Welcome to Canadian Punjabi Post
Follow us on

06

May 2024
ਬ੍ਰੈਕਿੰਗ ਖ਼ਬਰਾਂ :
ਕਜ਼ਾਕਿਸਤਾਨ ਦੇ ਸਾਬਕਾ ਮੰਤਰੀ ਨੇ ਆਪਣੀ ਪਤਨੀ ਦਾ ਕੀਤਾ ਕਤਲ ਭਾਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ: ਨਿੱਝਰ ਕਤਲ ਕੇਸ 'ਚ ਗ੍ਰਿਫ਼ਤਾਰੀ ਉਨ੍ਹਾਂ ਦਾ ਅੰਦਰੂਨੀ ਮਾਮਲਾਬ੍ਰਾਜ਼ੀਲ ਵਿਚ ਭਾਰੀ ਮੀਂਹ ਤੇ ਹੜ੍ਹ ਕਾਰਨ 58 ਮੌਤਾਂ, 70 ਹਜ਼ਾਰ ਲੋਕ ਬੇਘਰਸੋਨੇ ਦੀ ਤਸਕਰੀ ਮਾਮਲੇ `ਚ ਫੜ੍ਹੀ ਗਈ ਅਫ਼ਗਾਨ ਡਿਪਲੋਮੈਟ ਨੇ ਦਿੱਤਾ ਅਸਤੀਫਾ, ਕੱਪੜਿਆਂ ਵਿੱਚ ਲੁਕਾਇਆ ਸੀ 25 ਕਿਲੋ ਸੋਨਾਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾ
 
ਕੈਨੇਡਾ

ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ

April 24, 2024 09:06 AM

ਓਟਵਾ, 24 ਅਪਰੈਲ (ਪੋਸਟ ਬਿਊਰੋ) : 2020 ਦੇ ਅੰਤ ਤੋਂ ਲੈ ਕੇ ਹੁਣ ਤੱਕ ਵੈਕਸੀਨਜ਼ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਜਾਂ ਮਾਰੇ ਗਏ ਲੋਕਾਂ ਦੀ ਮਦਦ ਲਈ ਫੈਡਰਲ ਸਰਕਾਰ ਵੱਲੋਂ 36·4 ਮਿਲੀਅਨ ਡਾਲਰ ਹੋਰ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਇਹ ਪ੍ਰੋਗਰਾਮ ਉਸ ਸਮੇਂ ਐਲਾਨਿਆ ਗਿਆ ਸੀ ਜਦੋਂ ਕੋਵਿਡ-19 ਦੇ ਸ਼ੌਟਸ ਪਹਿਲੀ ਵਾਰੀ ਜਨਤਾ ਨੂੰ ਦੇਣੇ ਸ਼ੁਰੂ ਕੀਤੇ ਗਏ ਸਨ। ਹੈਲਥ ਕੈਨੇਡਾ ਵੱਲੋਂ ਮਨਜੂ਼ਰੀ ਪ੍ਰਾਪਤ ਵੈਕਸੀਨਜ਼ ਕਾਰਨ ਮਾੜੇ ਢੰਗ ਨਾਲ ਪ੍ਰਭਾਵਿਤ ਹੋਏ ਲੋਕਾਂ ਨੂੰ ਸਰਕਾਰ ਵੱਲੋਂ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਸੀ। ਪ੍ਰੋਗਰਾਮ ਦੇ ਪਹਿਲੇ ਪੰਜ ਸਾਲਾਂ ਲਈ ਲਿਬਰਲਾਂ ਨੇ 75 ਮਿਲੀਅਨ ਡਾਲਰ ਰਾਖਵੇਂ ਰੱਖੇ।
ਹੁਣ ਤੱਕ ਪ੍ਰਾਈਵੇਟ ਫਰਮ, ਜਿਸ ਨੂੰ ਓਕਸਾਰੋ ਆਖਿਆ ਜਾਂਦਾ ਹੈ, ਇਸ ਪ੍ਰੋਗਰਾਮ ਨੂੰ ਚਲਾਉਣ ਲਈ 56·2 ਮਿਲੀਅਨ ਡਾਲਰ ਸਰਕਾਰ ਕੋਲੋਂ ਹਾਸਲ ਕਰ ਚੁੱਕੀ ਹੈ। ਇਸ ਦੇ ਨਾਲ ਹੀ ਇਸ ਫਰਮ ਵੱਲੋਂ ਕਿਊਬਿਕ ਤੋਂ ਬਾਹਰ ਜਾਇਜ਼ ਦਾਅਵਾ ਕਰਨ ਵਾਲਿਆਂ ਨੂੰ ਵੀ ਪੈਸੇ ਦਿੱਤੇ ਜਾਂਦੇ ਰਹੇ ਹਨ।ਦਸੰਬਰ ਤੱਕ ਇਸ ਫਰਮ ਵੱਲੋਂ ਮੁਆਵਜ਼ੇ ਵਜੋਂ 11·2 ਮਿਲੀਅਨ ਡਾਲਰ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਜਿ਼ਕਰਯੋਗ ਹੈ ਕਿ ਕਿਊਬਿਕ ਦਾ ਆਪਣਾ ਵੈਕਸੀਨ ਇੰਜਰੀ ਕੰਪਨਸੇਸ਼ਨ ਪ੍ਰੋਗਰਾਮ ਹੈ ਜਿਹੜਾ 1985 ਤੋਂ ਚੱਲ ਰਿਹਾ ਹੈ ਤੇ ਜਦੋਂ ਫੈਡਰਲ ਪ੍ਰੋਗਰਾਮ ਲਾਂਚ ਕੀਤਾ ਗਿਆ ਸੀ ਤਾਂ ਕਿਊਬਿਕ ਨੂੰ 7·75 ਮਿਲੀਅਨ ਡਾਲਰ ਹਾਸਲ ਹੋਏ ਸਨ।
ਅਗਲੇ ਦੋ ਸਾਲਾਂ ਲਈ ਇਸ ਪ੍ਰੋਗਰਾਮ ਨੂੰ ਚਲਾਉਣ ਵਾਸਤੇ ਲਿਬਰਲ ਸਰਕਾਰ ਨੇ ਓਕਸਾਰੋ ਲਈ 36 ਮਿਲੀਅਨ ਡਾਲਰ ਹੋਰ ਰਾਖਵੇਂ ਰੱਖੇ ਹਨ। ਅਜਿਹਾ ਪਿਛਲੇ ਹਫਤੇ ਪੇਸ਼ ਕੀਤੇ ਗਏ ਬਜਟ ਦੌਰਾਨ ਕੀਤਾ ਗਿਆ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੰਜ਼ਰਵੇਟਿਵ ਆਗੂ ਪੀਅਰੇ ਪੋਇਲੀਵਰ ਨੇ ਡਾਊਨਟਾਊਨ ਟੋਰਾਂਟੋ ਦੇ ਨਾਥਨ ਫਿਲਿਪਸ ਸਕੁਏਅਰ ਵਿੱਚ ਖਾਲਸਾ ਦਿਵਸ ਸਮਾਰੋਹ ਵਿੱਚ ਹਾਜ਼ਰੀ ਲਗਵਾਈ ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼