Welcome to Canadian Punjabi Post
Follow us on

18

May 2024
ਬ੍ਰੈਕਿੰਗ ਖ਼ਬਰਾਂ :
ਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤਕੈਨੇਡੀਅਨ਼ਜ਼ ਸੀਐੱਸਆਈਐੱਸ ਦੀ ਟਿੱਕਟੌਕ ਬਾਰੇ ਦਿੱਤੀ ਚਿਤਾਵਨੀ ਵੱਲ ਧਿਾਆਨ ਦੇਣ : ਟਰੂਡੋਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹਜਸਟਿਨ ਟਰੂਡੋ ਦੇ ਕਾਰਜਕਾਲ ਦੌਰਾਨ ਵਾਹਨ ਚੋਰੀ ਦੀਆਂ ਘਟਨਾਵਾਂ ਵਧੀਆਂਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ
 
ਅੰਤਰਰਾਸ਼ਟਰੀ

ਬ੍ਰਾਜ਼ੀਲ ਵਿਚ ਭਾਰੀ ਮੀਂਹ ਤੇ ਹੜ੍ਹ ਕਾਰਨ 58 ਮੌਤਾਂ, 70 ਹਜ਼ਾਰ ਲੋਕ ਬੇਘਰ

May 05, 2024 04:29 AM

ਬ੍ਰਾਸੀਲੀਆ, 5 ਮਈ (ਪੋਸਟ ਬਿਊਰੋ): ਬ੍ਰਾਜ਼ੀਲ ਦੇ ਦੱਖਣੀ ਹਿੱਸਿਆਂ 'ਚ ਭਾਰੀ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸਥਿਤੀ ਹੋਰ ਵਿਗੜ ਗਈ ਹੈ। ਸਟੇਟ ਡਿਫੈਂਸ ਏਜੰਸੀ ਮੁਤਾਬਕ ਹੜ੍ਹ ਕਾਰਨ ਹੁਣ ਤੱਕ 58 ਲੋਕਾਂ ਦੀ ਮੌਤ ਹੋ ਚੁੱਕੀ ਹੈ। 74 ਤੋਂ ਵੱਧ ਲੋਕ ਜ਼ਖਮੀ ਹਨ। ਹੜ੍ਹ ਕਾਰਨ 70 ਹਜ਼ਾਰ ਤੋਂ ਵੱਧ ਲੋਕਾਂ ਨੂੰ ਆਪਣਾ ਘਰ ਛੱਡਣਾ ਪਿਆ। ਇਸ ਤੋਂ ਇਲਾਵਾ 67 ਲੋਕ ਲਾਪਤਾ ਦੱਸੇ ਜਾ ਰਹੇ ਹਨ। ਬ੍ਰਾਜ਼ੀਲ ਦੇ ਰੀਓ ਗ੍ਰਾਂਡੇ ਡੋ ਸੁਲ ਰਾਜ ਦਾ ਪੋਰਟੋ ਅਲੇਗਰ ਸ਼ਹਿਰ ਹੜ੍ਹਾਂ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। 28 ਅਪ੍ਰੈਲ ਤੋਂ ਰੀਓ ਗ੍ਰਾਂਡੇ ਡੋ ਸੁਲ ਨਾਲ ਟਕਰਾ ਰਹੇ ਤੂਫਾਨਾਂ ਨਾਲ 300 ਨਗਰ ਪਾਲਿਕਾਵਾਂ ਪ੍ਰਭਾਵਿਤ ਹੋਈਆਂ ਹਨ।
ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਡੀ ਸਿਲਵਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ ਅਤੇ ਕੇਂਦਰ ਸਰਕਾਰ ਤੋਂ ਮਦਦ ਦਾ ਵਾਅਦਾ ਕੀਤਾ ਹੈ। ਉਨ੍ਹਾਂ ਨੇ ਹੜ੍ਹਾਂ ਅਤੇ ਮੀਂਹ ਲਈ ਜਲਵਾਯੂ ਤਬਦੀਲੀ ਨੂੰ ਵੀ ਜਿ਼ੰਮੇਵਾਰ ਠਹਿਰਾਇਆ ਹੈ। ਬ੍ਰਾਜ਼ੀਲ ਦੇ ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਮੀਹ ਦੀ ਵਧਦੀ ਤੀਬਰਤਾ ਲਈ ਅਲ ਨੀਨੋ ਜਿ਼ੰਮੇਵਾਰ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਤਾਨਾਸ਼ਾਹ ਕਿਮ ਦੀ ਭੈਣ ਨੇ ਕਿਹਾ: ਉੱਤਰੀ ਕੋਰੀਆ ਦੇ ਹਥਿਆਰ ਦੇਸ਼ ਦੀ ਰੱਖਿਆ ਲਈ ਹਨ, ਵੇਚਣ ਲਈ ਨਹੀਂ ਜਿਨਪਿੰਗ ਨੇ ਪੁਤਿਨ ਨੂੰ ਪਾਈ ਜੱਫੀ, ਇਕੱਠੇ ਪੀਤੀ ਚਾਹ ਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀ ਪ੍ਰਸ਼ਾਂਤ ਮਹਾਸਾਗਰ ਵਿੱਚ ਨਿਊ ਕੈਲੇਡੋਨੀਆ ਵਿੱਚ ਫਰਾਂਸ ਖਿਲਾਫ ਪ੍ਰਦਰਸ਼ਨ, 5 ਲੋਕਾਂ ਦੀ ਮੌਤ, 200 ਗ੍ਰਿਫ਼ਤਾਰ ਰਾਸ਼ਟਰਪਤੀ ਬਣਨ ਤੋਂ ਬਾਅਦ ਪੁਤਿਨ ਪਹੁੰਚੇ ਚੀਨ, ਜਿਨਪਿੰਗ ਨਾਲ ਕੀਤੀ ਮੁਲਾਕਾਤ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਫਿਕੋ 'ਤੇ ਹਮਲਾ, ਸਾਢੇ 3 ਘੰਟੇ ਦੇ ਅਪਰੇਸ਼ਨ ਤੋਂ ਬਾਅਦ ਬਚਾਈ ਗਈ ਜਾਨ ਅਲਜੀਰੀਆ ਵਿਚ 26 ਸਾਲਾਂ ਤੋਂ ਲਾਪਤਾ ਵਿਅਕਤੀ ਮਿਲਿਆ, ਗੁਆਂਢੀ ਨੇ ਹੀ ਕੀਤਾ ਸੀ ਅਗਵਾ ਯੂਕਰੇਨ ਵਿਚ ਅਮਰੀਕੀ ਵਿਦੇਸ਼ ਮੰਤਰੀ ਨੇ 'ਰਾਕ ਏਂਥਮ 'ਰੌਕਿਨ ਇਨ ਦ ਫ੍ਰੀ ਵਰਲਡ' ਗਾਇਆ ਗਾਜ਼ਾ 'ਤੇ ਇਜ਼ਰਾਈਲੀ ਹਮਲੇ ਵਿਚ ਸਾਬਕਾ ਭਾਰਤੀ ਸੈਨਿਕ ਦੀ ਮੌਤ 'ਸਾਰੇ ਜਹਾਂ ਸੇ ਅੱਛਾ' ਵ੍ਹਾਈਟ ਹਾਊਸ 'ਚ ਵਜਾਇਆ ਗਿਆ, ਜੋਅ ਬਾਇਡੇਨ ਵੀ ਰਹੇ ਮੌਜੂਦ