Welcome to Canadian Punjabi Post
Follow us on

19

May 2024
ਬ੍ਰੈਕਿੰਗ ਖ਼ਬਰਾਂ :
ਵਿਨੀਪੈਗ ਦੇ ਸਟੋਰ ਵਿਚੋਂ ਡਕੈਤੀ ਦੌਰਾਨ ਬੀਅਰ ਸਪਰੇਅ ਦੀ ਵਰਤੋਂ ਕਰਨ ਵਾਲਾ ਟੀਨਏਜ਼ਰ ਗ੍ਰਿਫਤਾਰਮਾਂਟਰੀਅਲ ਤੋਂ ਲਿਓਨ ਜਾਣ ਵਾਲੀ ਏਅਰ ਕੈਨੇਡਾ ਬੋਇੰਗ 787-8 ਡ੍ਰੀਮਲਾਈਨਰ ਉਡਾਨ ਵਾਪਿਸ ਮੁੜੀਤਣਾਅਗ੍ਰਸਤ ਔਰਤ ਨੂੰ ਨੀਦਰਲੈਂਡਜ਼ ਵਿੱਚ ਇੱਛਾ ਮੌਤ ਲਈ ਮਨਜ਼ੂਰੀ ਮਿਲੀ, 3 ਸਾਲਾਂ ਦੇ ਯਤਨਾਂ ਤੋਂ ਬਾਅਦ ਮਿਲੀ ਮਨਜ਼ੂਰੀਕਿਰਗਿਸਤਾਨ 'ਚ ਭਾਰਤ ਅਤੇ ਪਾਕਿਸਤਾਨ ਦੇ ਵਿਦਿਆਰਥੀਆਂ ਦੀ ਕੁੱਟਮਾਰ, ਭਾਰਤ ਨੇ ਕਿਹਾ- ਵਿਦਿਆਰਥੀ ਹਾਸਟਲ ਤੋਂ ਬਾਹਰ ਨਾ ਆਉਣ ਅਮਰੀਕੀ ਸੰਸਦ ਦੀ ਸਾਬਕਾ ਸਪੀਕਰ ਨੈਨਸੀ ਪੇਲੋਸੀ ਦੇ ਪਤੀ `ਤੇ ਹਥੌੜੇ ਨਾਲ ਹਮਲਾ ਕਰਨ ਵਾਲੇ ਨੂੰ 30 ਸਾਲ ਦੀ ਜੇਲ੍ਹਉੱਤਰੀ ਓਂਟਾਰੀਓ ਮੱਛੀਆਂ ਫੜ੍ਹਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ 10 ਦਿਨਾਂ ਲਈ ਭੇਜਿਆ ਜੇਲ੍ਹਫੋਰਡ ਨੇ ਟਰੂਡੋ ਨੂੰ ਡਰੱਗ ਉਪਭੋਗਤਾਵਾਂ ਲਈ ਨਵੀਆਂ ਨਵੀਆਂ ਸੁਰੱਖਿਅਤ ਸਪਲਾਈ ਸਾਈਟਾਂ ਬਾਰੇ ਪੱਤਰ ਲਿਖਿਆਟੋਰਾਂਟੋ ਹਵਾਈ ਅੱਡੇ 'ਤੇ 5 ਲੱਖ ਡਾਲਰ ਦੀ ਕੀਮਤ ਦੇ ਸਮੁੰਦਰ ਜੀਵ ਜ਼ਬਤ
 
ਪੰਜਾਬ

ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ

May 06, 2024 06:52 AM

-ਭਾਰਤੀ ਚੋਣ ਕਮਿਸ਼ਨ ਵੱਲੋਂ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ : ਸਿਬਿਨ ਸੀ

ਚੰਡੀਗੜ੍ਹ, 6 ਮਈ ( ਗਿਆਨ ਸਿੰਘ): ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਸਾਰੇ ਅਧਿਕਾਰੀ 14 ਮਈ ਤੋਂ ਆਪਣੀ ਡਿਊਟੀ ਸੰਭਾਲ ਲੈਣਗੇ।
ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੱਖ-ਵੱਖ ਸੂਬਿਆਂ ਦੇ 13 ਆਈ.ਏ.ਐਸ. ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ ਜਦਕਿ 7 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਸਾਰੇ ਅਧਿਕਾਰੀ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਚੋਣ ਜ਼ਾਬਤੇ ਸਬੰਧੀ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਨਿਭਾਉਣਗੇ।
ਜਿਨ੍ਹਾਂ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ, ਉਨ੍ਹਾਂ ਵਿਚ ਗੁਰਦਾਸਪੁਰ ਲੋਕ ਸਭਾ ਸੀਟ ਲਈ ਕੇ. ਮਹੇਸ਼ (2009 ਬੈਚ), ਅੰਮ੍ਰਿਤਸਰ ਲਈ ਸਿਧਾਰਥ ਜੈਨ (2001), ਖਡੂਰ ਸਾਹਿਬ ਲਈ ਅਭੀਮੰਨਿਊ ਕੁਮਾਰ (2011), ਜਲੰਧਰ ਲਈ ਜੇ. ਮੇਘਾਨਾਥ ਰੈੱਡੀ (2013), ਹੁਸ਼ਿਆਰਪੁਰ ਲਈ ਡਾ. ਆਰ ਆਨੰਦਕੁਮਾਰ (2003), ਆਨੰਦਪੁਰ ਸਾਹਿਬ ਲਈ ਡਾ. ਹੀਰਾ ਲਾਲ (2010), ਲੁਧਿਆਣਾ ਲਈ ਦਿਵਿਆ ਮਿੱਤਲ (2013), ਫਤਹਿਗੜ੍ਹ ਸਾਹਿਬ ਲਈ ਰਾਕੇਸ਼ ਸ਼ੰਕਰ (2004), ਫਰੀਦਕੋਟ ਲਈ ਰੂਹੀ ਖਾਨ (2013), ਫਿਰੋਜ਼ਪੁਰ ਲਈ ਕਪਿਲ ਮੀਨਾ (2010), ਬਠਿੰਡਾ ਲਈ ਡਾ. ਐਸ ਪ੍ਰਭਾਕਰ (2009), ਸੰਗਰੂਰ ਲਈ ਸ਼ਨਾਵਸ ਐਸ (2012), ਅਤੇ ਪਟਿਆਲਾ ਲੋਕ ਸਭਾ ਸੀਟ ਲਈ ਓਮ ਪ੍ਰਕਾਸ਼ ਬਕੋਰੀਆ (2006) ਨੂੰ ਨਿਯੁਕਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਪੁਲਿਸ ਆਬਜ਼ਰਵਰਾਂ ਵਿਚ ਗੁਰਦਾਸਪੁਰ ਤੇ ਹੁਸ਼ਿਆਰਪੁਰ ਲੋਕ ਸਭਾ ਸੀਟਾਂ ਲਈ ਕੁਸ਼ਾਲ ਪਾਲ ਸਿੰਘ (2014 ਬੈਚ), ਅੰਮ੍ਰਿਤਸਰ ਤੇ ਖਡੂਰ ਸਾਹਿਬ ਲਈ ਸਵੇਤਾ ਸ੍ਰੀਮਾਲੀ (2010), ਜਲੰਧਰ ਤੇ ਲੁਧਿਆਣਾ ਲਈ ਸਤੀਸ਼ ਕੁਮਾਰ ਗਜਭੀਏ (2002), ਆਨੰਦਪੁਰ ਸਾਹਿਬ ਤੇ ਫਤਹਿਗੜ੍ਹ ਸਾਹਿਬ ਲਈ ਸੰਦੀਪ ਗਜਾਨਨ ਦੀਵਾਨ (2010), ਬਠਿੰਡਾ ਤੇ ਫਰੀਦਕੋਟ ਲਈ ਬੀ. ਸ਼ੰਕਰ ਜੈਸਵਾਲ (2001), ਫਿਰੋਜ਼ਪੁਰ ਲਈ ਏ.ਆਰ. ਦਮੋਧਰ (2013) ਅਤੇ ਸੰਗਰੂਰ ਤੇ ਪਟਿਆਲਾ ਲੋਕ ਸਭਾ ਸੀਟਾਂ ਲਈ ਅਮੀਰ ਜਾਵੇਦ (2012) ਨੂੰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 15 ਖਰਚਾ ਆਬਜ਼ਰਵਰਾਂ ਦੀ ਨਿਯੁਕਤੀ ਵੀ ਹੋ ਚੁੱਕੀ ਹੈ, ਜੋ ਕਿ ਆਈ.ਆਰ.ਐਸ. ਅਧਿਕਾਰੀ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਕਰਨ ਕਾਹਲੋਂ ਭਾਜਪਾ ਵਿਚ ਹੋਏ ਸ਼ਾਮਿਲ ਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨ ਦੇਣ ਤਰਜੀਹ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ ਗਰਮੀ ਵਧਣ ਕਾਰਨ ਅਟਾਰੀ ਵਾਹਗਾ ਬਾਰਡਰ 'ਤੇ ਰਿਟਰੀਟ ਸਮਾਰੋਹ ਦਾ ਸਮਾਂ ਬਦਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ ਕਿਹਾ- ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਤੁਹਾਡਾ ਸਾਥ ਲੈਣ ਆਇਆ ਹਾਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸ਼ਹੀਦ ਸੁਖਦੇਵ ਦੇ ਜਨਮ ਦਿਨ ਮੌਕੇ ਕੀਤੇ ਸ਼ਰਧਾ ਦੇ ਫੁੱਲ ਭੇਟ ਵਾਤਾਵਰਣ ਨੂੰ ਹਰਾ-ਭਰਾ ਰੱਖਣ ਦਾ ਸੁਨੇਹਾ ਦੇਣਗੇ ਗਰੀਨ ਪੋਲਿੰਗ ਬੂਥ ਧਾਰਮਿਕ ਚਿੰਨ੍ਹ, ਤਸਵੀਰ ਦਾ ਸਹਾਰਾ ਲੈ ਕੇ ਵੋਟਾਂ ਮੰਗਣ ਤੇ ਹੋਵੇਗੀ ਸਖਤ ਕਾਰਵਾਈ : ਰਿਟਰਨਿੰਗ ਅਫ਼ਸਰ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਲੁਧਿਆਣਾ ਦੇ ਜੰਮਪਲ ਭਾਰਤ ਦੇ ਮਹਾਨ ਸਪੂਤ ਸੁਖਦੇਵ ਨੇ ਕੁਰਬਾਨੀ ਦੇਸ਼ ਵਾਸੀਆਂ ਲਈ ਦਿੱਤੀ ਕਿ ਉਹ ਆਜ਼ਾਦੀ ਦਾ ਨਿੱਘ ਮਾਣ ਸਕਣ : ਬਾਵਾ