Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ

March 20, 2024 05:06 PM

ਪੰਜਾਬ ਭਾਜਪਾ ਦੇ ਇੰਚਾਰਜ ਵਿਜੈ ਰੁਪਾਨੀ, ਸਹਿ ਇੰਚਾਰਜ ਡਾ. ਨਰਿੰਦਰ ਸਿੰਘ ਰੈਣਾ, ਪੰਜਾਬ ਪ੍ਰਧਾਨ ਸੁਨੀਲ ਕੁਮਾਰ ਜਾਖੜ, ਅਤੇ ਸੰਗਠਨ ਮੰਤਰੀ ਮੰਥਰੀ ਨਿਵਾਸੁਲੂ ਨੇ ਵੀ ਕੀਤਾ ਸਵਾਗਤ
ਨਵੀਂ ਦਿਲੀ, 20 ਮਾਰਚ (ਪੋਸਟ ਬਿਊਰੋ): ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਅਮਰੀਕਾ 'ਚ ਭਾਰਤ ਦੇ ਸਾਬਕਾ ਰਾਜਦੂਤ ਸਰਦਾਰ ਤਰਨਜੀਤ ਸਿੰਘ ਸੰਧੂ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਭਾਰਤ ਦੇ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਅਤੇ ਸਿੱਖਿਆ ਤੇ ਹੁਨਰ ਵਿਕਾਸ ਅਤੇ ਉਦਮਤਾ ਮੰਤਰੀ ਧਰਮਿੰਦਰ ਪ੍ਰਧਾਨ ਨੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਭਾਜਪਾ ਪ੍ਰਧਾਨ ਜੇ ਪੀ ਨੱਡਾ ਨੇ ਪਾਰਟੀ ’ਚ ਆਉਣ ’ਤੇ ਸਰਦਾਰ ਸੰਧੂ ਦਾ ਆਪਣੇ ਗ੍ਰਹਿ ਵਿਖੇ ਸਨਮਾਨਿਤ ਕਰਦਿਆਂ ਕਿਹਾ ਕਿ ਪਾਰਟੀ ਉਨ੍ਹਾਂ ਦੀ ਲਿਆਕਤ ਦਾ ਪੂਰਾ ਲਾਹਾ ਲਵੇਗੀ। ਉਨ੍ਹਾਂ ਸਰਦਾਰ ਸੰਧੂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਕਾਸ ਮੁਖੀ ਯੋਜਨਾਵਾਂ ਨੂੰ ਲਾਗੂ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਰਾਹੀਂ ਪੰਜਾਬ ਨੂੰ ਨਵੀਂ ਦਸ਼ਾ ਪ੍ਰਦਾਨ ਕਰਨ ਦੀ ਆਸ ਕੀਤੀ। ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਮੇਲ ਮਿਲਾਪ ਤੋਂ ਬਾਅਦ ਸਰਦਾਰ ਸੰਧੂ ਬਾਰੇ ਟਵੀਟ ਕਰਦਿਆਂ ਕਿਹਾ ਕਿ ਬੀਜੇਪੀ ਵਿੱਚ ਤੁਹਾਡਾ ਸੁਆਗਤ ਹੈ, ਉਨ੍ਹਾਂ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਸਾਡਾ ਨਜ਼ਦੀਕੀ ਸਹਿਯੋਗੀ ਅੰਬੈਸਡਰ ਤਰਨਜੀਤ ਸਿੰਘ ਸੰਧੂ ਨੇ ਮੈਨੂੰ ਪੂਰਾ ਭਰੋਸਾ ਦਿੱਤਾ ਹੈ ਕਿ ਉਹ ਦੇਸ਼ ਦੇ ਵਿਕਾਸ ਅਤੇ ਤਰੱਕੀ ਵਿੱਚ ਯੋਗਦਾਨ ਦਿੰਦੇ ਰਹਿਣਗੇ। ਇਸੇ ਤਰਾਂ ਸਿੱਖਿਆ ਅਤੇ ਹੁਨਰ ਵਿਕਾਸ ਮੰਤਰੀ ਸ਼੍ਰੀ ਧਰਮਿੰਦਰ ਪ੍ਰਧਾਨ ਨੇ ਖਾਣੇ ਦੀ ਮੇਜ਼ਬਾਨੀ ਕਰਦਿਆਂ ਭਾਜਪਾ ’ਚ ਸ਼ਾਮਿਲ ਹੋਏ ਸਾਬਕਾ ਡਿਪਲੋਮੈਟ ਸ਼੍ਰੀ ਤਰਨਜੀਤ ਸਿੰਘ ਸੰਧੂ ਵੱਲੋਂ ਪਖਾਲਾਦਿਬਾਸਾ ਮਨਾਉਣ ਲਈ ਦੁਪਹਿਰ ਦੇ ਖਾਣੇ ਵਿੱਚ ਉਨ੍ਹਾਂ ਨਾਲ ਮੌਜੂਦ ਰਹਿਣ ਲਈ ਖ਼ੁਸ਼ੀ ਦਾ ਇਜ਼ਹਾਰ ਕੀਤਾ। ਉਨ੍ਹਾਂ ਕਿਹਾ ਕਿ ਮਹਾ ਪ੍ਰਭੂ ਜਗਨਨਾਥ ਦੇ ਮਨਪਸੰਦ ਭੋਜਨਾਂ ਵਿਚੋਂ ਇੱਕ, ਪਖਾਲਾ ਕੇਵਲ ਇੱਕ ਭੋਜਨ ਨਹੀਂ ਹੈ ਬਲਕਿ ਓਡੀਸ਼ਾ ਦੀ ਸਭਿਆਚਾਰਕ ਪਛਾਣ ਅਤੇ ਰਸੋਈ ਵਿਰਾਸਤ ਦਾ ਇੱਕ ਅਨਿੱਖੜਵਾਂ ਅੰਗ ਹੈ। ਉਨ੍ਹਾਂ ਕਿਹਾ ਕਿ ਦੋਸਤਾਂ ਅਤੇ ਪਰਿਵਾਰ ਨਾਲ ਪਖਾਲੇ ਦਾ ਸੇਵਨ ਕਰਨ ਨਾਲ ਖ਼ੁਸ਼ੀ ਦੁੱਗਣੀ ਹੋ ਜਾਂਦੀ ਹੈ।
ਸਾਬਕਾ ਡਿਪਲੋਮੈਟ ਤਰਨਜੀਤ ਸਿੰਘ ਸੰਧੂ ਦੇ ਭਾਜਪਾ ਵਿਚ ਸ਼ਾਮਿਲ ਹੋਣ ’ਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੈ ਰੁਪਾਨੀ, ਭਾਜਪਾ ਦੇ ਕੇਂਦਰੀ ਸਕੱਤਰ ਤੇ ਸਹਿ ਇੰਚਾਰਜ ਡਾ. ਨਰਿੰਦਰ ਸਿੰਘ ਰੈਣਾ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ, ਪੰਜਾਬ ਭਾਜਪਾ ਦੇ ਸੰਗਠਨ ਮੰਤਰੀ ਮੰਥਰੀ ਨਿਵਾਸੁਲੂ, ਭਾਜਪਾ ਓ.ਬੀ.ਸੀ ਮੋਰਚਾ ਦੇ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ, ਜਿ਼ਲ੍ਹਾ ਸ਼ਹਿਰੀ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਗੁਰਪ੍ਰਤਾਪ ਸਿੰਘ ਟਿੱਕਾ ਸਮੇਤ ਸਥਾਨਿਕ ਲੀਡਰਸ਼ਿਪ ਨੇ ਵੀ ਸਵਾਗਤ ਕੀਤਾ ਅਤੇ ਵਧਾਈ ਦਿੱਤੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ