Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਸਵੀਪ ਪ੍ਰੋਜੈਕਟ ਤਹਿਤ ਵਿਦਿਆਰਥਣਾਂ ਨੇ ਮਹਿੰਦੀ ਲਗਾਉਣ ਦੇ ਮੁਕਾਬਲੇ ਰਾਹੀਂ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਦਿੱਤਾ ਸੰਦੇਸ਼

April 08, 2024 12:46 PM

ਫ਼ਰੀਦਕੋਟ, 8 ਅਪ੍ਰੈਲ (ਪੋਸਟ ਬਿਊਰੋ): ਜਿ਼ਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਨੀਤ ਕੁਮਾਰ ਦੀ ਯੋਗ ਅਗਵਾਈ ਅਤੇ ਜਿ਼ਲ੍ਹਾ ਨੋਡਲ ਅਫ਼ਸਰ ਸਵੀਪ-ਕਮ- ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀ ਪ੍ਰਦੀਪ ਦਿਓੜਾ, ਸਹਾਇਕ ਜ਼ਿਲਾ ਨੋਡਲ ਅਫ਼ਸਰ ਜਸਬੀਰ ਸਿੰਘ ਜੱਸੀ ਦੀ ਦੇਖ-ਰੇਖ ਹੇਠ ਲੋਕ ਸਭਾ ਚੋਣਾਂ 2024 'ਚ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਸਤੇ ਘਰ-ਘਰ ਜਾ ਕੇ ਵੋਟ ਦੀ ਮਹੱਤਤਾ ਦੱਸ ਕੇ, ਸਲੋਗਨ ਤਿਆਰ ਕਰਕੇ, ਵੋਟਰ ਪ੍ਰਣ ਕਰਵਾ ਕੇ, ਰੈਲੀ ਕੱਢ ਕੇ, ਵੱਖ-ਵੱਖ ਸੰਸਥਾਵਾਂ 'ਚ ਜਾ ਕੇ ਆਮ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ।
ਵਿੱਦਿਅਕ ਸੰਸਥਾਵਾਂ ਜਾ ਕੇ ਯੰਗ ਵੋਟਰਾਂ ਨੂੰ , ਪੀ.ਡਬਲਿਯੂ ਵੋਟਰਜ਼ ਨੂੰ , 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਇਸ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਵਾਸਤੇ ਨਿਰੰਤਰ ਪ੍ਰੇਰਿਤ ਕੀਤਾ ਜਾ ਰਿਹਾ ਹੈ । ਇਸ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਖੜਵਾਲਾ ਵਿਖੇ ਮਿਸ਼ਨ ਸਵੀਪ ਤਹਿਤ ਮਹਿੰਦੀ ਲਗਾਉਣ ਦੇ ਮੁਕਾਬਲੇ ਕਰਵਾਏ ਗਏ । ਇਸ ਮੌਕੇ ਸਟੇਟ ਐਵਾਰਡੀ ਸਕੂਲ ਮੁਖੀ ਜਸਵਿੰਦਰਪਾਲ ਸਿੰਘ ਨੇ ਸਮੂਹ ਸਟਾਫ਼,ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਆਪਣੇ ਸੰਪਰਕ 'ਚ ਆਉਣ ਵਾਲੇ ਸਮੂਹ ਲੋਕਾਂ ਨੂੰ ਨਿਰੰਤਰ ਜਾਗਰੂਕ ਕੀਤਾ ਜਾਵੇ । ਇਸ ਮੌਕੇ ਕਰਵਾਏ ਮਹਿੰਦੀ ਲਗਾਉਣ ਦੇ ਮੁਕਾਬਲ 'ਚ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ।
ਇਸ ਮੌਕੇ ਸਕੂਲ ਮੁਖੀ ਜਸਵਿੰਦਰ ਸਿੰਘ ਮਿੰਟੂ ਨੇ ਦੱਸਿਆ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਆਮ ਲੋਕਾਂ 'ਚ ਵੱਧ ਤੋਂ ਵੱਧ ਵੋਟਿੰਗ ਕਰਨ ਦੇ ਉਦੇਸ਼ ਤਹਿਤ ਮਿਸ਼ਨ ਸਵੀਪ ਤਹਿਤ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ । ਸਕੂਲ ਦੇ ਵੋਕੇਸ਼ਨਲ ਵਿੰਗ 'ਬਿਊਟੀ ਐਂਡ ਵੈੱਲਨੈਸ' ਦੇ ਇੰਚਾਰਜ ਸੁਖਵਿੰਦਰ ਕੌਰ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦੌਰਾਨ ਵਿਦਿਆਰਥਣਾਂ ਨੇ ਆਪਣੇ ਹੱਥਾਂ ਉਪਰ ਮਹਿੰਦੀ ਨਾਲ 'ਮਤਦਾਨ ਮੇਰਾ ਅਧਿਕਾਰ', 'ਵੋਟ ਪਾਉਣ ਦਾ ਸਿੰਬਲ' ਅਤੇ 'ਸਾਰੇ ਕਾਮ ਛੋੜ ਦੋ ਸਭ ਸੇ ਪਹਿਲੇ ਵੋਟ ਦੋ' ਆਦਿ ਨਾਅਰੇ ਲਿਖ ਕੇ ਇਸ ਮੁਹਿੰਮ 'ਚ ਸ਼ਿਰਕਤ ਕੀਤੀ । ਸਮੂਹ ਸਟਾਫ਼ ਵੱਲੋਂ ਸਾਰੀਆਂ ਪ੍ਰਤੀਭਾਗੀ ਬੇਟੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ । ਇਸ ਮੌਕੇ ਮੁਕਾਬਲੇ ਨੂੰ ਕਰਾਉਣ ਲਈ ਕੰਵਲਜੀਤ ਕੌਰ, ਗੁਰਪ੍ਰੀਤ ਕੌਰ, ਰੁਪਿੰਦਰ ਕੌਰ, ਦਰਸ਼ਨ ਵਰਮਾ, ਮਿਸਟਰ ਸੌਰਭ, ਤਰਸੇਮ ਸਿੰਘ ਨੇ ਯੋਗਦਾਨ ਦਿੱਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ