Welcome to Canadian Punjabi Post
Follow us on

02

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਕੈਨੇਡਾ

ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ

April 18, 2024 10:46 PM

ਓਟਵਾ, 18 ਅਪਰੈਲ (ਪੋਸਟ ਬਿਊਰੋ) : ਕੰਜ਼ਰਵੇਟਿਵ ਆਗੂ ਪਿਏਰ ਪੌਲੀਏਵਰ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਫਾਰਮਾਕੇਅਰ ਸਬੰਧੀ ਲਿਆਂਦੇ ਜਾਣ ਵਾਲੇ ਬਿੱਲ ਨਾਲ ਕੰਮ ਵਾਲੀ ਥਾਂ ਉੱਤੇ ਹੈਲਥ ਕਵਰੇਜ ਉੱਤੇ ਪਾਬੰਦੀ ਲਾ ਦਿੱਤੀ ਜਾਵੇਗੀ। ਇਸ ਦਾ ਸਖ਼ਤ ਨੋਟਿਸ ਲੈਂਦਿਆਂ ਫੈਡਰਲ ਸਿਹਤ ਮੰਤਰੀ ਨੇ ਆਖਿਆ ਕਿ ਪੌਲੀਏਵਰ ਲੋਕਾਂ ਦੇ ਮਨਾਂ ਵਿੱਚ ਖਾਹਮਖਾਹ ਦਾ ਡਰ ਬਿਠਾ ਰਹੇ ਹਨ, ਇਸ ਬਿੱਲ ਨਾਲ ਅਜਿਹਾ ਕੁੱਝ ਵੀ ਨਹੀਂ ਹੋਣ ਵਾਲਾ ਸਗੋਂ ਲੋਕਾਂ ਦੀ ਮਦਦ ਹੋਵੇਗੀ।
ਇੱਕ ਇੰਟਰਵਿਊ ਵਿੱਚ ਪੌਲੀਏਵਰ ਨੇ ਫਾਰਮਾਕੇਅਰ ਬਿੱਲ ਉੱਤੇ ਨਿਸ਼ਾਨਾ ਸਾਧਦਿਆਂ ਆਖਿਆ ਕਿ ਇਸ ਬਿੱਲ ਦੇ ਆਉਣ ਨਾਲ ਕੈਨੇਡੀਅਨਜ਼ ਲਈ ਪ੍ਰਾਈਵੇਟ ਇੰਸ਼ੋਰੈਂਸ ਦਾ ਬਦਲ ਨਹੀਂ ਬਚੇਗਾ।ਪੌਲੀਏਵਰ ਨੇ ਆਖਿਆ ਕਿ ਟਰੂਡੋ ਸਰਕਾਰ ਇਸ ਨਾਲ ਵਰਕਪਲੇਸ ਵਾਲੇ ਪਲੈਨ ਦੀ ਥਾਂ ਫੈਡਰਲ ਸਰਕਾਰ ਦਾ ਪਲੈਨ ਲਾਗੂ ਕਰ ਦੇਵੇਗੀ। ਉਨ੍ਹਾਂ ਆਖਿਆ ਕਿ ਆਮ ਲੋਕਾਂ ਨੂੰ ਵਰਕਪਲੇਸ ਡਰੱਗ ਕਵਰੇਜ ਉੱਤੇ ਪਾਬੰਦੀ ਲਾ ਕੇ ਲਿਬਰਲਾਂ ਦੇ ਇਸ ਬਿੱਲ ਦਾ ਸਹਾਰਾ ਲੈਣ ਲਈ ਮਜਬੂਰ ਹੋਣ ਵਾਲੇ ਕਿਸੇ ਵੀ ਪਲੈਨ ਦਾ ਉਹ ਸਮਰਥਨ ਨਹੀਂ ਕਰਨਗੇ।
ਇਸ ਉੱਤੇ ਪ੍ਰਤੀਕਿਰਿਆ ਕਰਦਿਆਂ ਫੈਡਰਲ ਸਿਹਤ ਮੰਤਰੀ ਮਾਰਕ ਹਾਲੈਂਡ ਨੇ ਆਖਿਆ ਕਿ ਪੌਲੀਏਵਰ ਦੀਆਂ ਅਜਿਹੀਆਂ ਟਿੱਪਣੀਆਂ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਵਾਲੀਆਂ ਹਨ। ਬਿੱਲ ਸੀ-64 ਰਾਹੀਂ ਸਰਕਾਰ ਦਾ ਪ੍ਰਾਈਵੇਟ ਮੈਡੀਕਲ ਇੰਸ਼ੋਰੈਂਸ ਬਦਲ ਨੂੰ ਨਿਯੰਤਰਿਤ ਕਰਨ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਆਖਿਆ ਕਿ ਇਹ ਮਾੜੀ ਗੱਲ ਹੈ ਕਿ ਪਿਏਰ ਪੌਲੀਏਵਰ ਚਾਹੁੰਦੇ ਹਨ ਕਿ ਮਹਿਲਾਵਾਂ ਯੂਨੀਵਰਸਲ ਗਰਭਨਿਰੋਧਕ ਦਵਾਈਆਂ ਤੱਕ ਪਹੁੰਚ ਨਾ ਕਰ ਸਕਣ ਤੇ ਡਾਇਬਟੀਜ਼ ਦੇ ਮਰੀਜ਼ਾਂ ਨੂੰ ਉਹ ਮੈਡੀਕਲ ਮਦਦ ਨਾ ਮਿਲ ਸਕੇ ਜਿਹੜੀ ਉਨ੍ਹਾਂ ਨੂੰ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਜੇ ਤੁਸੀਂ ਇਸ ਬਿੱਲ ਦਾ ਵਿਰੋਧ ਕਰਨਾ ਚਾਹੁੰਦੇ ਹੋ ਤਾਂ ਕੋਈ ਮਾੜੀ ਗੱਲ ਨਹੀਂ ਹੈ ਪਰ ਕਿਸੇ ਨੂੰ ਵੀ ਝੂਠ ਬੋਲ ਕੇ ਲੋਕਾਂ ਦੇ ਮਨਾਂ ਵਿੱਚ ਡਰ ਨਹੀਂ ਬਿਠਾਉਣਾ ਚਾਹੀਦਾ।ਹਾਲੈਂਡ ਨੇ ਆਖਿਆ ਕਿ ਪਬਲਿਕ ਪ੍ਰੋਗਰਾਮ ਦੇ ਨਾਲ ਨਾਲ ਪ੍ਰਾਈਵੇਟ ਇੰਸ਼ੋਰੈਂਸ ਵੀ ਚੱਲਦੀ ਰਹੇਗੀ।
ਜਿ਼ਕਰਯੋਗ ਹੈ ਕਿ ਇਸ ਬਿੱਲ ਨੂੰ ਨੈਸ਼ਨਲ ਫਾਰਮਾਕੇਅਰ ਪ੍ਰੋਗਰਾਮ ਤਹਿਤ ਲਿਆਂਦਾ ਗਿਆ ਤੇ ਇਸ ਲਈ ਪ੍ਰੋਵਿੰਸਾਂ ਨਾਲ ਪੂਰੀ ਗੱਲਬਾਤ ਵੀ ਕੀਤੀ ਗਈ ਤੇ ਇਸ ਤਹਿਤ ਸੱਭ ਤੋਂ ਪਹਿਲਾਂ ਡਾਇਬਟੀਜ਼ ਦੇ ਮਰੀਜ਼ਾਂ ਨੂੰ ਰਾਹਤ ਦੇਣ ਤੇ ਗਰਭਨਿਰੋਧਕ ਦਵਾਈਆਂ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। 16 ਅਪਰੈਲ ਨੂੰ ਪੇਸ਼ ਕੀਤੇ ਗਏ ਬਜਟ ਵਿੱਚ ਇਸ ਬਿੱਲ ਤਹਿਤ ਮੁੱਢਲੀ ਕਵਰੇਜ ਲਈ 1·5 ਬਿਲੀਅਨ ਡਾਲਰ ਪਾਸੇ ਰੱਖੇ ਗਏ ਹਨ। ਹਾਊਸ ਆਫ ਕਾਮਨਜ਼ ਵਿੱਚ ਫਾਰਮਾਕੇਅਰ ਬਿੱਲ ਉੱਤੇ ਦੂਜੀ ਰੀਡਿੰਗ ਚੱਲ ਰਹੀ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੰਜ਼ਰਵੇਟਿਵ ਆਗੂ ਪੀਅਰੇ ਪੋਇਲੀਵਰ ਨੇ ਡਾਊਨਟਾਊਨ ਟੋਰਾਂਟੋ ਦੇ ਨਾਥਨ ਫਿਲਿਪਸ ਸਕੁਏਅਰ ਵਿੱਚ ਖਾਲਸਾ ਦਿਵਸ ਸਮਾਰੋਹ ਵਿੱਚ ਹਾਜ਼ਰੀ ਲਗਵਾਈ ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼