Welcome to Canadian Punjabi Post
Follow us on

02

May 2024
ਬ੍ਰੈਕਿੰਗ ਖ਼ਬਰਾਂ :
ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੱਕ ਪਹੁੰਚੇ ਫੌਜ ਦੇ ਜਵਾਨ ਤੇ ਸੇਵਾਦਾਰ, ਬਰਫ ਦੇ ਢੇਰ ਪਾਸੇ ਕਰਕੇ ਬਣਾਏ ਰਾਹ ਪ੍ਰਵਾਸੀਆਂ ਨੇ ਅਮਰੀਕਾ ਨੂੰ ਮਜ਼ਬੂਤ ਬਣਾਇਆ, ਚੀਨ ਅਤੇ ਭਾਰਤ ਪ੍ਰਵਾਸੀਆਂ ਨੂੰ ਨਫ਼ਰਤ ਕਰਦੇ ਹਨ : ਬਾਇਡਨ
 
ਪੰਜਾਬ

ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ

April 19, 2024 11:52 AM

-ਸਵੀਪ ਗਤੀਵਿਧੀਆਂ ਅਤੇ ਸਰਵੇਲੈਂਸ ਟੀਮਾਂ ਨੂੰ ਪੂਰੀ ਤਨਦੇਹੀ ਨਾਲ ਡਿਊਟੀਆਂ ਨਿਭਾਉਣ ਲਈ ਕੀਤੇ ਹੁਕਮ
ਫ਼ਰੀਦਕੋਟ 19 ਅਪ੍ਰੈਲ (ਪੋਸਟ ਬਿਊਰੋ): ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ/ਨੋਡਲ ਅਫਸਰਾਂ ਨਾਲ ਰੀਵਿਊ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਮਾਹੌਲ ਵਿਚ ਚੋਣਾਂ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਸਮੂਹ ਅਧਿਕਾਰੀ ਆਪਸੀ ਤਾਲਮੇਲ ਅਤੇ ਸਮਰਪਿਤ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ। ਲੋਕਾਂ ਨੂੰ ਆਪਣੀ ਵੋਟ ਦੀ ਸਹੀ ਵਰਤੋਂ ਅਤੇ ਮਹੱਤਤਾ ਬਾਰੇ ਜਾਣੂ ਕਰਵਾਉਣ ਲਈ ਸਵੀਪ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਦਿਆਂ ਉਨ੍ਹਾਂ ਕਿਹਾ ਕਿ ਹਰੇਕ ਵੋਟਰ ਆਪਣੀ ਵੋਟ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ, ਭੈਅ, ਲਾਲਚ ਤੋਂ ਕਰੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਸਾਰੇ ਅਧਿਕਾਰੀ ਪਹਿਲਾਂ ਤੋਂ ਹੀ ਅਗੇਤੇ ਪ੍ਰਬੰਧ ਯਕੀਨੀ ਬਣਾ ਲੈਣ।
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਘੱਟ ਤੋ ਘੱਟ 05 ਮਾਡਲ ਪਿੰਕ ਬੂਥ, ਮਾਡਲ ਬੂਥ ਅਤੇ ਇੱਕ ਪੀ.ਡਬਲਿਊ.ਡੀ. ਪੋਲਿੰਗ ਬੂਥ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋ ਰਹੀਆ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੰਗ ਵੋਟਰਾਂ ਦੀਆਂ ਵੱਧ ਤੋ ਵੱਧ ਵੋਟਾ ਬਣਵਾਈਆਂ ਜਾਣ। ਇਸ ਸਬੰਧੀ ਸਕੂਲ/ਕਾਲਜਾਂ ਮੁਖੀਆਂ ਨਾਲ ਤਾਲਮੇਲ ਕਰਕੇ ਸਕੂਲ/ਕਾਲਜਾਂ ਵਿੱਚ ਪੜਨ ਵਾਲੇ ਨੌਜਵਾਨਾ ਦੀਆਂ ਵੋਟਾਂ ਬਣ ਚੁੱਕੀਆਂ ਹਨ ਸਬੰਧੀ ਸਰਟੀਫਿਕੇਟ ਲਿਆ ਜਾਵੇ । ਜੇਕਰ ਵੋਟਾਂ ਨਹੀ ਬਣੀਆਂ ਹਨ ਜਾਂ ਘੱਟ ਬਣੀਆਂ ਹਨ ਤਾਂ ਤੁਰੰਤ ਬੀ.ਐਲ.ਓਜ਼ ਵੱਲੋਂ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀਆਂ ਵੱਲੋਂ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇ ਤਾਂ ਜੋ ਕੋਈ ਵੀ ਅਣਸੁਖਾਂਵੀ ਘਟਨਾ ਨਾ ਵਾਪਰੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਜਗਜੀਤ ਸਿੰਘ, ਐਸ.ਡੀ.ਐਮ,ਫ਼ਰੀਦਕੋਟ ਵਰੁਣ ਕੁਮਾਰ, ਐੱਸ.ਡੀ.ਐੱਮ. ਕੋਟਕਪੂਰਾ ਵੀਰਪਾਲ ਕੌਰ, ਐਸ.ਡੀ.ਐਮ. ਜੈਤੋ ਪ੍ਰਲੀਨ ਕੌਰ, ਡੀ.ਪੀ.ਆਰ.ਓ. ਫਰੀਦਕੋਟ ਗੁਰਦੀਪ ਸਿੰਘ ਮਾਨ, ਹਰਜਿੰਦਰ ਕੌਰ, ਤਹਿਸੀਲਦਾਰ (ਚੋਣ) ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਦਾ ਰਾਜਗੁਰੂ ਨਗਰ ਵਿਖੇ ਫੁੱਲਾਂ ਦੀ ਵਰਖਾ ਨਾਲ ਬਾਵਾ, ਜੱਸੋਵਾਲ ਅਤੇ ਜੰਗੀ ਨੇ ਕੀਤਾ ਸਵਾਗਤ 'ਜਾਗ ਭੈਣੇ ਜਾਗ' ਮੁਹਿੰਮ ਤਹਿਤ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਪਿੰਡਾਂ ਦੀਆਂ ਔਰਤਾਂ ਨੂੰ ਦੱਸੇਗਾ ਵੋਟ ਦੀ ਮਹੱਤਤਾ ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁੱਕਵੇਂ ਮਾਹੌਲ ਦੀ ਸਿਰਜਣਾ ਕਰੇਗਾ : ਸੁਖਬੀਰ ਸਿੰਘ ਬਾਦਲ ਜਗਰਾਉਂ 'ਚ ਬਾਇਓ ਗੈਸ ਫੈਕਟਰੀ ਲਗਾਉਣ ਖਿਲਾਫ ਲੋਕਾਂ ਦਾ ਵਿਰੋਧ, ਅਧਿਕਾਰੀਆਂ ਨੂੰ ਕੀਤੀ ਨਿਰਮਾਣ ਰੋਕਣ ਦੀ ਮੰਗ ਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ