Welcome to Canadian Punjabi Post
Follow us on

03

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਪੰਜਾਬ

ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ

April 22, 2024 10:23 AM

-ਯੋਗਿੰਦਰ ਸਿੰਘ ਨੇ ਕੀਤਾ ਪਹਿਲਾ ਸਥਾਨ ਹਾਸਿਲ
ਫਰੀਦਕੋਟ, 22 ਅਪ੍ਰੈਲ (ਗਿਆਨ ਸਿੰਘ): ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿੱਖੇ ਅੱਜ ਕੰਧ ਪੱਤ੍ਰਿਕਾ ਮੁਕਾਬਲੇ ਕਰਵਾਏ ਗਏ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕਾਲਜ ਯੂਨਿਟ ਦੇ ਕਨਵੀਨਰ ਡਾ. ਗਗਨਦੀਪ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਅਪ੍ਰੈਲ ਮਹੀਨੇ ਦੀ ਕੰਧ ਪੱਤ੍ਰਿਕਾ ਦਾ ਵਿਸ਼ਾ ਵਿਸਾਖੀ ਅਤੇ ਖਾਲਸਾ ਪੰਥ ਦੀ ਸਾਜਨਾ ਨਾਲ ਸੰਬਧਿਤ ਸੀ।
ਉਨ੍ਹਾਂ ਦੱਸਿਆ ਕਿ ਕੰਧ ਪੱਤ੍ਰਿਕਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਊਰਜਾ ਨੂੰ ਚੰਗੇ ਪਾਸੇ ਲਾਉਣ ਦੇ ਨਾਲ ਨਾਲ ਸਿੱਖ ਇਤਿਹਾਸ ਬਾਰੇ ਜਾਣਕਾਰੀ ਦੇਣਾ ਹੈ। ਇਸ ਮੁਕਾਬਲੇ ਵਿੱਚ ਵੱਖ ਵੱਖ ਵਿਭਾਗਾਂ ਦੇ 20 ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋ. ਸੁਖਜੀਤ ਸਿੰਘ ਨੇ ਨਤੀਜੇ ਘੋਸ਼ਿਤ ਕਰਦੇ ਹੋਏ ਦੱਸਿਆ ਕਿ ਯੋਗਿੰਦਰ ਸਿੰਘ ਨੇ ਪਹਿਲਾ, ਖੁਸ਼ਮੀਤ ਕੌਰ ਅਤੇ ਲਵਜੋਤ ਕੌਰ ਨੇ ਦੂਜਾ ਸਥਾਨ ਅਤੇ ਪਿੰਕੀ ਨਿਸ਼ਾਦ ਨੇ ਤੀਜਾ ਸਥਾਨ ਹਾਸਿਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਸ਼੍ਰੀ ਰਾਜੇਸ਼ ਕੁਮਾਰ, ਯੂਥ ਕੋਆਰਡੀਨੇਟਰ ਡਾ.ਰਾਜੇਸ਼ ਮੋਹਨ ਅਤੇ ਡਾ. ਪੂਜਾ ਭੱਲਾ ਨੇ ਮੈਡਲ ਪਾ ਕੇ ਸਨਮਾਨਿਤ ਕੀਤਾ।
ਇਸ ਮੌਕੇ ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਨਾਲ, ਜਿੱਥੇ ਬੱਚਿਆਂ ਦੀ ਸਮੁੱਚੀ ਸ਼ਖ਼ਸੀਅਤ ਵਿੱਚ ਨਿਖਾਰ ਆਵੇਗਾ, ਉੱਥੇ ਨਾਲ ਹੀ ਉਨ੍ਹਾ ਨੂੰ ਭਾਰਤ ਦੇ ਇਤਿਹਾਸ ਬਾਰੇ ਜਾਣਕਾਰੀ ਵੀ ਪ੍ਰਾਪਤ ਹੋਵੇਗੀ। ਉਨ੍ਹਾਂ ਨੇ ਵਿਦਿਆਰਥੀਆ ਨੂੰ ਅਜਿਹੇ ਪ੍ਰੋਗਰਾਮਾਂ ਵਿੱਚ ਵੱਧ-ਚੜ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆ ਦੀ ਹੌਂਸਲਾ ਅਫਜ਼ਾਈ ਲਈ ਪ੍ਰੋ. ਪਵਨ ਵਾਲੀਆ, ਪ੍ਰੋ. ਵਰਿੰਦਰ ਮੱਕੜ, ਪ੍ਰੋ. ਸੁਖਜੀਤ, ਪ੍ਰੋ. ਕਿਰਨ ਬਾਲਾ, ਡਾ. ਕੁਲਵਿੰਦਰ ਕੌਰ ਵਿਸ਼ੇਸ਼ ਰੂਪ ਵਿਚ ਹਾਜ਼ਰ ਸਨ। ਅੰਤ ਵਿੱਚ ਡਾ. ਗਗਨਦੀਪ ਕੌਰ ਨੇ ਸਭ ਦਾ ਧੰਨਵਾਦ ਕੀਤਾ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਦਾ ਰਾਜਗੁਰੂ ਨਗਰ ਵਿਖੇ ਫੁੱਲਾਂ ਦੀ ਵਰਖਾ ਨਾਲ ਬਾਵਾ, ਜੱਸੋਵਾਲ ਅਤੇ ਜੰਗੀ ਨੇ ਕੀਤਾ ਸਵਾਗਤ 'ਜਾਗ ਭੈਣੇ ਜਾਗ' ਮੁਹਿੰਮ ਤਹਿਤ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਪਿੰਡਾਂ ਦੀਆਂ ਔਰਤਾਂ ਨੂੰ ਦੱਸੇਗਾ ਵੋਟ ਦੀ ਮਹੱਤਤਾ ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁੱਕਵੇਂ ਮਾਹੌਲ ਦੀ ਸਿਰਜਣਾ ਕਰੇਗਾ : ਸੁਖਬੀਰ ਸਿੰਘ ਬਾਦਲ ਜਗਰਾਉਂ 'ਚ ਬਾਇਓ ਗੈਸ ਫੈਕਟਰੀ ਲਗਾਉਣ ਖਿਲਾਫ ਲੋਕਾਂ ਦਾ ਵਿਰੋਧ, ਅਧਿਕਾਰੀਆਂ ਨੂੰ ਕੀਤੀ ਨਿਰਮਾਣ ਰੋਕਣ ਦੀ ਮੰਗ ਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ