Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਕੈਨੇਡਾ

ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ

April 18, 2024 12:55 AM

ਓਟਵਾ, 17 ਅਪਰੈਲ (ਪੋਸਟ ਬਿਊਰੋ) : ਕੰਜ਼ਰਵੇਟਿਵ ਆਗੂ ਪਿਏਰ ਪੌਲੀਏਵਰ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਨੁਕਤਾਚੀਨੀ ਕਰਦਿਆਂ ਆਖਿਆ ਕਿ ਅੱਠ ਸਾਲ ਸੱਤਾ ਵਿੱਚ ਰਹਿਣ ਤੋਂ ਬਾਅਦ ਵੀ ਉਹ ਕਿਸੇ ਕੰਮ ਦੇ ਨਹੀਂ ਹਨ।
ਉਨ੍ਹਾਂ ਆਖਿਆ ਕਿ ਟਰੂਡੋ ਦੇ ਸ਼ਾਸਨਕਾਲ ਵਿੱਚ ਕਿਰਾਏ ਦੁੱਗਣੇ ਹੋ ਗਏ, ਮਾਰਗੇਜ ਪੇਅਮੈਂਟਸ ਤੇ ਡਾਊਨਪੇਅਮੈਂਟਸ ਦੇ ਭਾਅ ਵੱਧ ਗਏ ਜਦਕਿ ਰਿਕਾਰਡ ਤੋੜ ਘਾਟੇ ਕਾਰਨ ਵਿਆਜ਼ ਦਰਾਂ ਵਿੱਚ ਭਾਰੀ ਵਾਧਾ ਵੇਖਣ ਨੂੰ ਮਿਲਿਆ। ਇਨ੍ਹਾਂ ਕਾਰਨਾਂ ਕਰਕੇ ਕੈਨੇਡੀਅਨਜ਼ ਨੂੰ ਦੋ ਵਕਤ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋਇਆ ਪਿਆ ਹੈ। ਉਨ੍ਹਾਂ ਆਖਿਆ ਕਿ ਟਰੂਡੋ ਦੇ ਕੈਨੇਡਾ ਵਿੱਚ ਤੁਸੀਂ ਰਹਿਣਾ ਤਾਂ ਕੀ ਮਰਨਾ ਵੀ ਅਫੋਰਡ ਨਹੀਂ ਕਰ ਸਕਦੇ। ਨਿਊਫਾਊਂਡਲੈਂਡ ਐਂਡ ਲੈਬਰਾਡੌਰ ਦੀ ਮਿਸਾਲ ਦਿੰਦਿਆਂ ਪੌਲੀਏਵਰ ਨੇ ਆਖਿਆ ਕਿ ਹਸਪਤਾਲ ਦੇ ਬਾਹਰ 28 ਲਾਸ਼ਾਂ ਫਰੀਜ਼ਰ ਵਿੱਚ ਪਈਆਂ ਹਨ ਪਰ ਉਨ੍ਹਾਂ ਨੂੰ ਉੱਥੋਂ ਲਿਜਾਇਆ ਨਹੀਂ ਜਾ ਰਿਹਾ ਕਿਉਂਕਿ ਉਨ੍ਹਾਂ ਦੇ ਪਰਿਵਾਰ ਉਨ੍ਹਾਂ ਨੂੰ ਦਫਨਾਉਣਾ ਅਫੋਰਡ ਨਹੀਂ ਕਰ ਪਾ ਰਹੇ।
ਅੱਜ ਸਟੈਟੇਸਟਿਕਸ ਕੈਨੇਡਾ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਕਿ ਮਹਿੰਗਾਈ ਵਿੱਚ ਟਰੂਡੋ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਖਰਚਿਆਂ ਤੇ ਕਾਰਬਨ ਟੈਕਸ ਕਾਰਨ ਕੈਨੇਡੀਅਨਜ਼ ਦੀ ਜਿ਼ੰਦਗੀ ਬਦ ਤੋਂ ਬਦਤਰ ਹੋ ਗਈ ਹੈ। ਟਰੂਡੋ ਦੇ ਆਰਥਿਕ ਕੁਪ੍ਰਬੰਧਾਂ ਕਰਕੇ ਕੈਨੇਡਾ ਵਿੱਚ ਮਹਿੰਗਾਈ ਐਨੀ ਵੱਧ ਗਈ ਹੈ। ਇੱਥੋਂ ਤੱਕ ਕਿ ਮਾਰਗੇਜ ਇੰਟਰਸਟ ਕੌਸਟ ਹੀ 25 ਫੀ ਸਦੀ ਤੋਂ ਟੱਪ ਗਈ ਹੈ ਤੇ ਗੈਸ ਦੀਆਂ ਕੀਮਤਾਂ 4·5 ਫੀ ਸਦੀ ਤੱਕ ਉੱਪਰ ਚਲੀਆਂ ਗਈਆਂ ਹਨ।
ਪੌਲੀਏਵਰ ਨੇ ਆਖਿਆ ਕਿ ਟਰੂਡੋ ਨੂੰ ਇਹ ਸਮਝ ਨਹੀਂ ਆਉਂਦਾ ਕਿ ਜੇ ਤੁਸੀਂ ਕਿਸਾਨਾਂ ਉੱਤੇ ਟੈਕਸ ਲਾਵੋਂਗੇ ਤਾਂ ਖਾਣਾ ਕੌਣ ਪ੍ਰੋਡਿਊਸ ਕਰੇਗਾ। ਇੱਥੇ ਹੀ ਬੱਸ ਨਹੀਂ ਕਾਰਬਨ ਟੈਕਸ ਦਾ ਸੇਕ ਉਨ੍ਹਾਂ ਟਰੱਕਰਜ਼ ਨੂੰ ਵੀ ਲੱਗੇਗਾ ਜਿਹੜੇ ਫੂਡ ਸਿ਼ੱਪ ਕਰਦੇ ਹਨ, ਗਰੌਸਰਜ਼ ਜਿਹੜੇ ਫੂਡ ਵੇਚਦੇ ਹਨ ਤੇ ਉਹ ਪਰਿਵਾਰ ਜਿਹੜੇ ਫੂਡ ਖਰੀਦਦੇ ਹਨ ਸਾਰੇ ਹੀ ਇਸ ਕਾਰਬਨ ਟੈਕਸ ਦੀ ਚਪੇਟ ਵਿੱਚ ਆਉਣਗੇ। ਇਹ ਉਨ੍ਹਾਂ ਸਾਰੇ ਕੈਨੇਡੀਅਨਜ਼ ਨੂੰ ਵੀ ਪ੍ਰਭਾਵਿਤ ਕਰੇਗਾ ਜਿਹੜੇ ਕੁੱਝ ਵੇਚਦੇ ਜਾਂ ਖਰੀਦਦੇ ਹਨ।
ਇਸ ਦੇ ਨਤੀਜੇ ਵਜੋਂ ਬੈਂਕ ਆਫ ਕੈਨੇਡਾ ਨੂੰ ਆਪਣੀਆਂ ਵਿਆਜ਼ ਦਰਾਂ ਵੱਧ ਰੱਖਣੀਆਂ ਪੈਣਗੀਆਂ। ਇਸ ਤੋਂ ਸਾਫ ਹੁੰਦਾ ਹੈ ਕਿ ਟਰੂਡੋ ਨੂੰ ਕਿਸੇ ਦੀ ਨਹੀਂ ਪਈ ਤੇ ਉਹ ਕਿਸੇ ਬਾਰੇ ਨਹੀਂ ਸੋਚ ਰਹੇ। ਪੌਲੀਏਵਰ ਨੇ ਆਖਿਆ ਕਿ ਕੰਜ਼ਰਵੇਟਿਵ ਉਸ ਸੂਰਤ ਵਿੱਚ ਹੀ ਬਜਟ ਦਾ ਸਮਰਥਨ ਕਰਨਗੇ ਜੇ ਟਰੂਡੋ ਸਰਕਾਰ ਕਿਸਾਨਾਂ ਤੇ ਫੂਡ ਤੋਂ ਟੈਕਸ ਹਟਾਉਣ ਲਈ ਬਿੱਲ ਸੀ 234 ਨੂੰ ਉਸ ਦੇ ਅਸਲ ਰੂਪ ਵਿੱਚ ਪਾਸ ਕਰੇ, ਘਰਾਂ ਦਾ ਨਿਰਮਾਣ ਕਰੇ ਤੇ ਵਿਆਜ਼ ਦਰਾ ਤੇ ਮਹਿੰਗਾਈ ਨੂੰ ਘੱਟ ਕਰੇ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦ ਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਦਾ ਵੱਡਾ ਬਿਆਨ: ਕਿਹਾ- ਖਾਲਿਸਤਾਨੀਆਂ ਨੇ ਦੇਸ਼ ਨੂੰ ਕੀਤਾ ਪ੍ਰਦੂਸਿ਼ਤ ਬੈਂਕ ਆਫ ਕੈਨੇਡਾ ਨੇ ਵਿਆਜ ਦਰ ਵਿੱਚ ਕੀਤੀ ਕਟੌਤੀ ਕਨਾਟਾ `ਚ ਟ੍ਰੈਫਿਕ ਰੋਕਣ ਤੋਂ ਬਾਅਦ G1 ਚਾਲਕ `ਤੇ ਲੱਗੇ ਚਾਰਜਿਜ ਟਰੂਡੋ, ਫਰੀਲੈਂਡ ਅਤੇ ਜਗਮੀਤ ਸਿੰਘ ਨੂੰ ਜਾਨੋਂ ਮਾਰਨੇ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਦੋ ਵਿਅਕਤੀ ਦੋਸ਼ੀ ਪਾਏ ਗਏ਼ ਇੰਗਲਿਸ਼ ਬੇ ਵਿੱਚ ਇਕ ਹੋਰ ਔਰਤ ਮ੍ਰਿਤਕ ਮਿਲੀ 2024 ਵਿੱਚ ਹੁਣ ਤੱਕ ਓਟਵਾ ਵਿੱਚ 900 ਵਾਹਨ ਹੋਏ ਚੋਰੀ ਹੋਏ 23 ਸਾਲਾ ਡਰਾਈਵਰ `ਤੇ ਪੈਰੀ ਸਾਊਂਡ ਕੋਲ ਭਿਆਨਕ ਹਾਦਸੇ ਵਿੱਚ ਚਾਰਜਿਜ਼ ਲਗਾਏ, ਹਾਦਸੇ ਵਿਚ ਤਿੰਨ ਲੋਕਾਂ ਦੀ ਹੋ ਗਈ ਸੀ ਮੌਤ ਦੋ-ਤਿਹਾਈ ਕੈਨੇਡੀਅਨਜ਼ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਿਆਜ ਦਰਾਂ ਵਿੱਚ ਕਮੀ ਦੀ ਜ਼ਰੂਰਤ : ਸਰਵੇ