Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹ
 
ਪੰਜਾਬ

ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ

April 18, 2024 12:43 PM

ਅੰਮ੍ਰਿਤਸਰ, 18 ਅਪ੍ਰੈਲ (ਪੋਸਟ ਬਿਊਰੋ): ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ’ਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੇ ਚੋਣ ਮੁਹਿੰਮ ਨੂੰ ਪਰਵਾਸੀ ਭਾਈਚਾਰੇ ਵੱਲੋਂ ਪੂਰਨ ਸਮਰਥਨ ਮਿਲ ਰਿਹਾ ਹੈ। ਅੱਜ ਫ਼ਤਿਹਗੜ੍ਹ ਚੂੜੀਆਂ ਰੋਡ ਵਿਖੇ ਪੰਚਾਇਤ ਵਿਚ ਭਾਜਪਾ ਆਗੂ ਅਨੁਜ ਭੰਡਾਰੀ ਵੱਲੋਂ ਪ੍ਰਵਾਸੀ ਭਾਈਚਾਰੇ ਦੀ ਇਕ ਚੋਣ ਰੈਲੀ ਕਰਵਾਈ ਗਈ।
ਪ੍ਰਵਾਸੀ ਭਾਈਚਾਰੇ ਲੋਕਾਂ ਦੇ ਪ੍ਰਧਾਨ ਰਾਮਦਾਸ ਅਤੇ ਰਾਮ ਬਾਲਕ ਨੇ ਤਰਨਜੀਤ ਸਿੰਘ ਸੰਧੂ ਨੂੰ ਦੱਸਿਆ ਕਿ ਉਨ੍ਹਾਂ ਤੋਂ ਲੀਡਰ ਵੋਟ ਮੰਗਣ ਤਾਂ ਜ਼ਰੂਰ ਆਉਂਦੇ ਹਨ ਪਰ ਬਾਅਦ ਵਿਚ ਕਦੀ ਉਨ੍ਹਾਂ ਦੀ ਸਾਰ ਨਹੀਂ ਲਈ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਉਹ ਮਾੜੀਆਂ ਸੜਕਾਂ, ਸੀਵਰੇਜ, ਗੰਦੇ ਪਾਣੀ, ਪੀਣ ਯੋਗ ਸਾਫ਼ ਪਾਣੀ ਅਤੇ ਸਟਰੀਟ ਲਾਈਟ ਅਤੇ ਬਿਜਲੀ ਦੀ ਮਾੜੀ ਹਾਲਤ ਨਾਲ ਜੂਝਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਅੱਜ ਤਕ ਇਨ੍ਹਾਂ ਲੋਕਾਂ ਨੇ ਸਾਨੂੰ ਠਗਿਆ ਹੈ। ਪਰ ਸਾਨੂੰ ਤੁਹਾਡੇ ( ਤਰਨਜੀਤ ਸਿੰਘ ਸੰਧੂ) ਤੋਂ ਬੜੀਆਂ ਆਸਾਂ ਉਮੀਦਾਂ ਹਨ। ਸਾਨੂੰ ਪ੍ਰਧਾਨ ਮੰਤਰੀ ’ਤੇ ਵਿਸ਼ਵਾਸ ਹੈ। ਉਨ੍ਹਾਂ ਸਾਨੂੰ ਮੈਡੀਕਲ ਸਹੂਲਤਾਂ ਅਤੇ ਰੋਟੀ ਲਈ ਕਣਕ ਦਿੱਤੀ ਹੈ। ਇਸ ’ਤੇ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਫੋਕੇ ਵਾਅਦੇ ਨਹੀਂ ਤਕਨੀਕ, ਕੇਂਦਰ ਦੇ ਸਾਥ ਤੇ ਸਾਂਝੇ ਯਤਨਾਂ ਨਾਲ ਸਾਰੇ ਮਸਲੇ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦਾ ਇਹ ਕਾਫ਼ਲਾ ਅੰਮ੍ਰਿਤਸਰ ਦੇ ਪਿੰਡਾਂ ਤੇ ਸ਼ਹਿਰਾਂ ਦਾ ਕਾਇਆ ਕਲਪ ਕਰਨ ਲਈ ਵਚਨਬੱਧ ਹੈ। ਕਿਰਪਾਲ ਐਵੀਨਿਊ ਅੰਮ੍ਰਿਤਸਰ ਵਿਖੇ ਵੱਡੀ ਗਿਣਤੀ ਵਿੱਚ ਵਿੱਚ ਹੋਏ ਇਲਾਕਾ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕੀਤਾ ਅਤੇ ਇਲਾਕੇ ਦੇ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ। ਇਸ ਇੱਕਠ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀਆਂ ਬੀਬੀਆਂ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਅੱਜ ਸਾਡੀਆਂ ਮਾਤਾਵਾਂ, ਭੈਣਾਂ ਤੇ ਬੇਟੀਆਂ ਦੇਸ਼ ਦੇ ਭਵਿੱਖ ਦਾ ਫੈਸਲਾ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਅਤੇ ਜਾਗਰੂਕ ਹਨ। ਮੈਂ ਭਰੋਸਾ ਦੇਂਦਾ ਹਾਂ ਕਿ ਅਸੀਂ ਕਿਸੇ ਵੀ ਵਰਗ ਜਾਂ ਇਲਾਕੇ ਨੂੰ ਵਿਕਾਸ ਅਤੇ ਤਰੱਕੀ ਤੋਂ ਵਾਂਝਾ ਨਹੀਂ ਰਹਿਣ ਦੇਵਾਂਗੇ। ਸੰਧੂ ਸਮੁੰਦਰੀ ਨੇ ਕਿਹਾ ਕਿ ਅਜ਼ਾਦੀ ਹਾਸਲ ਕਰਨ ਸਮੇਂ ਅੰਮ੍ਰਿਤਸਰ ਹਰ ਪੱਖੋਂ ਦੇਸ਼ ਦੇ 10 ਚੁਣਵੇਂ ਸ਼ਹਿਰਾਂ ’ਚ ਆਉਂਦਾ ਸੀ, ਪਰ ਅੱਜ ਸ਼ਹਿਰ ਦੀ ਹਾਲਤ ਕਿਸੇ ਤੋਂ ਛੁਪਿਆ ਨਹੀਂ ਰਿਹਾ। ਉਨ੍ਹਾਂ ਕਿਹਾ ਉਹ ਕਿਸੇ ਵੀ ਇਲਜਾਮਬਾਜ਼ੀ ਦੀ ਸਿਆਸਤ ’ਚ ਵਿਸ਼ਵਾਸ ਨਹੀਂ ਰੱਖਦਾ ਫਿਰ ਵੀ ਸਵਾਲ ਪੈਦਾ ਹੁੰਦਾ ਹੈ ਕਿ ਪਿਛਲੇ 7 ਸ਼ਾਲਾਂ ਤੋਂ ਇੱਥੋਂ ਦੀ ਨੁਮਾਇੰਦਗੀ ਕਰਨ ਵਾਲਿਆਂ ਨੇ ਸ਼ਹਿਰ ਲਈ ਕੀ ਕੀਤਾ? ਉਨ੍ਹਾਂ ਕਿਹਾ ਕਿ ਦ੍ਰਿੜ੍ਹਤਾ ਨਾਲ ਕਹਿੰਦਾ ਹਾਂ ਕਿ ਮੈਂ ਤੁਹਾਨੂੰ ਨਤੀਜੇ ਦਿਆਂਗਾ। ਇਹ ਸੁਣਦਿਆਂ ਹੀ ਪ੍ਰਵਾਸੀ ਭਾਈਚਾਰੇ ਨੇ ਵੀ ਆਪਣੇ ਪਨ ਦਾ ਇਜ਼ਹਾਰ ਕੀਤਾ ਅਤੇ ਐਲਾਨ ਕੀਤਾ ਕਿ ਜੇ ਇਹ ਗਲ ਹੈ ਤਾਂ ਪ੍ਰਵਾਸੀ ਭਾਈਚਾਰੇ ਦਾ ਹਰੇਕ ਮੈਂਬਰ ਅੱਜ ਤੋਂ ਤੁਹਾਡਾ ਹੋਇਆ। ਸਰਦਾਰ ਸੰਧੂ ਨੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਭਵਿਖ ਅਤੇ ਹੱਲ ਦੀਆਂ ਅਸੀਮ ਸੰਭਾਵਨਾਵਾਂ ’ਤੇ ਚਰਚਾ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ