Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ

March 20, 2024 05:05 PM

ਮੋਹਾਲੀ, 20 ਮਾਰਚ (ਗਿਆਨ ਸਿੰਘ): ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੁਹਾਲੀ ਦੀਆਂ ਪਿਛਲੀਆਂ ਚੋਣਾਂ ਵਿਚ ਘੱਟ ਵੋਟਰ ਪ੍ਰਤੀਸ਼ਤ ਖੇਤਰਾਂ ਦੀ ਸ਼ਨਾਖ਼ਤ ਉਪਰੰਤ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿਚ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕਰਕੇ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹੇ ਵਿੱਚ 80 ਪ੍ਰਤੀਸ਼ਤ ਤੋਂ ਉੱਪਰ ਲੋਕ ਆਪਣੇ ਵੋਟਾਂ ਦਾ ਭੁਗਤਾਨ ਕਰਨ। ਇਸ ਲੜੀ ਤਹਿਤ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋਫੈਸਰ ਗੁਰਬਖਸ਼ੀਸ ਸਿੰਘ ਅਨਟਾਲ ਵੱਲੋਂ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਤੋਂ ਵੋਟ ਦੀ ਮਹੱਤਤਾ ਨੂੰ ਦਰਸਾਉਂਦੇ ਖੁਬਸੂਰਤ ਚਿੱਤਰ ਤਿਆਰ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆਂ ਕਿ ਨੌਜਵਾਨ ਵੋਟਰ ਜ਼ਿਲ੍ਹਾ ਪੱਧਰ ਤੇ ਉਲੀਕੀਆਂ ਸਵੀਪ ਗਤੀਵਿਧੀਆਂ ਵਿੱਚ ਵੱਡੇ ਪੱਧਰ ਤੇ ਹਿੱਸਾ ਪਾ ਰਹੇ ਹਨ ਅਤੇ ਆਪਣੇ ਨਾਲ-ਨਾਲ ਹੋਰਾਂ ਲੋਕਾਂ ਨੂੰ ਵੀ ਵੋਟ ਦੀ ਮਹੱਤਤਾ ਦੱਸਦੇ ਹੋਏ ਵੋਟ ਪਾਉਣ ਦੀ ਪ੍ਰੇਰਿਤ ਕਰ ਰਹੇ ਹਨ।
ਇਸ ਲੜੀ ਤਹਿਤ ਜ਼ਿਲ੍ਹਾ ਮੋਹਾਲੀ ਦੇ ਤਿੰਨੋਂ ਵਿਧਾਨ ਸਭਾ ਹਲਕੇ ਵਿੱਚ ਵੀ ਸਵੀਪ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਜੋ ਵੋਟਰ ਸਾਖਰਤਾ ਕਲੱਬਾਂ, ਵੋਟਰ ਅਵੇਰਨੈਸ ਫੋਰਮ, ਐਨ.ਜੀ.ਓ., ਚੋਣ ਪਾਠਸ਼ਾਲਾ ਅਧੀਨ ਚੋਣ ਬੂਥ ਪੱਧਰ ਤੇ ਜਾ ਕੇ ਵੱਖ-ਵੱਖ ਸਵੀਪ ਗਤੀਵਿਧੀਆਂ ਲਿਖ ਰਹੇ ਹਨ ਤਾਂ ਜੋ 1 ਜੂਨ 2024 ਨੂੰ ਵੱਧ ਤੋਂ ਵੱਧ ਵੋਟਾਂ ਦਾ ਭੁਗਤਾਨ ਕਰਕੇ ਸਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਨੂੰ ਪੰਜਾਬ ਵਿੱਚ ਨੰਬਰ ਇੱਕ ਤੇ ਲਿਆਂਦਾ ਜਾ ਸਕੇ। ਹਲਕਾ ਡੇਰਾਬੱਸੀ ਵਿਖੇ ਪ੍ਰਿੰਸੀਪਲ ਰੁਮਾ ਰਾਣੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਬਾਰਕਪੁਰ, ਮੋਹਾਲੀ ਵਿੱਚ ਪ੍ਰੋਫੈਸਰ ਗੁਣਜੀਤ ਕੌਰ ਅਸੀਸ ਬਾਜਪਾਈ ਸਰਕਾਰੀ ਕਾਲਜ ਫੇਜ 6 ਮੋਹਾਲੀ, ਨਵਦੀਪ ਚੌਧਰੀ ਅਤੇ ਕ੍ਰਿਸ਼ਨ ਕੁਮਾਰ ਸਰਕਾਰੀ ਸਕੂਲ ਆਫ ਐਮੀਨੈਂਸ ਖਰੜ ਵੱਲੋਂ ਬਤੌਰ ਨੋਡਲ ਅਫਸਰ ਸਵੀਪ ਵਿਧਾਨ ਸਭਾ ਹਲਕਾ ਵਿੱਚ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਅੱਜ ਖਰੜ ਵਿਖੇ ਸਕੂਲ ਆਫ ਐਮੀਨੈਂਸ ਅਤੇ ਵਿਕਰਮ ਸਕੂਲ ਖਰੜ ਵੱਲੋਂ ਬੂਥ ਪੱਧਰ ਤੇ ਸਵੀਪ ਗਤੀਵਿਧੀਆਂ ਕਰਕੇ ਸਮੂਹ ਵੋਟਰਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ