Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਪੇਟਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ

April 02, 2024 05:32 PM

ਨਵਾਂਸ਼ਹਿਰ, 2 ਅਪ੍ਰੈਲ (ਗਿਆਨ ਸਿੰਘ): ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਮੋਹਾਲੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਦੀ ਪਾਲਨਾ ਕਰਦੇ ਹੋਏ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ (ਆਈ.ਏ.ਐਸ) ਦੀ ਰਹਿਨੁਮਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸ਼ਹੀਦ ਭਗਤ ਸਿੰਘ ਨਗਰ ਵਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਦੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ। ਉਕਤ ਮੁਕਾਬਲੇ ਦੌਰਾਨ ਐਲੀਮੈਂਟਰੀ ਸਿੱਖਿਆ ਵਿੱਚ ਸਰਕਾਰੀ ਪ੍ਰਾਈਮਰੀ ਸਕੂਲ, ਮਕੰਦਪੁਰ ਤੋਂ ਪੰਜਵੀ ਜਮਾਤ ਦੀ ਵਿਦਿਆਰਥਣ ਅਰਨਜੀਤ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਸਰਕਾਰੀ ਪ੍ਰਾਇਮਰੀ ਸਕੂਲ, ਬੈਰਸੀਆ ਦੇ ਪੰਜਵੀਂ ਜਮਾਤ ਦੇ ਵਿਦਿਆਰਥੀ ਸ਼ਰਨਜੀਤ ਕੁਮਾਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਰਾਮਗੜ੍ਹ ਤੋਂ ਪੰਜਵੀ ਜਮਾਤ ਦੀ ਵਿਦਿਆਰਥਣ ਸੁਖਮਨੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਲੋਗਨ ਮੁਕਾਬਲੇ ਦੋਰਾਨ ਸੈਕੰਡਰੀ ਸਿੱਖਿਆ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੇੜੀਆਂ ਤੋਂ ਨੋਵੀਂ ਜਮਾਤ ਦੀ ਵਿਦਿਆਰਥਣ ਦੀਕਸ਼ਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ , ਬਾਬਾ ਗੋਲਾ ਸੀਨੀਅਰ ਸੈਕੰਡਰੀ ਸਕੂਲ ਬੰਗਾ ਤੋਂ ਬਾਰਵੀਂ ਜਮਾਤ ਦੀ ਵਿਦਿਆਰਥਣ ਮੁਸਕਾਨ ਰਾਣੀ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਸਾਪੁਰ ਤੋਂ ਦਸਵੀਂ ਜਮਾਤ ਦੇ ਵਿਦਿਆਰਥੀ ਅਰਜੁਨ ਕੁਮਾਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਸਲੋਗਨ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਜੇਤੂ ਬੱਚਿਆਂ ਨੂੰ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵਲੋਂ 5100 ਰੁਪਏ, ਦੂਸਰਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆ ਨੂੰ 3100 ਰੁਪਏ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ 2100 ਰੁਪਏ ਰਾਸ਼ੀ ਇਨਾਮ ਵਜੋਂ ਦਿੱਤੀ ਗਈ ।
ਉਪਰੋਕਤ ਤੋਂ ਇਲਾਵਾ ਬਾਲ ਭਲਾਈ ਕੌਂਸਲ,ਪੰਜਾਬ ਵਲੋਂ ਕਰਵਾਏ ਗਏ ਰਾਜ ਪੱਧਰੀ ਪੇਟਿੰਗ ਮੁਕਾਬਲੇ ਵਿੱਚ ਜਿਲ੍ਹਾ ਨਵਾਂਸ਼ਹਿਰ ਦੇ ਚਾਰ ਬੱਚੇ ਜੇਤੂ ਰਹੇ । ਜਿਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਖਾਨ ਖਾਨਾ ਤੋਂ ਪੰਜਵੀਂ ਜਮਾਤ ਦੀ ਵਿਦਿਆਰਥਣ ਏਂਜਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਸਰਕਾਰੀ ਸੀ.ਸੈ.ਸਕੂਲ, ਰੇਟੇਂਡਾ ਤੋਂ ਗਿਆਰਵੀ ਜਮਾਤ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਨੇ ਚੌਥਾ ਸਥਾਨ ਪ੍ਰਾਪਤ ਕੀਤਾ, ਸਰਕਾਰੀ ਹਾਈ ਸਕੂਲ ,ਗੁਣਾਚੌਰ ਤੋਂ ਨੌਵੀਂ ਜਮਾਤ ਦੇ ਵਿਦਿਆਰਥੀ ਦਮਨ ਕੁਮਾਰ ਨੇ ਪੰਜਵਾ ਸਥਾਨ ਪ੍ਰਾਪਤ ਕੀਤਾ ਅਤੇ ਸਰਕਾਰੀ ਪ੍ਰਾਈਮਰੀ ਸਕੂਲ, ਮੁਕੰਦਪੁਰ ਤੋਂ ਚੌਥੀ ਜਮਾਤ ਦੀ ਵਿਦਿਆਰਥਣ ਲਵਨੀਤ ਕੌਰ ਨੇ ਪੰਜਵਾ ਸਥਾਨ ਹਾਸਿਲ ਕੀਤਾ। ਰਾਜ ਪੱਧਰੀ ਪੇਟਿੰਗ ਮੁਕਾਬਲੇ ਦੇ ਜੇਤੂ ਬੱਚਿਆ ਨੂੰ ਡਿਪਟੀ ਕਮਿਸ਼ਨਰ ਵਲੋਂ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਉਕਤ ਪ੍ਰੋਗਰਾਮ ਦੋਰਾਨ ਜੇਤੂ ਬੱਚਿਆ ਨੂੰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਰਿਫਰੈਸ਼ਮੈਂਟ ਵੀ ਦਿੱਤੀ ਗਈ । ਪ੍ਰੋਗਰਾਮ ਦੋਰਾਨ ਜੇਤੂ ਬੱਚਿਆਂ ਦੇ ਨਾਲ ਵੱਖ-ਵੱਖ ਸਕੂਲਾਂ ਦੇ ਅਧਿਆਪਕ ਵੀ ਸ਼ਾਮਿਲ ਸਨ ।ਪ੍ਰੋਗਰਾਮ ਦੋਰਾਨ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਸ਼੍ਰੀਮਤੀ ਕੰਚਨ ਅਰੋੜਾ (ਜਿਲ੍ਹਾ ਬਾਲ ਸੁਰੱਖਿਆ ਅਫਸਰ),ਰਜਿੰਦਰ ਕੌਰ ,(ਸੀ.ਪੀ..ਓ )(ਐਨ.ਆਈ.ਸੀ),ਸ਼ਾਨੂੰ ਰਾਣਾ (ਅਕਾਊਟੈਂਟ), ਕਾਂਤਾ (ਆਊਟਰੀਚ ਵਰਕਰ) ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ