Welcome to Canadian Punjabi Post
Follow us on

07

May 2024
 
ਕੈਨੇਡਾ

ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ

April 26, 2024 10:14 AM

ਓਟਵਾ, 26 ਅਪਰੈਲ (ਪੋਸਟ ਬਿਊਰੋ) : ਕੈਨੇਡਾ ਵਿੱਚ ਇੰਟਰਨੈਸ਼ਨਲ ਸਟੂਡੈਂਟਸ ਤੇ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ (ਪੀਜੀਡਬਲਿਊਪੀ) ਹੋਲਡਰਜ਼ ਦੇ ਭਵਿੱਖ ਨੂੰ ਲੈ ਕੇ ਚਿੰਤਤ ਕਈ ਅਹਿਮ ਸਿੱਖ ਜਥੇਬੰਦੀਆਂ ਨੇ ਫੈਡਰਲ ਸਰਕਾਰ ਤੋਂ ਇਸ ਪਾਸੇ ਸੁਧਾਰ ਕਰਨ ਦੀ ਮੰਗ ਕੀਤੀ ਹੈ।

ਇਮੀਗ੍ਰੇਸ਼ਨ ਮੰਤਰੀ ਮਾਰਕ ਮਿੱਲਰ ਨੂੰ ਲਿਖੇ ਖੁੱਲ੍ਹੇ ਪੱਤਰ ਵਿੱਚ ਇਨ੍ਹਾਂ ਜਥੇਬੰਦੀਆਂ ਨੇ ਇੰਟਰਨੈਸ਼ਨਲ ਸਟੂਡੈਂਟਸ ਦੀ ਸਫਲਤਾ ਤੇ ਭਲਾਈ ਲਈ ਕੁੱਝ ਸੁਧਾਰ ਜਲਦ ਤੋਂ ਜਲਦ ਕਰਨ ਦੀ ਮੰਗ ਉੱਤੇ ਜ਼ੋਰ ਦਿੱਤਾ।ਇਸ ਪੱਤਰ ਉੱਤੇ ਵਰਲਡ ਸਿੱਖ ਆਰਗੇਨਾਈਜੇ਼ਸ਼ਨ ਆਫ ਕੈਨੇਡਾ, ਓਨਟਾਰੀਓ ਗੁਰਦੁਆਰਾਜ਼ ਕਮੇਟੀ, ਖਾਲਸਾ ਏਡ ਕੈਨੇਡਾ ਤੇ ਇੰਟਰਨੈਸ਼ਨਲ ਸਿੱਖ ਸਟੂਡੈਂਟਸ ਐਸੋਸਿਏਸ਼ਨ ਦੇ ਆਗੂਆਂ ਨੇ ਸਾਈਨ ਕੀਤੇ। ਇਸ ਵਿੱਚ ਉਨ੍ਹਾਂ ਇੰਟਰਨੈਸ਼ਨਲ ਵਿਦਿਆਰਥੀਆਂ ਨੂੰ ਦਰਪੇਸ਼ ਦਿੱਕਤਾਂ ਦਾ ਖੁਲਾਸਾ ਕੀਤਾ ਹੈ।

ਇਸ ਪੱਤਰ ਵਿੱਚ ਲਿਖਿਆ ਹੈ ਕਿ 2024 ਵਿੱਚ ਪੀਜੀਡਬਲਿਊਪੀਜ਼ ਦੇ ਮੁੱਕ ਜਾਣ ਨਾਲ ਪੀਜੀਡਬਲਿਊਪੀ ਹੋਲਡਰਜ਼ ਲਈ ਨਵਾਂ ਸੰਕਟ ਖੜ੍ਹਾ ਹੋ ਜਾਵੇਗਾ।ਇਸ ਵਿੱਚ ਪਟੀਸ਼ਨ ਈ-4454 ਦਾ ਸਮਰਥਨ ਵੀ ਕੀਤਾ ਗਿਆ। ਇਮੀਗ੍ਰੇਸ਼ਨ ਸਿਸਟਮ ਵਿੱਚ ਆਈ ਅਸਥਿਰਤਾ ਤੇ ਪਾਲਿਸੀ ਵਿੱਚ ਆਈ ਤਬਦੀਲੀ, ਪ੍ਰੋਸੈਸਿੰਗ ਲਈ ਲੰਮਾਂ ਸਮਾਂ ਲੱਗਣ, ਅਰਜ਼ੀਆਂ ਦੀ ਪ੍ਰਕਿਰਿਆ ਵਿੱਚ ਅਸਥਿਰਤਾ ਕਾਰਨ ਇੰਟਰਨੈਸ਼ਨਲ ਸਟੂਡੈਂਟਸ ਪਰੇਸ਼ਾਨ ਹਨ। ਇਸ ਦੌਰਾਨ ਕੌਮਾਂਤਰੀ ਵਿਦਿਆਰਥੀਆਂ ਨਾਲ ਹੋ ਰਹੇ ਵਿਤਕਰੇ, ਉਨ੍ਹਾਂ ਨੂੰ ਤੰਗ ਪਰੇਸ਼ਾਨ ਕਰਨ ਦੀ ਕਵਾਇਦ ਬੰਦ ਕਰਨ ਦੀ ਵੀ ਮੰਗ ਕੀਤੀ ਗਈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿਚ ਸੁਧਾਰ ਅਫਸਰ ਬਣੀ ਪੰਜਾਬ ਦੀ ਬੇਟੀ ਕੰਜ਼ਰਵੇਟਿਵ ਆਗੂ ਪੀਅਰੇ ਪੋਇਲੀਵਰ ਨੇ ਡਾਊਨਟਾਊਨ ਟੋਰਾਂਟੋ ਦੇ ਨਾਥਨ ਫਿਲਿਪਸ ਸਕੁਏਅਰ ਵਿੱਚ ਖਾਲਸਾ ਦਿਵਸ ਸਮਾਰੋਹ ਵਿੱਚ ਹਾਜ਼ਰੀ ਲਗਵਾਈ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ