Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਭਾਰਤ

ਤੱਟੀ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ, ਘਰਾਂ ਅਤੇ ਸੜਕਾਂ 'ਤੇ ਭਰਿਆ ਪਾਣੀ

March 31, 2024 05:43 PM

ਤਿਰੁਵਨੰਥਪੁਰਮ, 31 ਮਾਰਚ (ਪੋਸਟ ਬਿਊਰੋ) : ਪੱਛਮੀ ਬੰਗਾਲ ਅਤੇ ਅਸਾਮ ਦੇ ਨਾਲ-ਨਾਲ ਕੇਰਲ ਵੀ ਮੌਸਮ ਦੀ ਮਾਰ ਝੱਲ ਰਿਹਾ ਹੈ। ਕੇਰਲ ਦੇ ਕਈ ਤੱਟੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ, ਜਿਸ ਕਾਰਨ ਕਿਸ਼ਤੀਆਂ ਅਤੇ ਮੱਛੀਆਂ ਫੜ੍ਹਨ ਵਾਲੇ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਤਿਰੁਵਨੰਥਪੁਰਮ, ਕੋਲਮ, ਅਲਾਪੁਝਾ, ਤ੍ਰਿਸੂਰ ਜ਼ਿਿਲ੍ਹਆਂ ਦੇ ਤੱਟੀ ਖੇਤਰਾਂ ਵਿੱਚ ਵੀ ਹਾਲਾਤ ਗੰਭੀਰ ਹਨ।
ਆਦਿਮਾਲਥੁਰਾ, ਪੋਝਿਯੂਰ ਅਤੇ ਪੁੰਥੁਰਾ ਵਿੱਚ ਕਈ ਘਰ ਪਾਣੀ ਵਿੱਚ ਡੁੱਬ ਗਏ ਹਨ। ਸੜਕਾਂ ਪਾਣੀ ਕਾਰਨ ਲੁੱਕ ਗਈਆਂ ਹਨ। ਪ੍ਰਸ਼ਾਸਨ ਨੇ ਸੈਲਾਨੀਆਂ ਨੂੰ ਨੇੜਲੇ ਕੋਵਲਮ ਬੀਚ 'ਤੇ ਜਾਣ ਤੋਂ ਰੋਕ ਦਿੱਤਾ ਹੈ। ਸਥਾਨਕ ਨਿਵਾਸੀਆਂ ਨੇ ਦੱਸਿਆ ਕਿ ਅਲਾਪੁਝਾ ਦੇ ਪੁਰੱਕੜ, ਚੇਰਥਲਾ ਅਤੇ ਪੱਲੀਥੋਡੂ 'ਚ ਸਮੁੰਦਰੀ ਲਹਿਰਾਂ ਬਹੁਤ ਤੇਜ਼ ਸਨ। ਇਸ ਦੌਰਾਨ ਤ੍ਰਿਸ਼ੂਰ ਦੇ ਕੁਝ ਖੇਤਰਾਂ ਵਿੱਚ ਤੇਜ਼ ਹਵਾਵਾਂ ਅਤੇ ਤੇਜ਼ ਲਹਿਰਾਂ ਨੇ ਮੱਛੀਆਂ ਫੜ੍ਹਨ ਵਾਲੇ ਜਾਲਾਂ ਨੂੰ ਨੁਕਸਾਨ ਪਹੁੰਚਾਇਆ।
ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ ਭਾਰਤੀ ਰਾਸ਼ਟਰੀ ਮਹਾਸਾਗਰ ਸੂਚਨਾ ਸੇਵਾ ਕੇਂਦਰ ਨੇ ਕੇਰਲ ਤੱਟ 'ਤੇ ਉੱਚੀਆਂ ਲਹਿਰਾਂ ਦੀ ਚਿਤਾਵਨੀ ਜਾਰੀ ਕੀਤੀ ਹੈ। ਉਨ੍ਹਾਂ ਨੇ ਮਛੇਰਿਆਂ ਅਤੇ ਤੱਟੀ ਵਸਨੀਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਵਿਜਯਨ ਨੇ ਕਿਹਾ ਕਿ ਸਮੁੰਦਰ 'ਚ ਤੂਫਾਨ ਵਧਣ ਦੀ ਸੰਭਾਵਨਾ ਹੈ। ਲੋਕਾਂ ਨੂੰ ਅਪੀਲ ਹੈ ਕਿ ਉਹ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਨੇ 73 ਹਜ਼ਾਰ ਅਮਰੀਕੀ ਰਾਈਫਲਾਂ ਮੰਗਵਾਈਆਂ, 837 ਕਰੋੜ ਰੁਪਏ 'ਚ ਹੋਈ ਡੀਲ ਕੋਲਕਤਾ ਬਲਾਤਕਾਰ-ਕਤਲ ਕੇਸ: ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ, ਕੱਢਿਆ ਮਾਰਚ, ਪੁਲਿਸ ਨੇ ਕੀਤਾ ਲਾਠੀਚਾਰਜ ਮਹਾਰਾਸ਼ਟਰ ਦੇ ਰਤਨਾਗਿਰੀ 'ਚ ਨਰਸਿੰਗ ਵਿਦਿਆਰਥਣ ਨਾਲ ਬਲਾਤਕਾਰ ਜੰਮੂ-ਕਸ਼ਮੀਰ ਵਿੱਚ ਕਾਂਗਰਸ ਅਤੇ ਐੱਨਸੀ ਵਿਚਕਾਰ ਸੀਟ ਸ਼ੇਰਿੰਗ ਫਾਈਨਲ, 90 ਵਿੱਚੋਂ, ਐੱਨਸੀ 51, ਕਾਂਗਰਸ 32 ਕਲਕੱਤਾ ਰੇਪ-ਕਤਲ ਮਾਮਲਾ, ਮੁਲਜ਼ਮ ਸੰਜੇ ਨੇ ਕਬੂਲ ਕੀਤਾ ਜ਼ੁਰਮ, ਘਟਨਾ ਤੋਂ ਪਹਿਲਾਂ ਪੀਤੀ ਸੀ ਸ਼ਰਾਬ, ਗਰਲਫਰੈਂਡ ਤੋਂ ਮੰਗੀਆਂ ਨਗਨ ਤਸਵੀਰਾਂ ਅਦਾਕਾਰਾ ਆਸ਼ਾ ਸ਼ਰਮਾ ਦਾ 88 ਸਾਲ ਦੀ ਉਮਰ ਦਿਹਾਂਤ ਮਿਸ ਇੰਡੀਆ 'ਚ ਇਕ ਵੀ ਦਲਿਤ-ਆਦੀਵਾਸੀ ਨਹੀਂ : ਰਾਹੁਲ ਗਾਂਧੀ ਪ੍ਰਧਾਨ ਮੰਤਰੀ ਨੇ ਕਿਹਾ- ਔਰਤਾਂ ਵਿਰੁੱਧ ਅਪਰਾਧ ਮੁਆਫ਼ੀਯੋਗ ਨਹੀਂ, ਦੋਸ਼ੀ ਬਚਣੇ ਨਹੀਂ ਚਾਹੀਦੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ- ਯੂਪੀਐੱਸ ਵਿੱਚ ਯੂ ਦਾ ਮਤਲਬ ਮੋਦੀ ਸਰਕਾਰ ਦਾ ਯੂ-ਟਰਨ 2026 ਦੀਆਂ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਲੜ ਸਕਦੇ ਹਨ ਦੱਖਣੀ ਅਭਿਨੇਤਾ ਵਿਜੈ, ਆਪਣੀ ਪਾਰਟੀ ਦਾ ਝੰਡਾ ਅਤੇ ਚੋਣ ਨਿਸ਼ਾਨ ਦਾ ਕੀਤਾ ਜਾਰੀ