Welcome to Canadian Punjabi Post
Follow us on

02

May 2024
ਬ੍ਰੈਕਿੰਗ ਖ਼ਬਰਾਂ :
ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੱਕ ਪਹੁੰਚੇ ਫੌਜ ਦੇ ਜਵਾਨ ਤੇ ਸੇਵਾਦਾਰ, ਬਰਫ ਦੇ ਢੇਰ ਪਾਸੇ ਕਰਕੇ ਬਣਾਏ ਰਾਹ ਪ੍ਰਵਾਸੀਆਂ ਨੇ ਅਮਰੀਕਾ ਨੂੰ ਮਜ਼ਬੂਤ ਬਣਾਇਆ, ਚੀਨ ਅਤੇ ਭਾਰਤ ਪ੍ਰਵਾਸੀਆਂ ਨੂੰ ਨਫ਼ਰਤ ਕਰਦੇ ਹਨ : ਬਾਇਡਨ
 
ਪੰਜਾਬ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ

April 19, 2024 12:03 PM

-ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ
- ਨਵੇਂ ਵੋਟਰ 4 ਮਈ 2024 ਤੱਕ ਬਣਾ ਸਕਦੇ ਹਨ ਆਪਣੀ ਵੋਟ
- ਵੋਟਰ ਆਪਣੀ ਵੋਟ ਪਾਉਣ ਲਈ ਆਧਾਰ ਕਾਰਡ ਸਮੇਤ 12 ਚੋਣਵੇਂ ਦਸਤਾਵੇਜ਼ਾਂ ਦੀ ਕਰ ਸਕਦੇ ਹਨ ਵਰਤੋਂ
ਚੰਡੀਗੜ੍ਹ, 19 ਅਪ੍ਰੈਲ (ਗਿਆਨ ਸਿੰਘ): ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਬਣਾਉਣ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਤੇ ਉਨ੍ਹਾਂ ਦੇ ਕੀਮਤੀ ਸੁਝਾਅ ਲੈਣ ਲਈ ਆਪਣੀ ਕਿਸਮ ਦੀ ਪਹਿਲਕਦਮੀ ਤਹਿਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ 'ਟਾਕ ਟੂ ਯੂਅਰ ਸੀ.ਈ.ਓ. ਪੰਜਾਬ' ਵਿਸ਼ੇ ਤਹਿਤ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਪੰਜਾਬ ਦੇ ਲੋਕਾਂ ਨਾਲ ਰਾਬਤਾ ਬਣਾਇਆ।

ਇਸ ਸੈਸ਼ਨ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦੇ ਜਵਾਬ ਦਿੱਤੇ ਅਤੇ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਉਨ੍ਹਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਬੰਧੀ ਕਮਿਸ਼ਨ ਨੂੰ ਰਿਪੋਰਟ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀ ਵੋਟ ਪ੍ਰਤੀਸ਼ਤਤਾ 65.96 ਫੀਸਦ ਰਹੀ ਸੀ ਅਤੇ ਹੁਣ ਲੋਕ ਸਭਾ ਚੋਣਾਂ 2024 ਦੌਰਾਨ ਇਹ ਟੀਚਾ 70 ਫੀਸਦ ਮਿੱਥਿਆ ਗਿਆ ਹੈ। ਸਿਬਿਨ ਸੀ ਨੇ ਇਹ ਵੀ ਦੱਸਿਆ ਕਿ ਨੌਜਵਾਨ ਵੋਟਰ ਆਪਣੀ ਵੋਟ 4 ਮਈ, 2024 ਤੱਕ ਬਣਾ ਸਕਦੇ ਹਨ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਹੁਣ ਤੱਕ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਮਿਸ਼ਨ ਨੂੰ ਸੀ-ਵਿਜਲ ਐਪ 'ਤੇ 1059 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 733 ਸਹੀ ਪਾਈਆਂ ਗਈਆਂ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 100 ਮਿੰਟਾਂ ਦੇ ਅੰਦਰ-ਅੰਦਰ 689 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਸੀ-ਵਿਜਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸਿ਼ਕਾਇਤ ਸੇਵਾ ਪੋਰਟਲ (ਐਨ.ਜੀ.ਐਸ.ਪੀ.) ਰਾਹੀਂ ਉਲੰਘਣਾਵਾਂ ਦੀ ਰਿਪੋਰਟ ਕਰਨ ਦੀ ਅਪੀਲ ਕੀਤੀ।

ਪੰਜਾਬ ਵਿਚ ਪੋਲਿੰਗ ਦੌਰਾਨ ਗਰਮੀ ਤੋਂ ਰਾਹਤ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਵੋਟਰਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਦੇਣ ਲਈ ਪੋਲਿੰਗ ਸਟੇਸ਼ਨਾਂ ਵਿਖੇ ਮਿੱਠੇ ਜਲ (ਛਬੀਲ) ਦਾ ਪ੍ਰਬੰਧ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਵੋਟਰਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਹਰੇਕ ਪੋਲਿੰਗ ਸਟੇਸ਼ਨ 'ਤੇ ਵਾਟਰ ਕੂਲਰ, ਪੱਖੇ, ਬੈਠਣ ਦਾ ਪ੍ਰਬੰਧ ਅਤੇ ਸ਼ੈੱਡ ਹੋਣਗੇ। ਜੇਕਰ ਵੋਟ ਪਾਉਣ ਲਈ ਕਤਾਰ ਵਿੱਚ 10 ਤੋਂ ਵੱਧ ਲੋਕ ਲੱਗੇ ਹੋਣਗੇ ਤਾਂ ਬੈਠਣ ਲਈ ਕੁਰਸੀ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਬੱਚਿਆਂ ਲਈ ਵਿਸ਼ੇਸ਼ ਕਰੈੱਚ ਰੂਮ, ਬਿਰਧਾਂ ਅਤੇ ਗਰਭਵਤੀ ਔਰਤਾਂ ਲਈ ਵੱਖਰੀਆਂ ਕਤਾਰਾਂ ਅਤੇ ਹਰੇਕ ਪੋਲਿੰਗ ਸਟੇਸ਼ਨ 'ਤੇ ਘੱਟੋ-ਘੱਟ ਇੱਕ ਵੀਲਚੇਅਰ ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਪੋਲਿੰਗ ਸਟਾਫ਼ ਨੂੰ ਮੈਡੀਕਲ ਕਿੱਟਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।

ਹਥਿਆਰ ਜਮ੍ਹਾਂ ਕਰਵਾਉਣ ਬਾਰੇ ਪੁੱਛੇ ਸਵਾਲ ਦੇ ਸਬੰਧ ਵਿਚ ਸਿਬਿਨ ਸੀ ਨੇ ਕਿਹਾ ਕਿ ਇਹ ਹਰ ਕਿਸੇ ਲਈ ਲਾਜ਼ਮੀ ਨਹੀਂ ਹੈ ਅਤੇ ਲੋਕ ਆਪਣੇ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਅਸਲਾ ਰੱਖਣ ਦਾ ਕਾਰਨ ਦੱਸ ਕੇ ਇਸਦੀ ਛੋਟ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਮਾਮਲਿਆਂ ਦੀ ਸਮੀਖਿਆ ਲਈ ਹਰੇਕ ਜਿ਼ਲ੍ਹੇ ਵਿਚ ਪਹਿਲਾਂ ਹੀ ਇਕ-ਇੱਕ ਕਮੇਟੀ ਦਾ ਗਠਨ ਕੀਤਾ ਜਾ ਚੁੱਕਾ ਹੈ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਮਹਿਲਾ ਸਟਾਫ਼ ਨੂੰ ਉਨ੍ਹਾਂ ਦੇ ਘਰਾਂ ਨੇੜੇ ਚੋਣ ਡਿਊਟੀ 'ਤੇ ਤਾਇਨਾਤ ਕਰਨ ਦਾ ਵਿਸ਼ੇਸ਼ ਪ੍ਰਬੰਧ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਚੋਣ ਅਧਿਕਾਰੀ ਦੀ ਵੈੱਬਸਾਈਟ 'ਤੇ ਬੀ.ਐਲ.ਓਜ਼ ਦੀ ਸੂਚੀ ਉਪਲੱਬਧ ਕਰਵਾਈ ਗਈ ਹੈ।

ਆਨਲਾਈਨ ਵੋਟਿੰਗ ਦੀ ਸਹੂਲਤ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਿਬਿਨ ਸੀ ਨੇ ਵੋਟਰਾਂ ਨੂੰ ਦੱਸਿਆ ਕਿ ਅਜੇ ਤੱਕ ਭਾਰਤੀ ਚੋਣ ਕਮਿਸ਼ਨ ਵੱਲੋਂ ਅਜਿਹੀ ਕੋਈ ਸਹੂਲਤ ਨਹੀਂ ਦਿੱਤੀ ਗਈ ਹੈ ਅਤੇ ਇੱਥੋਂ ਤੱਕ ਕਿ 1600 ਦੇ ਕਰੀਬ ਰਜਿਸਟਰਡ ਐਨ.ਆਰ.ਆਈ. ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਸਬੰਧਤ ਪੋਲਿੰਗ ਸਟੇਸ਼ਨਾਂ 'ਤੇ ਹੀ ਜਾਣਾ ਪਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਆਪਣੀ ਵੋਟ ਪਾਉਣ ਲਈ ਵੋਟਰ ਕਾਰਡ ਤੋਂ ਇਲਾਵਾ ਆਧਾਰ ਕਾਰਡ, ਪੈਨ ਕਾਰਡ, ਡਰਾਈਵਿੰਗ ਲਾਇਸੰਸ, ਮਨਰੇਗਾ ਜੌਬ ਕਾਰਡ ਸਮੇਤ 12 ਚੋਣਵੇਂ ਦਸਤਾਵੇਜ਼ਾਂ ਦੀ ਵਰਤੋਂ ਕਰ ਸਕਦੇ ਹਨ।

ਸੁਰੱਖਿਆ ਪ੍ਰਬੰਧਾਂ ਬਾਰੇ ਗੱਲ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਸਰਹੱਦੀ ਇਲਾਕਿਆਂ ਅਤੇ ਪਛਾਣ ਕੀਤੇ ਗਏ ਸੰਵੇਦਨਸ਼ੀਲ ਪੋਲਿੰਗ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਪੁਲਿਸ ਤੋਂ ਇਲਾਵਾ ਅਰਧ ਸੈਨਿਕ ਬਲਾਂ ਦੀਆਂ 25 ਕੰਪਨੀਆਂ ਸੂਬੇ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਗਿਣਤੀ ਲੋੜ ਅਨੁਸਾਰ ਵਧਾਈ ਜਾ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਵੋਟਿੰਗ ਵਾਲੇ ਦਿਨ ਅਰਥਾਤ 1 ਜੂਨ ਨੂੰ ਸੂਬੇ ਭਰ ਦੇ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਵੈਬਕਾਸਟਿੰਗ ਯਕੀਨੀ ਬਣਾਈ ਜਾਵੇਗੀ। ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ 'ਤੇ ਤਿੱਖੀ ਨਜ਼ਰ ਰੱਖਣ ਲਈ ਫਲਾਇੰਗ ਸਕੁਐਡ ਵਹੀਕਲ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਪੂਰੀ ਤਰ੍ਹਾਂ ਸਰਗਰਮ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਦਾ ਰਾਜਗੁਰੂ ਨਗਰ ਵਿਖੇ ਫੁੱਲਾਂ ਦੀ ਵਰਖਾ ਨਾਲ ਬਾਵਾ, ਜੱਸੋਵਾਲ ਅਤੇ ਜੰਗੀ ਨੇ ਕੀਤਾ ਸਵਾਗਤ 'ਜਾਗ ਭੈਣੇ ਜਾਗ' ਮੁਹਿੰਮ ਤਹਿਤ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਪਿੰਡਾਂ ਦੀਆਂ ਔਰਤਾਂ ਨੂੰ ਦੱਸੇਗਾ ਵੋਟ ਦੀ ਮਹੱਤਤਾ ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁੱਕਵੇਂ ਮਾਹੌਲ ਦੀ ਸਿਰਜਣਾ ਕਰੇਗਾ : ਸੁਖਬੀਰ ਸਿੰਘ ਬਾਦਲ ਜਗਰਾਉਂ 'ਚ ਬਾਇਓ ਗੈਸ ਫੈਕਟਰੀ ਲਗਾਉਣ ਖਿਲਾਫ ਲੋਕਾਂ ਦਾ ਵਿਰੋਧ, ਅਧਿਕਾਰੀਆਂ ਨੂੰ ਕੀਤੀ ਨਿਰਮਾਣ ਰੋਕਣ ਦੀ ਮੰਗ ਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ