Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐੱਸ.ਐੱਮ.ਓ. ਵਿਜੀਲੈਂਸ ਬਿਊਰੋ ਵਲੋਂ ਕਾਬੂ

April 03, 2024 05:38 PM

ਚੰਡੀਗੜ੍ਹ, 3 ਅਪ੍ਰੈਲ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਰਕਾਰੀ ਸਿਵਲ ਹਸਪਤਾਲ ਤਰਨਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵਜੋਂ ਤਾਇਨਾਤ ਡਾਕਟਰ ਕੰਵਲਜੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਦੀ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੀ.ਸੀ.ਐਮ.ਐ ਡਾਕਟਰ ਨੂੰ ਧਰਮਬੀਰ ਸਿੰਘ ਵਾਸੀ ਗਲੀ ਮਾਤਾ ਲਾਚੋ ਵਾਲੀ, ਨੇੜੇ ਭਗਤ ਨਾਮ ਦੇਵ ਜੀ ਗੁਰਦੁਆਰਾ, ਤਰਨਤਾਰਨ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਹਸਪਤਾਲ ਦੇ ਅੰਦਰ ਠੇਕੇ 'ਤੇ ਕੰਟੀਨ ਚਲਾ ਰਿਹਾ ਹੈ ਪਰ ਉਕਤ ਐਸ.ਐਮ.ਓ. ਕੰਟੀਨ ਦੀ ਸਫ਼ਾਈ ਅਤੇ ਖਾਣੇ ਦੀ ਗੁਣਵੱਤਾ ਆਦਿ ਦੇ ਬਹਾਨੇ ਬਣਾਕੇ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਇਲਜ਼ਾਮ ਲਾਇਆ ਕਿ ਐੱਸ.ਐੱਮ.ਓ. ਨੇ ਰਿਸ਼ਵਤ ਦੀ ਰਕਮ ਨਾ ਦੇਣ ਦੀ ਸੂਰਤ ਵਿੱਚ ਕੰਟੀਨ ਦਾ ਠੇਕਾ ਖਤਮ ਕਰਨ ਦੀ ਧਮਕੀ ਵੀ ਦਿੱਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਜਾਲ ਵਿਛਾਇਆ ਗਿਆ ਜਿਸ ਵਿੱਚ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਐਸ.ਐਮ.ਓ. ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ