Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ

March 20, 2024 05:02 PM

ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਪੋਸਟ ਬਿਊਰੋ): ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਅਤੇ ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਦੀ ਪ੍ਰਧਾਨਗੀ ਹੇਠ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਮਾਗਮ ਕੀਤਾ ਗਿਆ ਅਤੇ ਕੈਂਪ ਲਗਾ ਕੇ ਬਜੁੱਰਗਾਂ ਦੇ ਦੰਦਾਂ ਦੀ ਜਾਂਚ ਕਰਕੇ ਮੁਫਤ ਇਲਾਜ ਕੀਤਾ ਗਿਆ।
ਇਸ ਮੌਕੇ ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਨੇ ਦੱਸਿਆ ਕਿ ਹਰ ਸਾਲ 20 ਮਾਰਚ ਨੂੰ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਜਾਂਦਾ ਹੈ ਜਿਸ ਦਾ ਮਕਸਦ ਲੋਕਾਂ ਨੂੰ ਆਪਣੇ ਦੰਦਾਂ ਦੀ ਅਤੇ ਮੂੰਹ ਦੀ ਸਫਾਈ ਅਤੇ ਦੇਖਭਾਲ ਕਰਨ ਲਈ ਜਾਗਰੂਕ ਕਰਨਾ ਹੈ।
ਉਨ੍ਹਾਂ ਕਿਹਾ ਕਿ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮੂੰਹ ਅਤੇ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜਿਲ੍ਹੇ ਦੀਆਂ ਸਰਕਾਰੀ ਸੰਸਥਾਵਾਂ ਵਿੱਚ ਦੰਦਾਂ ਅਤੇ ਮੂੰਹ ਦੀ ਸਫ਼ਾਈ ਸਬੰਧੀ ਚੈਕਅੱਪ ਕੈਂਪ ਲਗਾ ਕੇ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ । ਉੋਹਨਾਂ ਕਿਹਾ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਮੂੰਹ ਅਤੇ ਦੰਦਾਂ ਦੀ ਸੰਭਾਲ ਅਤੇ ਸਫ਼ਾਈ ਬਹੁਤ ਜਰੂਰੀ ਹੈ। ਮੂੰਹ ਅਤੇ ਦੰਦਾਂ ਦੀ ਸਫਾਈ ਨਾ ਕਰਨ ਕਾਰਣ ਦੰਦਾਂ ਅਤੇ ਪੇਟ ਨੂੰ ਕਈ ਕਿਸਮ ਦੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ। ਜਿਸ ਕਾਰਨ ਆਮ ਜੀਵਨ ਵਿੱਚ ਅਨੇਕਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਸ ਮੌਕੇ ਡਾ. ਯੁਗਵੀਰ ਬੱਤਰਾ ਦੰਦਾਂ ਦੇ ਰੋਗਾਂ ਦੇ ਮਾਹਿਰ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਸਭ ਨੂੰ ਇੱਕ ਦਿਨ ਵਿੱਚ ਦੋ ਵਾਰ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਅਤੇ ਸਵੇਰੇ ਨਾਸ਼ਤੇ ਤੋਂ ਬਾਅਦ ਬ੍ਰਸ਼ ਜਰੂਰ ਕਰਨਾ ਚਾਹੀਦਾ ਹੈ ।ਉਨ੍ਹਾ ਸਹੀ ਬ੍ਰਸ਼ ਕਰਨ ਦੇ ਤਰੀਕੇ ਦਸਦੇ ਹੋਏ ਕਿਹਾ ਕਿ ਟੂਥ ਬਰੁੱਸ਼ ਨੂੰ ਦੰਦਾ ਦੀ ਜੜ੍ਹ ਦੇ ਬਰਾਬਰ 45 ਡਿਗਰੀ ਤੇ ਰੱਖ ਕੇ ਉਪਰਲੇ ਦੰਦਾਂ ਲਈ ਉਪਰ ਤੋਂ ਹੇਠਾਂ ਵੱਲ ਅਤੇ ਹੇਠਲੇ ਦੰਦਾਂ ਲਈ ਹੇਠਾਂ ਤੋਂ ਉਪਰ ਵੱਲ ਨੂੰ ਸਫਾਈ ਕਰਨੀ ਚਾਹੀਦੀ ਹੈ ਅਤੇ ਦੰਦਾਂ ਦੀ ਸਫਾਈ ਅੰਦਰਲੇ ਪਾਸੇ ਤੋਂ ਅਤੇ ਚਬਾਉਣ ਵਾਲੇ ਹਿੱਸੇ ਦੀ ਵੀ ਸਫਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਹਮੇਸ਼ਾ ਨਰਮ ਬ੍ਰਸ਼ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਦੰਦਾਂ ਦੇ ਨਾਲ ਨਾਲ ਜੀਭ ਦੀ ਸਫਾਈ ਵੀ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਰਾਤ ਸਮੇਂ ਸਿਹਤਮੰਦ ਭੋਜਨ ਦਾ ਸੇਵਨ ਕਰੋ, ਚਿਪਚਿਪੇ ਅਤੇ ਮਿੱਠਾ ਖਾਣ ਤੋਂ ਪ੍ਰਹੇਜ਼ ਕਰੋ, ਖਾਣਾ ਚੰਗੀ ਤਰ੍ਹਾਂ ਚਬਾ ਕੇ ਖਾਓ। ਵਿਟਾਮਿਨਾਂ ਅਤੇ ਖਣਿਜ ਪਦਾਰਥਾਂ ਭਰਪੂਰ ਭੋਜਨ ਦਾ ਸੇਵਨ ਕਰੋ ਅਤੇ ਹਰੇਕ 6 ਮਹੀਨੇ ਬਾਅਦ ਆਪਣੇ ਦੰਦਾਂ ਦੇ ਡਾਕਟਰ ਦੀ ਸਲਾਹ ਲਵੋ।
ਇਸ ਮੌਕੇ ਬਿਰਧ ਆਸ਼ਰਮ ਵਿਚ ਰਹਿ ਰਹੇ ਬਜੁੱਰਗਾਂ ਨੂੰ ਸਿਹਤ ਵਿਭਾਗ ਵੱਲੋਂ ਮੁਫਤ ਟੁੱਥ ਪੇਸਟ ਅਤੇ ਟੁੱਥ ਬਰੁਸ਼ ਵੀ ਵੰਡੇ ਗਏ । ਇਸ ਮੌਤੇਬਿਰਧ ਆਸ਼ਰਮ ਵਿਚ ਰਹਿ ਰਹੇ ਬਜੁੱਰਗਾਂ ਤੋਂ ਇਲਾਵਾ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਸਰਬਜੀਤ ਸਿੰਘ ਦਰਦੀ ਪ੍ਰਧਾਨ ਵਿਰਧ ਆਸ਼ਰਮ, ਬੂਟਾ ਰਾਮ ਕਮਰਾ ਐਨ.ਜੀ.ਓ ਆਦਿ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ