Welcome to Canadian Punjabi Post
Follow us on

14

May 2024
ਬ੍ਰੈਕਿੰਗ ਖ਼ਬਰਾਂ :
ਹਾਈਵੇ 'ਤੇ ਬੰਦੂਕ ਲਹਿਰਾਉਂਦੇ ਹੋਏ ਨੱਚ ਰਹੀ ਸੀ ਲੜਕੀ, ਵਾਇਰਲ ਵੀਡੀਓ ਦੇਖ ਲੋਕ ਭੜਕੇਬੀਬੀ ਜਗੀਰ ਕੌਰ ਦੀ ਠੋਡੀ ਨੂੰ ਛੂਹਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਦੀ ਵੀਡੀਓ ਦਾ ਲਿਆ ਨੋਟਿਸ, ਰਿਪੋਰਟ ਤਲਬਟੋਰਾਂਟੋ ਪੁਲਿਸ ਨੇ 5 ਮਿਲੀਅਨ ਡਾਲਰ ਦੀਆਂ ਚੋਰੀ ਹੋਈਆਂ ਘੜੀਆਂ ਬਰਾਮਦ ਕੀਤੀਆਂਡਾਊਨਟਾਊਨ ਟੋਰਾਂਟੋ 'ਚ ਵਿਅਕਤੀ ਦੀ ਗਰਦਨ ਕੱਟੀ, ਸ਼ੱਕੀ ਫਰਾਰਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਰੱਦਇੰਡੋਨੇਸ਼ੀਆ 'ਚ ਹੜ੍ਹ ਨੇ ਮਚਾਈ ਤਬਾਹੀ, 37 ਲੋਕਾਂ ਦੀ ਮੌਤਪਾਕਿਸਤਾਨ ਵਾਲੇ ਪੰਜਾਬ 'ਚ ਪੁਲਿਸ ਨੇ ਚਾਰ ਅੱਤਵਾਦੀਆਂ ਨੂੰ ਕੀਤਾ ਢੇਰਮਾਲਦੀਵ ਨੂੰ ਤੋਹਫ਼ੇ `ਚ ਮਿਲੇ ਜਹਾਜ਼ ਨਹੀਂ ਹੋ ਰਹੇ ਅਪਰੇਟ, ਭਾਰਤ ਤੋਂ ਬੁਲਾਇਆ ਤਕਨੀਕੀ ਸਿਖਲਾਈ ਸਟਾਫ
 
ਪੰਜਾਬ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

April 28, 2024 01:52 PM
* ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ

ਚੰਡੀਗੜ੍ਹ, 28 ਅਪਰੈਲ(ਗਿਆਨ  ਸਿੰਘ) : ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, 'ਮੁੱਖ ਚੋਣ ਅਧਿਕਾਰੀ, ਪੰਜਾਬ' ਦੀ ਸ਼ੁਰੂਆਤ ਕੀਤੀ ਹੈ।

    ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਮਹੱਤਵਪੂਰਨ ਤਰੀਕਾਂ, ਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਹ ਚੈਨਲ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ।

     ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤੋਂ ਜਾਰੀ ਯਤਨਾਂ ਦਾ ਹਿੱਸਾ ਹੈ। ਸਿਬਿਨ ਸੀ ਨੇ ਦੱਸਿਆ ਕਿ ਜਾਣਕਾਰੀ ਅਤੇ ਹੋਰ ਗਤੀਵਿਧੀਆਂ ਦਾ ਪ੍ਰਸਾਰ ਕਰਨ ਅਤੇ ਵੋਟਰਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਇਸ ਤੋਂ ਪਹਿਲਾਂ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਗਿਆ ਹੈ ਅਤੇ "ਫੇਸਬੁੱਕ ਲਾਈਵ" ਸੈਸ਼ਨ ਵੀ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ @TheCEOPunjab ਹੈਂਡਲ ਨਾਲ ਫੇਸਬੁੱਕ, ਐਕਸ, ਇੰਸਟਾਗ੍ਰਾਮ ਅਤੇ ਯੂਟਿਊਬ ਚੈਨਲ ਵੀ ਚਲਾਏ ਜਾ ਰਹੇ ਹਨ।

 ਸਿਬਿਨ ਸੀ ਨੇ ਵਟਸਐਪ ਵਰਤਣ ਵਾਲਿਆਂ ਨੂੰ ਲੋਕ ਸਭਾ ਚੋਣਾਂ 2024 ਬਾਰੇ ਨਿਯਮਤ ਅਤੇ ਪ੍ਰਮਾਣਿਕ ਅੱਪਡੇਟ ਪ੍ਰਾਪਤ ਕਰਨ ਲਈ ਅਧਿਕਾਰਤ ਚੈਨਲ ਨਾਲ ਜੁੜਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਟਸਐਪ ਵਰਤਣ ਵਾਲਿਆਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਇਸ ਚੈਨਲ ਦੀ ਜਾਣਕਾਰੀ ਨੂੰ ਹੋਰ ਸਮੂਹਾਂ ਵਿੱਚ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਹੈ।
 
Have something to say? Post your comment
ਹੋਰ ਪੰਜਾਬ ਖ਼ਬਰਾਂ
ਬੀਬੀ ਜਗੀਰ ਕੌਰ ਦੀ ਠੋਡੀ ਨੂੰ ਛੂਹਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਦੀ ਵੀਡੀਓ ਦਾ ਲਿਆ ਨੋਟਿਸ, ਰਿਪੋਰਟ ਤਲਬ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ 314ਵਾਂ ਇਤਿਹਾਸਿਕ ਫਤਿਹ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਰਵਾਨਾ ਪੰਜ ਤੱਤਾਂ `ਚ ਵਿਲੀਨ ਹੋਏ ਸੁਰਜੀਤ ਪਾਤਰ, ਮੁੱਖ ਮੰਤਰੀ ਭਗਵੰਤ ਮਾਨ ਵੀ ਹੋਏ ਅੰਤਿਮ ਸਸਕਾਰ `ਚ ਸ਼ਾਮਿਲ ਬੈਂਸ ਭਰਾਵਾਂ ਨੇ ਫੜ੍ਹਿਆ ਕਾਂਗਰਸ ਪਾਰਟੀ ਦਾ ਹੱਥ ਅਲਵਿਦਾ..! ਸੁਰਜੀਤ ਪਾਤਰ ਜੀ ਦਾ 79 ਸਾਲ ਦੀ ਉਮਰ `ਚ ਦਿਹਾਂਤ ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ ਪਟਿਆਲਾ 'ਚ ਬਾਲਟੀ 'ਚ ਡੁੱਬਕੇ 2 ਸਾਲਾ ਬੱਚੇ ਦੀ ਮੌਤ, ਬਾਥਰੂਮ ਵਿੱਚ ਖੇਡਦੇ ਹੋਏ ਵਾਪਰੀ ਘਟਨਾ ਹਰ ਸਿੱਖ 5 ਬੱਚੇ ਪੈਦਾ ਕਰੇ, ਜੇ ਸੰਭਾਲ ਨਹੀਂ ਸਕਦੇ ਤਾਂ ਇੱਕ ਬੱਚਾ ਖੁਦ ਰੱਖੋ, 4 ਮੈਨੂੰ ਦੇ ਦਿਓ : ਗਿਆਨੀ ਹਰਨਾਮ ਸਿੰਘ ਧੁੰਮਾ ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਧਨਿਸ਼ਠਾ ਛਾਬੜਾ ਨੇ ਮਾਸਟਰ ਸਪੈਲਰ ਮੁਕਾਬਲਾ ਜਿੱਤਿਆ