Welcome to Canadian Punjabi Post
Follow us on

14

May 2024
ਬ੍ਰੈਕਿੰਗ ਖ਼ਬਰਾਂ :
ਹਾਈਵੇ 'ਤੇ ਬੰਦੂਕ ਲਹਿਰਾਉਂਦੇ ਹੋਏ ਨੱਚ ਰਹੀ ਸੀ ਲੜਕੀ, ਵਾਇਰਲ ਵੀਡੀਓ ਦੇਖ ਲੋਕ ਭੜਕੇਬੀਬੀ ਜਗੀਰ ਕੌਰ ਦੀ ਠੋਡੀ ਨੂੰ ਛੂਹਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਦੀ ਵੀਡੀਓ ਦਾ ਲਿਆ ਨੋਟਿਸ, ਰਿਪੋਰਟ ਤਲਬਟੋਰਾਂਟੋ ਪੁਲਿਸ ਨੇ 5 ਮਿਲੀਅਨ ਡਾਲਰ ਦੀਆਂ ਚੋਰੀ ਹੋਈਆਂ ਘੜੀਆਂ ਬਰਾਮਦ ਕੀਤੀਆਂਡਾਊਨਟਾਊਨ ਟੋਰਾਂਟੋ 'ਚ ਵਿਅਕਤੀ ਦੀ ਗਰਦਨ ਕੱਟੀ, ਸ਼ੱਕੀ ਫਰਾਰਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਰੱਦਇੰਡੋਨੇਸ਼ੀਆ 'ਚ ਹੜ੍ਹ ਨੇ ਮਚਾਈ ਤਬਾਹੀ, 37 ਲੋਕਾਂ ਦੀ ਮੌਤਪਾਕਿਸਤਾਨ ਵਾਲੇ ਪੰਜਾਬ 'ਚ ਪੁਲਿਸ ਨੇ ਚਾਰ ਅੱਤਵਾਦੀਆਂ ਨੂੰ ਕੀਤਾ ਢੇਰਮਾਲਦੀਵ ਨੂੰ ਤੋਹਫ਼ੇ `ਚ ਮਿਲੇ ਜਹਾਜ਼ ਨਹੀਂ ਹੋ ਰਹੇ ਅਪਰੇਟ, ਭਾਰਤ ਤੋਂ ਬੁਲਾਇਆ ਤਕਨੀਕੀ ਸਿਖਲਾਈ ਸਟਾਫ
 
ਪੰਜਾਬ

ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ : ਪ੍ਰਨੀਤ ਕੌਰ

April 28, 2024 02:01 PM

ਪਟਿਆਲਾ, 28 ਅਪ੍ਰੈਲ (ਗਿਆਨ ਸਿੰਘ): ਦਿੱਲੀ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਿਤਾਬਾਂ ਨਹੀਂ ਮਿਲ ਰਹੀਆਂ ਹਨ। ਇਸ ਨੂੰ ਲੈ ਕੇ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ ਹੈ ਕਿ ਅਸਤੀਫਾ ਨਾ ਦੇ ਕੇ ਕੇਜਰੀਵਾਲ ਨੇ ਆਪਣੇ ਨਿੱਜੀ ਹਿੱਤਾਂ ਨੂੰ ਰਾਸ਼ਟਰੀ ਹਿੱਤਾਂ ਤੋਂ ਉੱਪਰ ਰੱਖਿਆ ਹੈ। ਇਹ ਗੱਲ ਭਾਜਪਾ ਉਮੀਦਵਾਰ ਅਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਸ਼ਨੀਵਾਰ ਨੂੰ ਮੀਡੀਆ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਹਾਈ ਕੋਰਟ ਨੇ ਪਿਛਲੇ ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਨਾ ਦੇਣ ਲਈ ਸਖ਼ਤ ਫਟਕਾਰ ਲਗਾਈ ਸੀ। ਇਕ ਪਟੀਸ਼ਨ 'ਤੇ ਸੁਣਵਾਈ ਦੌਰਾਨ ਕੋਟ ਨੇ ਇੱਥੋਂ ਤੱਕ ਕਿਹਾ ਕਿ 'ਆਪ' ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਸਿਰਫ ਸੱਤਾ 'ਚ ਦਿਲਚਸਪੀ ਰੱਖਦੀ ਹੈ।
ਦਿੱਲੀ ਵਿੱਚ ਸਿੱਖਿਆ ਦੇ ਪੱਧਰ ਨੂੰ ਵਧਾ-ਚੜ੍ਹਾ ਕੇ ਦੱਸਣ ਵਾਲੇ ਅਰਵਿੰਦ ਕੇਜਰੀਵਾਲ ਇਸ ਗੱਲ ਤੋਂ ਅਣਜਾਣ ਹਨ ਕਿ ਅੱਜ ਬੱਚਿਆਂ ਨੂੰ ਕਿਤਾਬਾਂ ਨਹੀਂ ਮਿਲ ਰਹੀਆਂ, ਜੇਕਰ ਕੇਜਰੀਵਾਲ ਨੂੰ ਬੱਚਿਆਂ ਦੀ ਪੜ੍ਹਾਈ ਦੀ ਚਿੰਤਾ ਹੁੰਦੀ ਤਾਂ ਉਹ ਬੱਚਿਆਂ ਦੇ ਭਵਿੱਖ ਨੂੰ ਪਹਿਲ ਦੇ ਕੇ ਅਸਤੀਫਾ ਦੇ ਕੇ ਬਾਬਾ ਸਾਹਿਬ ਬੀਆਰ ਅੰਬੇਡਕਰ ਜੀ ਦੁਆਰਾ ਬਣਾਏ ਗਏ ਭਾਰਤੀ ਸੰਵਿਧਾਨ ਪ੍ਰਤੀ ਸਤਿਕਾਰ ਵਧਾਉਣਾ ਚਾਹਿਦਾ ਸੀ।
ਲੋਕਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐਮਸੀਡੀ ਕਮਿਸ਼ਨਰ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਨੋਟਬੁੱਕ, ਸਟੇਸ਼ਨਰੀ ਦਾ ਸਮਾਨ, ਵਰਦੀਆਂ ਅਤੇ ਸਕੂਲੀ ਬੈਗ ਨਾ ਵੰਡਣ ਦਾ ਇੱਕ ਵੱਡਾ ਕਾਰਨ ਸਥਾਨਕ ਕਮੇਟੀਆਂ ਦਾ ਗਠਨ ਨਾ ਹੋਣਾ ਹੈ। ਪੰਜ ਕਰੋੜ ਰੁਪਏ ਤੋਂ ਵੱਧ ਦੇ ਠੇਕੇ ਦੇਣ ਦਾ ਅਧਿਕਾਰ ਸਿਰਫ਼ ਕਮੇਟੀਆਂ ਕੋਲ ਹੈ ਅਤੇ ਕਮੇਟੀਆਂ ਦੇ ਚੇਅਰਮੈਨ ਮੁੱਖ ਮੰਤਰੀ ਹਨ, ਜੋ ਇਸ ਵੇਲੇ ਜੇਲ੍ਹ ਵਿੱਚ ਹਨ। ਚੇਅਰਮੈਨ ਤੋਂ ਬਿਨਾਂ ਕਮੇਟੀਆਂ ਕਾਨੂੰਨ ਅਨੁਸਾਰ ਕੋਈ ਫੈਸਲਾ ਨਹੀਂ ਲੈ ਸਕਦੀਆਂ। ਇਸ ਲਈ ਬੱਚੇ ਇਸ ਸਮੇਂ ਕਿਤਾਬਾਂ ਦੇ ਨਾਲ-ਨਾਲ ਸਟੇਸ਼ਨਰੀ ਅਤੇ ਸਕੂਲ ਬੈਗ ਤੋਂ ਵੀ ਵਾਂਝੇ ਹਨ।
ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਲੋਕਸਭਾ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਦਿੱਲੀ 'ਚ ਸਿੱਖਿਆ ਦਾ ਢਾਂਚਾ ਵਿਸ਼ਵ ਪੱਧਰੀ ਬਣਾਉਣ ਦਾ ਦਾਅਵਾ ਕਰਨ ਵਾਲੇ 'ਆਪ' ਦੇ ਮੰਤਰੀ ਸੱਤਾ ਦੇ ਲਾਲਚ ਕਾਰਨ ਬੱਚਿਆਂ ਨੂੰ ਕਿਤਾਬਾਂ ਅਤੇ ਹੋਰ ਜ਼ਰੂਰੀ ਸਮਾਨ ਦੇਣ ਲਈ ਗੰਭੀਰ ਨਹੀਂ ਹਨ। ਅੱਜ ਸੱਤਾ ਦਾ ਲਾਲਚ 'ਆਪ' ਲੀਡਰਸ਼ਿਪ ਦੀਆਂ ਨਜ਼ਰਾਂ 'ਚ ਸਿੱਖਿਆ ਤੋਂ ਵੀ ਵੱਡਾ ਹੋ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਬੀਬੀ ਜਗੀਰ ਕੌਰ ਦੀ ਠੋਡੀ ਨੂੰ ਛੂਹਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਦੀ ਵੀਡੀਓ ਦਾ ਲਿਆ ਨੋਟਿਸ, ਰਿਪੋਰਟ ਤਲਬ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ 314ਵਾਂ ਇਤਿਹਾਸਿਕ ਫਤਿਹ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਰਵਾਨਾ ਪੰਜ ਤੱਤਾਂ `ਚ ਵਿਲੀਨ ਹੋਏ ਸੁਰਜੀਤ ਪਾਤਰ, ਮੁੱਖ ਮੰਤਰੀ ਭਗਵੰਤ ਮਾਨ ਵੀ ਹੋਏ ਅੰਤਿਮ ਸਸਕਾਰ `ਚ ਸ਼ਾਮਿਲ ਬੈਂਸ ਭਰਾਵਾਂ ਨੇ ਫੜ੍ਹਿਆ ਕਾਂਗਰਸ ਪਾਰਟੀ ਦਾ ਹੱਥ ਅਲਵਿਦਾ..! ਸੁਰਜੀਤ ਪਾਤਰ ਜੀ ਦਾ 79 ਸਾਲ ਦੀ ਉਮਰ `ਚ ਦਿਹਾਂਤ ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ ਪਟਿਆਲਾ 'ਚ ਬਾਲਟੀ 'ਚ ਡੁੱਬਕੇ 2 ਸਾਲਾ ਬੱਚੇ ਦੀ ਮੌਤ, ਬਾਥਰੂਮ ਵਿੱਚ ਖੇਡਦੇ ਹੋਏ ਵਾਪਰੀ ਘਟਨਾ ਹਰ ਸਿੱਖ 5 ਬੱਚੇ ਪੈਦਾ ਕਰੇ, ਜੇ ਸੰਭਾਲ ਨਹੀਂ ਸਕਦੇ ਤਾਂ ਇੱਕ ਬੱਚਾ ਖੁਦ ਰੱਖੋ, 4 ਮੈਨੂੰ ਦੇ ਦਿਓ : ਗਿਆਨੀ ਹਰਨਾਮ ਸਿੰਘ ਧੁੰਮਾ ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਧਨਿਸ਼ਠਾ ਛਾਬੜਾ ਨੇ ਮਾਸਟਰ ਸਪੈਲਰ ਮੁਕਾਬਲਾ ਜਿੱਤਿਆ