Welcome to Canadian Punjabi Post
Follow us on

05

February 2025
ਬ੍ਰੈਕਿੰਗ ਖ਼ਬਰਾਂ :
ਫੋਰਡ ਨੇ ਕੀਤੀਆਂ ਤਲਖ਼ ਮਾਈਕ ਟਿੱਪਣੀਆਂ ਦਾ ਦਿੱਤਾ ਜਵਾਬ, ਕਿਹਾ, ਪਤਾ ਨਹੀਂ ਸੀ ਕਿ ਟਰੰਪ ਅਜਿਹੇ ਫ਼ੈਸਲੇ ਲੈਣਗੇਇਸਮਾਈਲੀ ਮੁਸਲਮਾਨਾਂ ਦੇ ਧਾਰਮਿਕ ਆਗੂ ਆਗਾ ਖਾਨ ਦਾ 88 ਸਾਲ ਦੀ ਉਮਰ ਵਿੱਚ ਦਿਹਾਂਤਸਵੀਡਨ ਦੇ ਐਜੂਕੇਸ਼ਨ ਸੈਂਟਰ 'ਤੇ ਗੋਲੀਬਾਰੀ, 10 ਦੀ ਮੌਤਟੇਕ ਬੈਕ ਅਲਬਰਟਾ `ਤੇ ਇਲੈਕਸ਼ਨਜ਼ ਅਲਬਰਟਾ ਵੱਲੋਂ ਇੱਕ ਲੱਖ ਡਾਲਰ ਤੋਂ ਵੱਧ ਦਾ ਜੁਰਮਾਨਾਈਟੋਬੀਕੋਕ ਅਪਾਰਟਮੈਂਟ ‘ਚ ਗੋਲੀਬਾਰੀ, ਇੱਕ ਦੀ ਮੌਤ, ਦੂਜਾ ਗੰਭੀਰਪੂਰਬੀ ਓਂਟਾਰੀਓ ਵਿੱਚ ਹਾਈਵੇਅ 401 ਤੋਂ ਚਾਰਟਰ ਬੱਸ ਖਿਸਕੀ, ਜਾਨੀ ਨੁਕਸਾਨ ਤੋਂ ਬਚਾਅਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ : ਮੁੱਖ ਮੰਤਰੀਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ
 
ਪੰਜਾਬ

ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ

April 08, 2024 12:49 PM

ਨੈਸ਼ਨਲ ਟੈਸਟਿੰਗ ਏਜੰਸੀ ਦੇ ਚੇਅਰਮੈਨ ਨੂੰ ਲਿਖਿਆ ਪੱਤਰ; ਜਾਂਚ ਲਈ ਸ਼੍ਰੋਮਣੀ ਕਮੇਟੀ ਨੇ ਭੇਜੀ ਟੀਮ
ਅੰਮ੍ਰਿਤਸਰ, 8 ਅਪ੍ਰੈਲ (ਪੋਸਟ ਬਿਊਰੋ): ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ 6 ਅਪ੍ਰੈਲ ਨੂੰ ਮੋਹਾਲੀ ਵਿਖੇ ਕਰਵਾਏ ਗਏ ਜੇਈਈ ਮੇਨਸ ਦੇ ਪੇਪਰ ਦੌਰਾਨ ਸਿੱਖ ਵਿਦਿਆਰਥੀਆਂ ਦੇ ਕੜੇ ਉਤਰਵਾਉਣ ਅਤੇ ਕੜਿਆਂ ਉੱਪਰ ਟੇਪ ਲਗਾਉਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਪੜਤਾਲ ਦੇ ਆਦੇਸ਼ ਦਿੱਤੇ ਹਨ। ਇਸ ਸਬੰਧ ਵਿੱਚ ਪੜਤਾਲ ਦੇ ਨਾਲ-ਨਾਲ ਐਡਵੋਕੇਟ ਧਾਮੀ ਨੇ ਨੈਸ਼ਨਲ ਟੈਸਟਿੰਗ ਏਜੰਸੀ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਸਿੱਖਾਂ ਨਾਲ ਹੁੰਦੇ ਇਸ ਵਿਤਕਰੇ ਪ੍ਰਤੀ ਸਖ਼ਤ ਇਤਰਾਜ਼ ਪ੍ਰਗਟ ਕਰਨ ਲਈ ਵੀ ਆਖਿਆ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਸਿੱਖ ਪ੍ਰੀਖਿਆਰਥੀ ਵੱਲੋਂ ਸੰਸਥਾ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਉਸ ਦਾ ਮਿਤੀ 6 ਅਪ੍ਰੈਲ ਨੂੰ ਮੋਹਾਲੀ ਦੇ ਇੱਕ ਪ੍ਰਾਈਵੇਟ ਕੇਂਦਰ ਵਿਖੇ ਨੈਸ਼ਨਲ ਟੈਸਟਿੰਗ ਏਜੰਸੀ ਜ਼ਰੀਏ ਕਰਵਾਇਆ ਜਾਂਦਾ ਜੇਈਈ ਮੇਨਸ ਦਾ ਪੇਪਰ ਸੀ। ਉਨ੍ਹਾਂ ਕਿਹਾ ਕਿ ਸਿੱਖ ਪ੍ਰੀਖਿਆਰਥੀ ਅਨੁਸਾਰ ਪੇਪਰ ਕੇਂਦਰ ਦੇ ਸਟਾਫ਼ ਵੱਲੋਂ ਉਸ ਨੂੰ ਜ਼ਬਰਦਸਤੀ ਕੜਾ ਉਤਾਰਨ ਲਈ ਕਿਹਾ ਗਿਆ, ਜੋ ਕਿ ਬਰਦਾਸ਼ਤਯੋਗ ਨਹੀਂ ਅਤੇ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਿੱਖ ਪ੍ਰੀਖਿਆਰਥੀ ਨੇ ਇਸ ਜ਼ਬਰਦਸਤੀ ਦਾ ਵਿਰੋਧ ਕੀਤਾ ਤਾਂ ਉਸ ਦੇ ਕੜੇ ਉਪਰ ਟੇਪ ਲਗਾ ਕੇ ਹੀ ਉਸ ਨੂੰ ਪੇਪਰ ਵਿੱਚ ਬੈਠਣ ਦਿੱਤਾ ਗਿਆ।
ਪ੍ਰਤਾਪ ਸਿੰਘ ਨੇ ਕਿਹਾ ਕਿ ਪੇਪਰ ਕੇਂਦਰਾਂ ਵੱਲੋਂ ਸਿੱਖ ਪ੍ਰੀਖਿਆਰਥੀਆਂ ਨਾਲ ਕੀਤਾ ਜਾਂਦਾ ਵਿਤਕਰਾ ਉਨ੍ਹਾਂ ਦੀ ਮਾਨਸਿਕਤਾ ਨੂੰ ਸੱਟ ਮਾਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਪੇਪਰ ਤੋਂ ਪਹਿਲਾਂ ਸਬੰਧਤ ਏਜੰਸੀਆਂ ਦੇ ਸਟਾਫ਼ ਮੈਂਬਰਾਂ ਵੱਲੋਂ ਸਿੱਖ ਪ੍ਰੀਖਿਆਰਥੀਆਂ ਨਾਲ ਅਜਿਹਾ ਵਿਹਾਰ ਉਨ੍ਹਾਂ ਦੀ ਮਾਨਸਿਕਤਾ ਉੱਤੇ ਅਸਰ ਪਾਉਂਦਾ ਹੈ ਜਿਸ ਨਾਲ ਪੇਪਰ ਵਿੱਚ ਕਾਰਗੁਜ਼ਾਰੀ ਉੱਤੇ ਵੀ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੜਾ ਸਿੱਖਾਂ ਦੇ ਪੰਜ ਕਕਾਰਾਂ ਵਿੱਚੋਂ ਇੱਕ ਕਕਾਰ ਹੈ ਅਤੇ ਇਹ ਸਿੱਖ ਪਛਾਣ, ਮੌਲਿਕ ਅਧਿਕਾਰਾਂ ਦਾ ਅਹਿਮ ਹਿੱਸਾ ਹੈ, ਜਿਸ ਨੂੰ ਇੱਕ ਸਿੱਖ ਦੇ ਸ਼ਰੀਰ ਤੋਂ ਵੱਖ ਨਹੀਂ ਕੀਤਾ ਜਾ ਸਕਦਾ।
ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਇਸ ਮਾਮਲੇ ਦੀ ਪੜਤਾਲ ਸਬੰਧੀ ਚੰਡੀਗੜ੍ਹ ਸਬ-ਦਫ਼ਤਰ ਵਿਖੇ ਮੀਤ ਸਕੱਤਰ ਲਖਵੀਰ ਸਿੰਘ, ਪ੍ਰਚਾਰਕ ਰਾਜਪਾਲ ਸਿੰਘ ਅਤੇ ਲੇਖਕ ਆਈ.ਟੀ. ਵਿਭਾਗ ਜਸਕਰਨ ਸਿੰਘ ਦੀ ਡਿਊਟੀ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਟੈਸਟਿੰਗ ਏਜੰਸੀ ਪਾਸ ਵੀ ਇਸ ਘਟਨਾ ਸਬੰਧੀ ਸਖ਼ਤ ਇਤਰਾਜ਼ ਪ੍ਰਗਟ ਕੀਤਾ ਜਾਵੇਗਾ ਅਤੇ ਪ੍ਰਾਪਤ ਰਿਪੋਰਟ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ : ਮੁੱਖ ਮੰਤਰੀ ਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ : ਲਾਲਜੀਤ ਸਿੰਘ ਭੁੱਲਰ ਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਸੌਂਦ ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ 'ਬੈਸਟ ਸਟੇਟ' ਅਤੇ 'ਬੈਸਟ ਡਿਸਟ੍ਰਿਕਟ' ਪੁਰਸਕਾਰ ਕੀਤੇ ਹਾਸਲ ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਵੰਡ ਜਾਰੀ: ਬੈਂਸ ਪੀ.ਐੱਸ.ਪੀ.ਸੀ.ਐੱਲ. ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪਾਕਿ ਕਵਿੱਤਰੀ ਬੁਸ਼ਰਾ ਐਜਾਜ਼ ਦੀ ਕਾਵਿ ਪੁਸਤਕ “ਮੈਂ ਪੂਣੀ ਕੱਤੀ ਰਾਤ ਦੀ” ਤੇ ਗੁਰਭਜਨ ਗਿੱਲ ਦੀ ਮੇਰੇ “ਪੰਜ ਦਰਿਆ” ਲਾਹੌਰ ਵਿੱਚ ਲੋਕ ਅਰਪਣ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਸ਼ਾਨਦਾਰ ਆਗਾਜ਼, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪੇਂਡੂ ਓਲੰਪਿਕ ਦਾ ਕੀਤਾ ਉਦਘਾਟਨ ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 11 ਫਰਵਰੀ ਨੂੰ