Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਕੈਨੇਡਾ

ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ

April 21, 2024 11:08 PM

ਓਟਵਾ, 21 ਅਪਰੈਲ (ਪੋਸਟ ਬਿਊਰੋ) : ਕੈਨੇਡੀਅਨਜ਼ ਨੂੰ ਇਹ ਖਤਰਾ ਖੜ੍ਹਾ ਹੋ ਗਿਆ ਹੈ ਕਿ ਆਰਟੀਫਿਸ਼ਲ ਇੰਟੈਲੀਜੈਂਸ ਕਾਰਨ ਉਨ੍ਹਾਂ ਦੀਆਂ ਨੌਕਰੀਆਂ ਖੁੱਸ ਸਕਦੀਆਂ ਹਨ। ਇਹੋ ਖ਼ਤਰਾ ਫੈਡਰਲ ਸਰਕਾਰ ਨੂੰ ਵੀ ਲੱਗ ਰਿਹਾ ਹੈ ਇਸੇ ਲਈ ਵਰਕਰਜ਼ ਦੀ ਸਕਿੱਲ ਟਰੇਨਿੰਗ ਲਈ ਸਰਕਾਰ ਵੱਲੋਂ 50 ਮਿਲੀਅਨ ਡਾਲਰ ਪਾਸੇ ਰੱਖੇ ਗਏ ਹਨ।
ਮੰਗਲਵਾਰ ਨੂੰ ਜਾਰੀ ਕੀਤੇ ਗਏ ਫੈਡਰਲ ਬਜਟ ਵਿੱਚ ਸਰਕਾਰ ਵੱਲੋਂ ਕੀਤੇ ਗਏ ਕਈ ਵਾਅਦਿਆਂ ਵਿੱਚੋਂ ਇੱਕ ਕੈਨੇਡਾ ਵਿੱਚ ਤਕਨਾਲੋਜੀ ਤੇ ਆਰਟੀਫਿਸ਼ਲ ਇੰਟੈਲੀਜੈਂਸ ਇੰਡਸਟਰੀ ਨੂੰ ਹੱਲਾਸ਼ੇਰੀ ਦੇਣ ਲਈ 2·3 ਬਿਲੀਅਨ ਡਾਲਰ ਰਾਖਵੇਂ ਰੱਖੇ ਜਾਣਾ ਵੀ ਮੁੱਖ ਸੀ। ਪਰ ਇਸ ਦੇ ਨਾਲ ਹੀ ਸਰਕਾਰ ਵੱਲੋਂ ਇਹ ਵਾਅਦਾ ਵੀ ਕੀਤਾ ਗਿਆ ਕਿ ਉਹ ਏਆਈ ਕਾਰਨ ਪ੍ਰਭਾਵਿਤ ਹੋਣ ਵਾਲੇ ਵਰਕਰਜ਼ ਦੀ ਮਦਦ ਲਈ ਅਗਲੇ ਚਾਰ ਸਾਲਾਂ ਵਿੱਚ 50 ਮਿਲੀਅਨ ਡਾਲਰ ਨਿਵੇਸ਼ ਕਰੇਗੀ। ਜਿਹੜੇ ਸੈਕਟਰਜ਼ ਤੇ ਕਮਿਊਨਿਟੀਜ਼ ਇਸ ਕਾਰਨ ਪ੍ਰਭਾਵਿਤ ਹੋਣਗੇ ਉਨ੍ਹਾਂ ਨੂੰ ਸੈਕਟੋਰਲ ਵਰਕਫੋਰਸ ਸੌਲੀਊਸ਼ਨਜ਼ ਪ੍ਰੋਗਰਾਮ ਰਾਹੀਂ ਨਵੀਂ ਸਕਿੱਲਜ਼ ਟਰੇਨਿੰਗ ਦਿੱਤੀ ਜਾਵੇਗੀ।
ਯੂਨੀਵਰਸਿਟੀ ਆਫ ਵਾਟਰਲੂ ਵਿੱਚ ਇਕਨੌਮਿਕਸ ਦੇ ਐਸੋਸਿਏਟ ਪ੍ਰੋਫੈਸਰ ਜੋਇਲ ਬਲਿਟ ਨੇ ਆਖਿਆ ਕਿ ਆਰਟੀਫਿਸ਼ਲ ਇੰਟੈਲੀਜੈਂਸ ਕਾਰਨ ਅਰਥਚਾਰੇ ਤੇ ਸਮਾਜ ਵਿੱਚ ਕਾਫੀ ਤਬਦੀਲੀਆਂ ਆਉਣ ਦੀ ਸੰਭਾਵਨਾ ਹੈ। ਕੁੱਝ ਨੌਕਰੀਆਂ ਖੁੱਸ ਜਾਣਗੀਆਂ ਜਦਕਿ ਕਈ ਹੋਰ ਨਵੀਆਂ ਨੌਕਰੀਆਂ ਪੈਦਾ ਵੀ ਹੋਣਗੀਆਂ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦ ਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰ ਭਾਰਤੀ ਮੂਲ ਦੇ ਕੈਨੇਡੀਅਨ ਸੰਸਦ ਮੈਂਬਰ ਚੰਦਰ ਆਰੀਆ ਦਾ ਵੱਡਾ ਬਿਆਨ: ਕਿਹਾ- ਖਾਲਿਸਤਾਨੀਆਂ ਨੇ ਦੇਸ਼ ਨੂੰ ਕੀਤਾ ਪ੍ਰਦੂਸਿ਼ਤ ਬੈਂਕ ਆਫ ਕੈਨੇਡਾ ਨੇ ਵਿਆਜ ਦਰ ਵਿੱਚ ਕੀਤੀ ਕਟੌਤੀ ਕਨਾਟਾ `ਚ ਟ੍ਰੈਫਿਕ ਰੋਕਣ ਤੋਂ ਬਾਅਦ G1 ਚਾਲਕ `ਤੇ ਲੱਗੇ ਚਾਰਜਿਜ ਟਰੂਡੋ, ਫਰੀਲੈਂਡ ਅਤੇ ਜਗਮੀਤ ਸਿੰਘ ਨੂੰ ਜਾਨੋਂ ਮਾਰਨੇ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਦੋ ਵਿਅਕਤੀ ਦੋਸ਼ੀ ਪਾਏ ਗਏ਼ ਇੰਗਲਿਸ਼ ਬੇ ਵਿੱਚ ਇਕ ਹੋਰ ਔਰਤ ਮ੍ਰਿਤਕ ਮਿਲੀ 2024 ਵਿੱਚ ਹੁਣ ਤੱਕ ਓਟਵਾ ਵਿੱਚ 900 ਵਾਹਨ ਹੋਏ ਚੋਰੀ ਹੋਏ 23 ਸਾਲਾ ਡਰਾਈਵਰ `ਤੇ ਪੈਰੀ ਸਾਊਂਡ ਕੋਲ ਭਿਆਨਕ ਹਾਦਸੇ ਵਿੱਚ ਚਾਰਜਿਜ਼ ਲਗਾਏ, ਹਾਦਸੇ ਵਿਚ ਤਿੰਨ ਲੋਕਾਂ ਦੀ ਹੋ ਗਈ ਸੀ ਮੌਤ ਦੋ-ਤਿਹਾਈ ਕੈਨੇਡੀਅਨਜ਼ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਿਆਜ ਦਰਾਂ ਵਿੱਚ ਕਮੀ ਦੀ ਜ਼ਰੂਰਤ : ਸਰਵੇ