Welcome to Canadian Punjabi Post
Follow us on

26

December 2024
ਬ੍ਰੈਕਿੰਗ ਖ਼ਬਰਾਂ :
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐੱਮ.ਐੱਸ.ਪੀ. ਬਾਰੇ ਸਪੱਸ਼ਟਤਾ ਨਹੀਂਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ : ਡਾ. ਬਲਜੀਤ ਕੌਰਕਿਟਸਿਲਾਨੋ ਵਿਚ ਕ੍ਰਿਸਮਸ ਦੀ ਪੂਰਵਸੰਧਿਆ `ਤੇ ਹਾਦਸੇ ਵਿੱਚ 44 ਸਾਲਾ ਮੋਟਰਸਾਈਕਲ ਸਵਾਰ ਦੀ ਮੌਤ, ਇੱਕ ਔਰਤ ਗੰਭੀਰ ਜ਼ਖਮੀਸਰੀ ਵਿੱਚ ਪਿਕਅਪ ਟਰੱਕ ਹੋਇਆ ਹਾਦਸੇ ਦਾ ਸਿ਼ਕਾਰ, ਇੱਕ ਔਰਤ ਦੀ ਮੌਤਓਵੇਨ ਸਾਊਂਡ ਦੇ ਵਿਅਕਤੀ ਦੀ 1 ਮਿਲੀਅਨ ਡਾਲਰ ਦੀ ਨਿਕਲੀ ਲਾਟਰੀ
 
ਪੰਜਾਬ

ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ

April 11, 2024 11:29 AM

-13 ਅਪ੍ਰੈਲ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜੱਥਾ
ਅੰਮ੍ਰਿਤਸਰ, 11 ਅਪ੍ਰੈਲ (ਗਿਆਨ ਸਿੰਘ): ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ 13 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:30 ਵਜੇ ਰਵਾਨਾ ਹੋਣਗੇ। ਜਿਨ੍ਹਾਂ ਸ਼ਰਧਾਲੂਆਂ ਦੇ ਵੀਜੇ ਲੱਗੇ ਹਨ, ਉਨ੍ਹਾਂ ਨੇ ਅੱਜ ਸ਼੍ਰੋਮਣੀ ਕਮੇਟੀ ਦਫਤਰ ਤੋਂ ਆਪਣੇ ਵੀਜਾ ਲੱਗੇ ਪਾਸਪੋਰਟ ਪ੍ਰਾਪਤ ਕੀਤੇ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਮੈਂਬਰ ਸ. ਕੁਲਵੰਤ ਸਿੰਘ ਮੰਨਣ ਨੂੰ ਸੌਪੀ ਗਈ ਹੈ, ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਅੰਤ੍ਰਿੰਗ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ ਅਤੇ ਮੈਂਬਰ ਸ. ਰਵਿੰਦਰ ਸਿੰਘ ਖਾਲਸਾ ਜਾਣਗੇ। ਅੱਜ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਵੰਡਣ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦਰਸ਼ਨਾ ਦੀ ਹਰ ਸਿੱਖ ਦੇ ਮਨ ਅੰਦਰ ਤਾਂਘ ਹੁੰਦੀ ਹੈ ਅਤੇ ਜਥੇ ਵਿਚ ਜਾ ਰਹੇ ਸ਼ਰਧਾਲੂਆਂ ਅੰਦਰ ਉਤਸ਼ਾਹ ਤੇ ਖੁਸ਼ੀ ਹੋਣਾ ਕੁਦਰਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ 13 ਅਪ੍ਰੈਲ ਨੂੰ ਸਵੇਰੇ ਸੰਗਤ ਨੂੰ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1525 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 596 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਵੀਜੇ ਕੱਟਣ ਨਾਲ ਗੁਰਧਾਮਾਂ ਦੇ ਦਰਸ਼ਨਾ ਦੀ ਤਾਂਘ ਰੱਖਣ ਵਾਲੇ ਸ਼ਰਧਾਲੂਆਂ ਦੇ ਮਨਾ ਨੂੰ ਠੇਸ ਪੁੱਜੀ ਹੈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਖੁੱਲਦਿਲੀ ਨਾਲ ਵੀਜੇ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਆਪਣੇ ਪਾਸਪੋਰਟ ਪ੍ਰਾਪਤ ਕਰਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ, ਯਾਤਰਾ ਵਿਭਾਗ ਦੇ ਇੰਚਾਰਜ ਪਲਵਿੰਦਰ ਸਿੰਘ ਆਦਿ ਹਾਜਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐੱਮ.ਐੱਸ.ਪੀ. ਬਾਰੇ ਸਪੱਸ਼ਟਤਾ ਨਹੀਂ ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ : ਡਾ. ਬਲਜੀਤ ਕੌਰ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ