Welcome to Canadian Punjabi Post
Follow us on

13

May 2024
ਬ੍ਰੈਕਿੰਗ ਖ਼ਬਰਾਂ :
ਹਾਈਵੇ 'ਤੇ ਬੰਦੂਕ ਲਹਿਰਾਉਂਦੇ ਹੋਏ ਨੱਚ ਰਹੀ ਸੀ ਲੜਕੀ, ਵਾਇਰਲ ਵੀਡੀਓ ਦੇਖ ਲੋਕ ਭੜਕੇਬੀਬੀ ਜਗੀਰ ਕੌਰ ਦੀ ਠੋਡੀ ਨੂੰ ਛੂਹਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਦੀ ਵੀਡੀਓ ਦਾ ਲਿਆ ਨੋਟਿਸ, ਰਿਪੋਰਟ ਤਲਬਟੋਰਾਂਟੋ ਪੁਲਿਸ ਨੇ 5 ਮਿਲੀਅਨ ਡਾਲਰ ਦੀਆਂ ਚੋਰੀ ਹੋਈਆਂ ਘੜੀਆਂ ਬਰਾਮਦ ਕੀਤੀਆਂਡਾਊਨਟਾਊਨ ਟੋਰਾਂਟੋ 'ਚ ਵਿਅਕਤੀ ਦੀ ਗਰਦਨ ਕੱਟੀ, ਸ਼ੱਕੀ ਫਰਾਰਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਰੱਦਇੰਡੋਨੇਸ਼ੀਆ 'ਚ ਹੜ੍ਹ ਨੇ ਮਚਾਈ ਤਬਾਹੀ, 37 ਲੋਕਾਂ ਦੀ ਮੌਤਪਾਕਿਸਤਾਨ ਵਾਲੇ ਪੰਜਾਬ 'ਚ ਪੁਲਿਸ ਨੇ ਚਾਰ ਅੱਤਵਾਦੀਆਂ ਨੂੰ ਕੀਤਾ ਢੇਰਮਾਲਦੀਵ ਨੂੰ ਤੋਹਫ਼ੇ `ਚ ਮਿਲੇ ਜਹਾਜ਼ ਨਹੀਂ ਹੋ ਰਹੇ ਅਪਰੇਟ, ਭਾਰਤ ਤੋਂ ਬੁਲਾਇਆ ਤਕਨੀਕੀ ਸਿਖਲਾਈ ਸਟਾਫ
 
ਪੰਜਾਬ

ਗਲਤੀ ਨਾਲ ਸਰਹੱਦ ਪਾਰ ਕਰਕੇ ਆਏ ਨਾਬਾਲਿਗ ਬੱਚਿਆਂ ਨੂੰ ਪਾਕਿਸਤਾਨ ਵਾਪਿਸ ਭੇਜਿਆ

April 28, 2024 02:02 PM

-ਹਾਈਕੋਰਟ ਦੇ ਜੱਜ ਐਨ.ਐੱਸ. ਸ਼ੇਖਾਵਤ ਦੇ ਬਾਲ ਘਰ ਦੇ ਦੌਰੇ ਦੌਰਾਨ, ਬੱਚਿਆਂ ਨੇ ਉਨ੍ਹਾਂ ਨੂੰ ਰਿਹਾਈ ਦੀ ਕੀਤੀ ਸੀ ਅਪੀਲ
ਫ਼ਰੀਦਕੋਟ, 28 ਅਪ੍ਰੈਲ (ਗਿਆਨ ਸਿੰਘ): ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ ਦੱਸਿਆ ਕਿ ਕਰੀਬ 20 ਮਹੀਨੇ ਪਹਿਲਾਂ ਗਲਤੀ ਨਾਲ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਕੇ ਆਏ ਦੋ ਪਾਕਿਸਤਾਨੀ ਨਾਬਾਲਗ ਬੱਚਿਆਂ ਨੂੰ ਆਖਰਕਾਰ ਉਨ੍ਹਾਂ ਦੇ ਵਤਨ ਵਾਪਸ ਭੇਜ ਦਿੱਤਾ ਗਿਆ, ਹਾਲਾਂਕਿ ਉਨ੍ਹਾਂ ਨੂੰ ਰਿਹਾਈ ਦੇ ਹੁਕਮ ਪਿਛਲੇ ਮਹੀਨੇ 28 ਮਾਰਚ ਨੂੰ ਆਏ ਸਨ ਅਤੇ ਬੱਚਿਆਂ ਨੂੰ ਪਾਕਿਸਤਾਨ ਨੂੰ ਸੌਪਣ ਲਈ ਅਟਾਰੀ ਸਰਹੱਦ ਪਹੁੰਚਾ ਦਿੱਤਾ ਗਿਆ ਸੀ, ਪਰ ਪਾਕਿਸਤਾਨ ਨੇ ਇਹ ਹੁਕਮ ਨਹੀਂ ਮੰਨਿਆ ਸੀ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 31 ਅਗਸਤ 2022 ਨੂੰ ਪਾਕਿਸਤਾਨ ਦੇ ਲਾਹੌਰ ਦੇ ਰਹਿਣ ਵਾਲੇ ਦੋ ਨਾਬਾਲਗ ਬੱਚੇ ਅਬਾਸ ਹਸਨ ਅਤੇ ਜਾਹਿਦ ਅੱਬਾਸ ਗਲਤੀ ਨਾਲ ਸਰਹੱਦ ਪਾਰ ਕਰਕੇ ਪੰਜਾਬ ਵਿਚ ਦਾਖਲ ਹੋ ਗਏ ਸਨ। ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਬਾਅਦ ਵਿਚ ਇਨ੍ਹਾਂ ਬੱਚਿਆਂ ਨੂੰ ਅਪ੍ਰੈਲ 2023 ਵਿਚ ਅਦਾਲਤ ਨੇ ਬਰੀ ਕਰ ਦਿੱਤਾ ਸੀ, ਬਰੀ ਹੋਣ ਉਪਰੰਤ ਦੋਨੋ ਬੱਚੇ ਆਪਣੀ ਰਿਹਾਈ ਦੀ ਉਡੀਕ ਕਰ ਰਹੇ ਸਨ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕੁਝ ਮਹੀਨੇਂ ਪਹਿਲਾਂ ਜਦੋਂ ਓਨਰੇਬਲ ਮਿਸਟਰ ਜਸਟਿਸ ਐਨ.ਐਸ.ਸ਼ੇਖਾਵਤ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਨੇ ਫਰੀਦਕੋਟ ਦੇ ਬਾਲ ਘਰ ਦਾ ਦੌਰਾ ਕੀਤਾ ਤਾਂ ਸਰਹੱਦ ਪਾਰ ਕਰਕੇ ਆਏ ਦੋਨਾਂ ਬੱਚਿਆਂ ਨੇ ਉਨ੍ਹਾਂ ਨੂੰ ਆਪਣੀ ਰਿਹਾਈ ਦੀ ਅਪੀਲ ਕੀਤੀ। ਉਨ੍ਹਾਂ ਦੀ ਰਿਹਾਈ ਦੀਆਂ ਸਾਰੀਆਂ ਪ੍ਰਕਿਰਿਆਵਾਂ ਪੂਰੀਆਂ ਕਰਨ ਤੋਂ ਬਾਅਦ ਬੱਚਿਆਂ ਨੂੰ 28 ਮਾਰਚ ਨੂੰ ਅਟਾਰੀ ਸਰਹੱਦ ਤੇ ਪਾਕਿਸਤਾਨ ਡਿਪੋਰਟ ਕਰਨ ਲਈ ਭੇਜਿਆ ਗਿਆ ਸੀ, ਪਰ ਪਾਕਿਸਤਾਨ ਤੋਂ ਸਬੰਧਤ ਦਸਤਾਵੇਜਾਂ ਦੇ ਨਾ ਮਿਲਣ ਕਰਕੇ ਉਨ੍ਹਾਂ ਦੀ ਰਿਹਾਈ ਤੇ ਰੋਕ ਲਗਾ ਦਿੱਤੀ ਗਈ ਸੀ।
ਜਿਲ੍ਹਾ ਸੈਸ਼ਨ ਜੱਜ ਨੇ ਦੱਸਿਆ ਕਿ ਹੁਣ ਬੱਚਿਆਂ ਨਾਲ ਸਬੰਧਤ ਸਾਰੇ ਦਸਤਾਂਵੇਜਾਂ ਦੀ ਜਾਂਚ ਤੋਂ ਬਾਅਦ ਨਾਬਾਲਗ ਬੱਚਿਆਂ ਨੂੰ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ਅਧਕਾਰੀਆਂ ਨੂੰ ਸੌਂਪ ਦਿੱਤਾ ਗਿਆ ਹੈ।
ਇਸ ਮੌਕੇ ਸ਼੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟਰੇਟ ਸਹਿਤ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੁਲਸ ਪ੍ਰਸ਼ਾਸਨ ਹਾਜਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਬੀਬੀ ਜਗੀਰ ਕੌਰ ਦੀ ਠੋਡੀ ਨੂੰ ਛੂਹਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਦੀ ਵੀਡੀਓ ਦਾ ਲਿਆ ਨੋਟਿਸ, ਰਿਪੋਰਟ ਤਲਬ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਤੋਂ 314ਵਾਂ ਇਤਿਹਾਸਿਕ ਫਤਿਹ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਰਵਾਨਾ ਪੰਜ ਤੱਤਾਂ `ਚ ਵਿਲੀਨ ਹੋਏ ਸੁਰਜੀਤ ਪਾਤਰ, ਮੁੱਖ ਮੰਤਰੀ ਭਗਵੰਤ ਮਾਨ ਵੀ ਹੋਏ ਅੰਤਿਮ ਸਸਕਾਰ `ਚ ਸ਼ਾਮਿਲ ਬੈਂਸ ਭਰਾਵਾਂ ਨੇ ਫੜ੍ਹਿਆ ਕਾਂਗਰਸ ਪਾਰਟੀ ਦਾ ਹੱਥ ਅਲਵਿਦਾ..! ਸੁਰਜੀਤ ਪਾਤਰ ਜੀ ਦਾ 79 ਸਾਲ ਦੀ ਉਮਰ `ਚ ਦਿਹਾਂਤ ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ ਪਟਿਆਲਾ 'ਚ ਬਾਲਟੀ 'ਚ ਡੁੱਬਕੇ 2 ਸਾਲਾ ਬੱਚੇ ਦੀ ਮੌਤ, ਬਾਥਰੂਮ ਵਿੱਚ ਖੇਡਦੇ ਹੋਏ ਵਾਪਰੀ ਘਟਨਾ ਹਰ ਸਿੱਖ 5 ਬੱਚੇ ਪੈਦਾ ਕਰੇ, ਜੇ ਸੰਭਾਲ ਨਹੀਂ ਸਕਦੇ ਤਾਂ ਇੱਕ ਬੱਚਾ ਖੁਦ ਰੱਖੋ, 4 ਮੈਨੂੰ ਦੇ ਦਿਓ : ਗਿਆਨੀ ਹਰਨਾਮ ਸਿੰਘ ਧੁੰਮਾ ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਧਨਿਸ਼ਠਾ ਛਾਬੜਾ ਨੇ ਮਾਸਟਰ ਸਪੈਲਰ ਮੁਕਾਬਲਾ ਜਿੱਤਿਆ