Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਅੰਤਰਰਾਸ਼ਟਰੀ

ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ

April 11, 2024 12:39 PM

ਬਹਾਵਲਨਗਰ, 11 ਅਪ੍ਰੈਲ (ਪੋਸਟ ਬਿਊਰੋ): ਪਾਕਿਸਤਾਨੀ ਫੌਜੀਆਂ ਨੇ ਬੁੱਧਵਾਰ ਨੂੰ ਪੰਜਾਬ ਸੂਬੇ ਦੇ ਬਹਾਵਲਨਗਰ 'ਚ ਪੁਲਸ ਅਧਿਕਾਰੀਆਂ 'ਤੇ ਹਮਲਾ ਕੀਤਾ। ਇਹ ਘਟਨਾ ਮਦਰੀਸਾ ਪੁਲਿਸ ਸਟੇਸ਼ਨ ਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੇ ਪਾਕਿਸਤਾਨੀ ਫ਼ੌਜੀ ਦੇ ਭਰਾ ਕੋਲੋਂ ਗ਼ੈਰ-ਕਾਨੂੰਨੀ ਹਥਿਆਰਾਂ ਦਾ ਜ਼ਖੀਰਾ ਜ਼ਬਤ ਕੀਤਾ ਹੈ।
ਇਸ ਤੋਂ ਬਾਅਦ 7-8 ਗੱਡੀਆਂ ਵਿਚ 40 ਤੋਂ 50 ਸਿਪਾਹੀ ਥਾਣੇ ਪਹੁੰਚੇ। ਇੱਥੇ ਉਸ ਨੇ ਸਟੇਸ਼ਨ ਦੀਆਂ ਚਾਬੀਆਂ ਖੋਹ ਲਈਆਂ। ਇਸ ਤੋਂ ਬਾਅਦ ਉਸ ਨੇ ਡੰਡੇ ਅਤੇ ਰਾਈਫਲ ਦੇ ਪਿਛਲੇ ਹਿੱਸੇ ਨਾਲ ਪੁਲਸ ਅਧਿਕਾਰੀਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਸਿਪਾਹੀਆਂ ਨੇ ਸਟੇਸ਼ਨ ਹਾਊਸ ਅਫਸਰ (ਐਸਐਚਓ) ਅਤੇ ਸਟੇਸ਼ਨ ਇੰਚਾਰਜ ਨੂੰ ਵੀ ਮਾਰਿਆ।
ਅਧਿਕਾਰੀਆਂ ਦੀਆਂ ਲਾਸ਼ਾਂ 'ਤੇ ਸੱਟਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਸਿਪਾਹੀਆਂ ਦੇ ਹਮਲੇ ਵਿੱਚ ਕਈ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਮੀਡੀਆ ਰਿਪੋਰਟਾਂ 'ਚ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੇ ਜਾ ਰਹੇ ਵੀਡੀਓ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਪਾਕਿਸਤਾਨੀ ਫੌਜੀਆਂ ਨੇ ਪੁਲਸ ਕਰਮਚਾਰੀਆਂ ਤੋਂ ਵੀਡੀਓ ਰਿਕਾਰਡਰ ਖੋਹ ਲਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਲਾਕ-ਅੱਪ 'ਚ ਬੰਦ ਕਰ ਕੇ ਕਤਲ ਕਰ ਦਿੱਤਾ ਗਿਆ।
ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਵੀ ਸੋਸ਼ਲ ਮੀਡੀਆ 'ਤੇ ਸਪੱਸ਼ਟੀਕਰਨ ਦਿੱਤਾ ਹੈ। ਪੁਲਿਸ ਨੇ ਇਸ ਘਟਨਾ ਨੂੰ ਮਾਮੂਲੀ ਘਟਨਾ ਦੱਸਦੇ ਹੋਏ ਲਿਖਿਆ ਕਿ ਬਹਾਵਲਨਗਰ ਘਟਨਾ ਨੂੰ ਵਧਾ ਚੜਾਕੇ ਦਿਖਾਇਆ ਜਾ ਰਹਿਾ ਹੈ। ਇਹ ਗਲਤ ਪ੍ਰਭਾਵ ਪੈਦਾ ਕਰਨ ਦੀ ਕੋਸਿ਼ਸ਼ ਕੀਤੀ ਗਈ ਹੈ ਕਿ ਪਾਕਿਸਤਾਨੀ ਫੌਜ ਅਤੇ ਪੰਜਾਬ ਪੁਲਿਸ ਵਿਚਕਾਰ ਝੜਪ ਹੋਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾ ਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤ ਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ ਕਿਵੇਂ ਫੈਲ ਰਹੀ ਹੈ ਜ਼ਹਿਰੀਲੀ ਕਾਰਬਨ ਡਾਈਅਕਸਾਈਡ, ਨਾਸਾ ਨੇ ਸੁਪਰ ਕੰਪਿਊਟਰ ਰਾਹੀਂ ਤਿਆਰ ਮਾਡਲ ਨਾਲ ਦੱਸਿਆ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਛੱਡਣ 'ਤੇ ਬਾਇਡਨ ਨੇ ਕਿਹਾ- ਨਵੀਂ ਪੀੜ੍ਹੀ ਨੂੰ ਸੌਂਪੀ ਮਸ਼ਾਲ ਨੇਤਨਯਾਹੂ ਅਮਰੀਕਾ ਵਿਚ ਕਿਹਾ: ਹਮਾਸ ਨੇ ਔਰਤਾਂ ਨਾਲ ਬਲਾਤਕਾਰ ਕੀਤਾ, ਬੱਚਿਆਂ ਨੂੰ ਸਾੜਿਆ ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਜੰਮੂ-ਕਸ਼ਮੀਰ ਅਤੇ ਮਨੀਪੁਰ ਨਾ ਜਾਣ ਲਈ ਕੀਤੀ ਐਡਵਾਇਜ਼ਰੀ ਜਾਰੀ ਸੈਕਰਾਮੈਂਟੋ `ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀਆਂ ਨੇ ਹਿੱਸਾ ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ 'ਤੇ ਡਿੱਗਾ, ਪਾਇਲਟ ਦੀ ਮੌਤ