Welcome to Canadian Punjabi Post
Follow us on

05

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਭਾਰਤ

ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼

April 25, 2024 12:47 PM

ਨਵੀਂ ਦਿੱਲੀ, 25 ਅਪ੍ਰੈਲ (ਪੋਸਟ ਬਿਊਰੋ): ਚੋਣ ਕਮਿਸ਼ਨ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਣਾਂ 'ਤੇ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸਿ਼ਕਾਇਤਾਂ 'ਤੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 77 ਤਹਿਤ ਜਾਰੀ ਕੀਤਾ ਗਿਆ ਹੈ।
ਚੋਣ ਕਮਿਸ਼ਨ ਦੇ ਚੋਣ ਪੈਨਲ ਨੇ ਇਹ ਨੋਟਿਸ ਕਾਂਗਰਸ ਅਤੇ ਭਾਜਪਾ ਵੱਲੋਂ ਇੱਕ-ਦੂਜੇ ਖਿਲਾਫ਼ ਕੀਤੀਆਂ ਸਿ਼ਕਾਇਤਾਂ ਦੇ ਆਧਾਰ ’ਤੇ ਜਾਰੀ ਕੀਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਕਮਿਸ਼ਨ ਨੇ ਸਟਾਰ ਪ੍ਰਚਾਰਕਾਂ ਦੀ ਬਜਾਏ ਪਾਰਟੀ ਪ੍ਰਧਾਨਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਪ੍ਰਧਾਨ ਮੰਤਰੀ ਮੋਦੀ ਭਾਜਪਾ ਦੇ ਸਟਾਰ ਪ੍ਰਚਾਰਕ ਹਨ ਅਤੇ ਰਾਹੁਲ ਗਾਂਧੀ ਕਾਂਗਰਸ ਦੇ। ਇਸ ਸੰਦਰਭ ਵਿੱਚ, ਚੋਣ ਕਮਿਸ਼ਨ ਪਾਰਟੀ ਪ੍ਰਧਾਨਾਂ ਨੂੰ ਉਨ੍ਹਾਂ ਦੇ ਭਾਸ਼ਣਾਂ ਲਈ ਜਿ਼ੰਮੇਵਾਰ ਠਹਿਰਾਇਆ ਗਿਆ ਹੈ। ਕਮਿਸ਼ਨ ਨੇ ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੋਂ 29 ਅਪ੍ਰੈਲ ਨੂੰ ਸਵੇਰੇ 11 ਵਜੇ ਤੱਕ ਜਵਾਬ ਮੰਗਿਆ ਹੈ।
ਪੀਐਮ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਣਾਂ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਦੀ ਸਿ਼ਕਾਇਤ ਚੋਣ ਕਮਿਸ਼ਨ ਨੂੰ ਕੀਤੀ ਗਈ ਸੀ। ਸਿ਼ਕਾਇਤ 'ਚ ਕਿਹਾ ਗਿਆ ਹੈ ਕਿ ਇਹ ਆਗੂ ਧਰਮ, ਜਾਤ, ਭਾਈਚਾਰੇ ਅਤੇ ਭਾਸ਼ਾ ਦੇ ਆਧਾਰ 'ਤੇ ਲੋਕਾਂ ਨੂੰ ਵੰਡਣ ਅਤੇ ਨਫ਼ਰਤ ਫੈਲਾਉਣ ਦਾ ਕੰਮ ਕਰ ਰਹੇ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੱਕ ਪਹੁੰਚੇ ਫੌਜ ਦੇ ਜਵਾਨ ਤੇ ਸੇਵਾਦਾਰ, ਬਰਫ ਦੇ ਢੇਰ ਪਾਸੇ ਕਰਕੇ ਬਣਾਏ ਰਾਹ ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲ ਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀ ਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕ ਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲ ਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ ਬਿਹਾਰ 'ਚ ਹਵਾ 'ਚ ਉਲਝਿਆ ਅਮਿਤ ਸ਼ਾਹ ਦਾ ਹੈਲੀਕਾਪਟਰ, ਪਾਇਲਟ ਨੇ ਕੀਤਾ ਕੰਟਰੋਲ