Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ 19 ਅਪ੍ਰੈਲ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ

April 02, 2024 05:35 PM

- ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ‘ਚ ਕੰਮ ਕਰਨ ਵਾਲੇ ਵੋਟਰ ਨੂੰ ਵੀ ਮਿਲੇਗੀ ਅਦਾਇਗੀਯੋਗ ਛੁੱਟੀ
- ਪੰਜਾਬ ਦੇ 3 ਸਰਹੱਦੀ ਜ਼ਿਲ੍ਹਿਆਂ ‘ਚ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਵੀ ਛੁੱਟੀ ਦਾ ਐਲਾਨ
ਚੰਡੀਗੜ੍ਹ, 2 ਅਪ੍ਰੈਲ (ਪੋਸਟ ਬਿਊਰੋ): ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ।

ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਰਾਜਸਥਾਨ ਅਤੇ ਜੰਮੂ-ਕਸ਼ਮੀਰ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 19-04-2024 (ਸ਼ੁੱਕਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਜੰਮੂ ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 19-04-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਇਸ ਤੋਂ ਇਲਾਵਾ 19 ਅਪ੍ਰੈਲ ਨੂੰ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਠਾਨਕੋਟ, ਫਾਜ਼ਿਲਕਾ ਅਤੇ ਮੁਕਤਸਰ ਸਾਹਿਬ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ