Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਟੋਰਾਂਟੋ/ਜੀਟੀਏ

ਪਹਿਲੀ ਵਾਰੀ ਘਰ ਖਰੀਦਣ ਵਾਲਿਆਂ ਨੂੰ ਮਾਰਗੇਜ ਉਤਾਰਨ ਲਈ ਦਿੱਤਾ ਜਾਵੇਗਾ 30 ਸਾਲ ਦਾ ਸਮਾਂ : ਫਰੀਲੈਂਡ

April 11, 2024 11:49 PM

ਟੋਰਾਂਟੋ, 11 ਅਪਰੈਲ (ਪੋਸਟ ਬਿਊਰੋ): ਵੀਰਵਾਰ ਨੂੰ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਐਲਾਨ ਕੀਤਾ ਕਿ ਨਵੇਂ ਬਣੇ ਘਰਾਂ ਨੂੰ ਪਹਿਲੀ ਵਾਰੀ ਖਰੀਦਣ ਵਾਲੇ ਲੋਕਾਂ ਨੂੰ ਮਾਰਗੇਜ ਉੱਤੇ ਕਰਜ਼ਾ ਮੁਕਤੀ ਲਈ 30 ਸਾਲ ਦਾ ਸਮਾਂ ਦਿੱਤਾ ਜਾਵੇਗਾ। ਇਹ ਤਬਦੀਲੀ ਪਹਿਲੀ ਅਗਸਤ ਤੋਂ ਲਾਗੂ ਹੋਵੇਗੀ।
ਮੌਜੂਦਾ ਨਿਯਮਾਂ ਅਨੁਸਾਰ ਜੇ ਡਾਊਨਪੇਮੈਂਟ ਘਰ ਦੀ ਕੁੱਲ ਕੀਮਤ ਦਾ 20 ਫੀ ਸਦੀ ਤੋਂ ਵੀ ਘੱਟ ਕੀਤੀ ਜਾਂਦੀ ਹੈ ਤਾਂ ਘਰ ਦੇ ਮਾਲਕ ਨੂੰ ਮਾਰਗੇਜ ਉਤਾਰਨ ਲਈ 25 ਸਾਲ ਦਾ ਸਮਾਂ ਦਿੱਤਾ ਜਾਂਦਾ ਹੈ। ਨਿਊਜ਼ ਰਲੀਜ਼ ਵਿੱਚ ਫਰੀਲੈਂਡ ਨੇ ਆਖਿਆ ਕਿ ਹਾਊਸਿੰਗ ਦੇ ਬਦਲ ਘੱਟ ਹੋਣ ਤੇ ਤੇਜ਼ੀ ਨਾਲ ਵੱਧ ਰਹੇ ਘਰਾਂ ਦੇ ਕਿਰਾਏ ਤੇ ਘਰਾਂ ਦੀਆਂ ਕੀਮਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਯੰਗ ਕੈਨੇਡੀਅਨਜ਼ ਦਾ ਆਪਣਾ ਘਰ ਹੋਣ ਦਾ ਸੁਪਨਾ ਸਾਕਾਰ ਕਰਨ ਲਈ ਇਹ ਫੈਸਲਾ ਕੀਤਾ ਗਿਆ ਹੈ। ਇਸ ਨਾਲ ਆਪਣਾ ਘਰ ਖਰੀਦਣ ਦਾ ਸੁਪਨਾ ਵੇਖਣ ਵਾਲੇ ਕੈਨੇਡੀਅਨਜ਼ ਲਈ ਮਾਰਗੇਜ ਦੀ ਮਹੀਨਾਵਾਰੀ ਕਿਸ਼ਤ ਹੋਰ ਸੁਖਾਲੀ ਹੋ ਜਾਵੇਗੀ।
ਇਸ ਉੱਤੇ ਮਾਰਗੇਜ ਪੋ੍ਰਫੈਸ਼ਨਲਜ਼ ਕੈਨੇਡਾ ਦੀ ਸੀਈਓ ਲੌਰੇਨ ਵਾਨ ਡੈਨ ਬਰਗ ਨੇ ਆਖਿਆ ਕਿ ਇਹ ਸਹੀ ਦਿਸ਼ਾ ਵੱਲ ਚੁੱਕਿਆ ਗਿਆ ਕਦਮ ਹੈ ਤੇ ਉਨ੍ਹਾਂ ਆਖਿਆ ਕਿ ਕਰਜ਼ਾ ਮੁਕਤੀ ਦੇ ਅਰਸੇ ਵਿੱਚ ਵਾਧਾ ਕੀਤੇ ਜਾਣ ਨਾਲ ਪਹਿਲੀ ਵਾਰੀ ਘਰ ਖਰੀਦਣ ਵਾਲਿਆਂ ਨੂੰ ਹੋਰ ਵੀ ਸੌਖ ਹੋ ਜਾਵੇਗੀ। ਇਸ ਨਾਲ ਜਿੱਥੇ ਘਰ ਖਰੀਦਣ ਦੇ ਚਾਹਵਾਨਾਂ ਨੂੰ ਫਾਇਦਾ ਹੋਵੇਗਾ ਉੱਥੇ ਹੀ ਅਰਥਚਾਰੇ ਨੂੰ ਮੁੜ ਸੁਰਜੀਤ ਕਰਨ ਵਿੱਚ ਵੀ ਮਦਦ ਮਿਲੇਗੀ। ਪਰ ਸਾਰੇ ਕੈਨੇਡੀਅਨਜ਼ ਦਾ ਆਪਣਾ ਘਰ ਹੋਣ ਦਾ ਸੁਪਨਾ ਸਾਕਾਰ ਕਰਨ ਲਈ ਅਜੇ ਇਸ ਪਾਸੇ ਹੋਰ ਬਹੁਤ ਕੁੱਝ ਕੀਤਾ ਜਾਣਾ ਬਾਕੀ ਹੈ।
ਉਨ੍ਹਾਂ ਆਖਿਆ ਕਿ ਸਰਕਾਰ ਨੂੰ ਘਰ ਖਰੀਦਣ ਦੇ ਚਾਹਵਾਨ ਸਾਰੇ ਕੈਨੇਡੀਅਨਜ਼ ਲਈ ਇਹ ਬਦਲ ਖੋਲ੍ਹ ਦਿੱਤਾ ਜਾਣਾ ਚਾਹੀਦਾ ਹੈ ਫਿਰ ਭਾਵੇਂ ਘਰ ਨਵਾਂ ਬਣਿਆ ਹੋਵੇ ਜਾਂ ਪੁਰਾਣਾ ਹੋਵੇ। ਰੇਟਸਡਾਟਕਾ ਮਾਰਗੇਜ ਤੇ ਰੀਅਲ ਅਸਟੇਟ ਸਪੈਸ਼ਲਿਸਟ ਵਿਕਟਰ ਟਰੈਨ ਨੇ ਵੀ ਯੋਗਤਾ ਸਬੰਧੀ ਮਾਪਦੰਡ ਦੀ ਗੱਲ ਕਰਦਿਆਂ ਆਖਿਆ ਕਿ ਇਹ ਤਬਦੀਲੀ ਕਿੰਨੀ ਕੁ ਅਸਰਦਾਰ ਹੋਵੇਗੀ।
ਇਸ ਦੌਰਾਨ ਫਰੀਲੈਂਡ ਨੇ ਆਖਿਆ ਕਿ ਪਹਿਲੀ ਵਾਰੀ ਘਰ ਖਰੀਦਣ ਵਾਲਿਆਂ ਲਈ ਉਨ੍ਹਾਂ ਦੇ ਆਰਆਰਐਸਪੀਜ਼ ਵਿੱਚੋਂ ਕਢਵਾਈ ਜਾਣ ਵਾਲੀ ਰਕਮ ਵੀ 35,000 ਡਾਲਰ ਤੋਂ ਵਧਾ ਕੇ 60,000 ਡਾਲਰ ਕੀਤੀ ਜਾਵੇਗੀ। ਇਹ ਫੈਸਲਾ 16 ਅਪਰੈਲ ਤੋਂ ਲਾਗੂ ਹੋਵੇਗਾ, ਜਿਸ ਦਿਨ ਬਜਟ ਪੇਸ਼ ਕੀਤਾ ਜਾਵੇਗਾ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੋਰਾਂਟੋ ਵਿੱਚ ਗੋਲੀਬਾਰੀ ਵਿੱਚ ਮਾਰੇ ਗਏ ਵਿਅਕਤੀ ਅਤੇ ਔਰਤ ਦੀ ਪੁਲਿਸ ਨੇ ਕੀਤੀ ਪਹਿਚਾਣ ਮਿਸਿਸਾਗਾ `ਚ ਲਾਪਤਾ 3 ਸਾਲਾ ਬੱਚੇ ਦੀ ਭਾਲ ਲਈ ਪੁਲਿਸ ਨੇ ਮੰਗੀ ਮਦਦ ਇਟੋਬੀਕੋਕ ਵਿੱਚ 3 ਵਾਹਨਾਂ ਦੀ ਟੱਕਰ ਦੌਰਾਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਪੀਲ ਪੁਲਿਸ ਨੇ 18 ਮੁਲਜ਼ਮ ਕੀਤੇ ਗ੍ਰਿਫਤਾਰ, 1.2 ਮਿਲੀਅਨ ਡਾਲਰ ਦੇ ਚੋਰੀ ਕੀਤੇ ਵਾਹਨ ਅਤੇ ਹਥਿਆਰ ਬਰਾਮਦ ਹੈਮਿਲਟਨ ਵਿੱਚ ਦੋ ਵਾਹਨਾਂ ਦੀ ਟੱਕਰ ਵਿੱਚ 1 ਵਿਅਕਤੀ ਦੀ ਮੌਤ, 3 ਜਖ਼ਮੀ ਨਾਰਥ ਯਾਰਕ `ਚ ਟੋਰਾਂਟੋ ਪੁਲਿਸ ਕਰੂਜਰ ਅਤੇ ਏਟੀਵੀ ਵਿਚਕਾਰ ਹੋਏ ਹਾਦਸੇ ਦੀ ਐੱਸ.ਆਈ.ਯੂ. ਕਰ ਰਹੀ ਜਾਂਚ ਟੋਰਾਂਟੋ ਦੀ ਔਰਤ `ਤੇ ਮਾਲਿਸ਼ ਦੌਰਾਨ ਤਸਵੀਰਾਂ ਲੈਣ ਤੋਂ ਬਾਅਦ ਗੁਪਤ ਰੂਪ ਤੋਂ ਦੇਖਣ ਦਾ ਦੋਸ਼ 10 ਹਜ਼ਾਰ ਕਰਮਚਾਰੀ ਕੰਮ `ਤੇ ਪਰਤੇ, ਮੰਗਲਵਾਰ ਨੂੰ ਦੁਕਾਨਾਂ ਦੁਬਾਰਾ ਖੁੱਲ੍ਹਣਗੀਆਂ : LCBO ਟੋਰਾਂਟੋ ਸ਼ਹਿਰ ਵਿੱਚ ਵਾਹਨ ਦੀ ਟੱਕਰ ਨਾਲ ਪੈਦਲ ਜਾ ਰਹੀ ਔਰਤ ਦੀ ਮੌਤ ਓਸ਼ਵਾ ਵਿੱਚ ਘਰ `ਤੇ ਹਮਲਾ ਕਰਨ ਵਾਲੇ 2 ਟੀਨੇਜ਼ਰ ਤੇ 2 ਬਾਲਿਗ ਗ੍ਰਿਫ਼ਤਾਰ