Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ

April 23, 2024 11:23 AM

- ਪੁਲਿਸ ਟੀਮਾਂ ਵੱਲੋਂ ਮੈਗਜ਼ੀਨ ਅਤੇ 4 ਜਿ਼ੰਦਾ ਕਾਰਤੂਸਾਂ ਸਮੇਤ ਆਧੁਨਿਕ ਆਟੋਮੈਟਿਕ ਚੀਨੀ ਪਿਸਤੌਲ ਬਰਾਮਦ
-ਗਿ੍ਰਫਤਾਰ ਦੋਸ਼ੀ ਲਵਪ੍ਰੀਤ ਪਾਕਿ ਆਧਾਰਿਤ ਕਾਰਕੁਨਾਂ ਲਈ ਕੰਮ ਕਰ ਰਿਹਾ ਸੀ: ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ, 23 ਅਪ੍ਰੈਲ (ਗਿਆਨ ਸਿੰਘ): ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਪਾਕਿਸਤਾਨ ਆਧਾਰਤ ਇੱਕ ਅੱਤਵਾਦੀ ਮਾਡਿਊਲ ਨਾਲ ਜੁੜੇ ਇੱਕ ਮੈਂਬਰ ਦੀ ਗਿ੍ਰਫਤਾਰੀ ਨਾਲ ਸਰਹੱਦ ਪਾਰ ਕਾਰਕੁਨਾਂ ਵੱਲੋਂ ਯੋਜਨਾਬੱਧ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲ ਦਿੱਤਾ ਹੈ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅੰਮਿ੍ਰਤਸਰ ਦੇ ਪਿੰਡ ਉਧੋ ਨੰਗਲ ਦੇ ਲਵਪ੍ਰੀਤ ਸਿੰਘ ਉਰਫ ਪਿਚੋ ਵਜੋਂ ਹੋਈ ਹੈ। ਪੁਲੀਸ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਮੈਗਜ਼ੀਨ ਅਤੇ ਚਾਰ ਜਿੰਦਾ ਕਾਰਤੂਸਾਂ ਸਮੇਤ ਇੱਕ .30 ਬੋਰ ਦਾ ਆਟੋਮੈਟਿਕ ਚੀਨੀ ਪਿਸਤੌਲ ਵੀ ਬਰਾਮਦ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀਆਂ ਪੁਲਿਸ ਟੀਮਾਂ ਨੇ ਰਾਮਾ ਮੰਡੀ ਦੇ ਇਲਾਕੇ ’ਚ ਵਿਸ਼ੇਸ਼ ਨਾਕਾ ਲਗਾਇਆ ਅਤੇ ਦੋਸ਼ੀ ਵਿਅਕਤੀ ਦੇ ਕਬਜ਼ੇ ’ਚੋਂ ਅਤਿ ਆਧੁਨਿਕ ਆਟੋਮੈਟਿਕ ਪਿਸਤੌਲ ਬਰਾਮਦ ਕਰਕੇ ਉਸ ਨੂੰ ਗਿ੍ਰਫਤਾਰ ਕਰ ਲਿਆ।
ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਰਫਤਾਰ ਮੁਲਜ਼ਮ ਲਵਪ੍ਰੀਤ ਪਾਕਿਸਤਾਨ ਆਧਾਰਤ ਕਾਰਕੁਨਾਂ ਲਈ ਕੰਮ ਕਰ ਰਿਹਾ ਸੀ, ਜਿਨ੍ਹਾਂ ਨੇ ਸਮਾਜ ਵਿੱਚ ਡਰ ਅਤੇ ਅਸ਼ਾਂਤੀ ਪੈਦਾ ਕਰਨ ਲਈ ਜੰਮੂ-ਕਸ਼ਮੀਰ ਖੇਤਰ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦਾ ਕੰਮ ਉਸ ਨੂੰ ਸੌਂਪਿਆ ਹੋਇਆ ਸੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮ ਨੇ ਪਾਕਿ ਅਧਾਰਤ ਕਾਰਕੁਨਾਂ ਨੇ ਦੁਬਈ ਰਾਹੀਂ ਗਿ੍ਰਫਾਤਰ ਦੋਸ਼ੀ ਦੇ ਬੈਂਕ ਖਾਤੇ ਵਿੱਚ ਪੈਸੇ ਜਮਹਾ ਕਰਵਾਏ ਸਨ ਅਤੇ ਦੋਸ਼ੀ ਵੱਲੋਂ ਸਰਹੱਦ ਪਾਰੋਂ ਭੇਜਿਆ ਗਿਆ ਪਿਸਤੌਲ ਸਮੇਤ ਅਸਲਾ ਜੰਮੂ-ਕਸ਼ਮੀਰ ਦੇ ਸਾਂਬਾ ਇਲਾਕੇ ਤੋਂ ਪ੍ਰਾਪਤ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮਿ੍ਰਤਸਰ ਵਿਖੇ ਐਫਆਈਆਰ ਨੰਬਰ 25 ਮਿਤੀ 22.04.2024 ਨੂੰ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ