮਰਾਹਕੁੰਨ ਇਸ਼ਤਿਹਾਰਾਂ ਦੇ ਮਾਮਲੇ ਵਿੱਚ ਕੀਤੀ ਹੈ ਅਤੇ ਦੋਵਾਂ ਨੂੰ ਮਾਣਹਾਨੀ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ਬਾਅਦ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਬੈਂਚ ਨੇ ਰਾਮਦੇਵ ਨੂੰ ਨੋਟਿਸ ਵੀ ਜਾਰੀ ਕਰਕੇ ਪੁੱਛਿਆ ਹੈ ਕਿ ਕਿਉਂ ਨਾ ਉਸ ਵਿਰੁੱਧ ਮਾਣਹਾਨੀ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ। ਸਿਖਰਲੀ ਅਦਾਲਤ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ, ਜਿਸ ‘ਚ ਬਾਬਾ ਰਾਮਦੇਵ ‘ਤੇ ਟੀਕਾਕਰਨ ਮੁਹਿੰਮ ਅਤੇ ਆਧੁਨਿਕ ਦਵਾਈਆਂ ਵਿਰੁੱਧ ਮੁਹਿੰਮ ਚਲਾਉਣ ਦਾ ਦੋਸ਼ ਲਗਾਇਆ ਗਿਆ ਹੈ। ਅਦਾਲਤ ਨੇ ਇਸ ਤੋਂ ਪਹਿਲਾਂ ਬਾਬਾ ਰਾਮਦੇਵ ਨੂੰ ਵੀ ਨੋਟਿਸ ਜਾਰੀ ਕਰਕੇ ਅਦਾਲਤ ਵਿੱਚ ਤਲਬ ਕੀਤਾ ਸੀ।
ਸੁਪਰੀਮ ਕੋਰਟ ਨੇ ਨੇ ਬਾਬਾ ਰਾਮਦੇਵ ਅਤੇ ਕੰਪਨੀ ਦੇ ਐਮਡੀ ਅਚਾਰੀਆ ਬਾਲਕ੍ਰਿਸ਼ਨ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਹੈ। ਜਸਟਿਸ ਹਿਮਾ ਕੋਹਲੀ ਅਤੇ ਅਹਿਸਾਨੁਦੀਨ ਅਮਾਨਉੱਲ੍ਹਾ ਦੇ ਬੈਂਚ ਨੇ ਕੰਪਨੀ ਅਤੇ ਬਾਲਕ੍ਰਿਸ਼ਨ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਅਦਾਲਤੀ ਨੋਟਿਸਾਂ ਦਾ ਜਵਾਬ ਨਾ ਦੇਣ ‘ਤੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ ਹੈ ।
ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਤੋਂ ਤਿੰਨ ਹਫ਼ਤਿਆਂ ਵਿੱਚ ਜਵਾਬ ਮੰਗਿਆ ਗਿਆ ਹੈ। ਇਸ ਤੋਂ ਇਲਾਵਾ ਕੰਪਨੀ ਦੇ ਇਸ਼ਤਿਹਾਰਾਂ ਦੀ ਛਪਾਈ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੇ ਲਈ ਕੰਪਨੀ ਨੇ ਅਦਾਲਤ ਵਿੱਚ ਅੰਡਰਟੇਕਿੰਗ ਵੀ ਦਿੱਤੀ ਸੀ ਪਰ ਇਸ ਦੇ ਬਾਵਜੂਦ ਇਸ਼ਤਿਹਾਰ ਛਪਵਾ ਦਿੱਤਾ ਗਿਆ। ਇਸ ‘ਤੇ ਅਦਾਲਤ ਨੇ ਸਖ਼ਤ ਰੁਖ਼ ਦਿਖਾਇਆ। ਇਸ਼ਤਿਹਾਰਾਂ ਵਿੱਚ ਬਾਬਾ ਰਾਮਦੇਵ ਦੀ ਤਸਵੀਰ ਵੀ ਸ਼ਾਮਲ ਕੀਤੀ ਗਈ ਸੀ, ਇਸ ਲਈ ਉਨ੍ਹਾਂ ਨੂੰ ਵੀ ਪਾਰਟੀ ਬਣਾਇਆ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼